Share on Facebook Share on Twitter Share on Google+ Share on Pinterest Share on Linkedin ਜਗਮੋਹਨ ਕੰਗ ਨੇ ਕੁਰਾਲੀ ਹਸਪਤਾਲ ਵਿੱਚ ਡਾਕਟਰਾਂ ਤੇ ਲੋੜੀਂਦੇ ਸਮਾਨ ਦੀ ਘਾਟ ਸਬੰਧੀ ਸਿਹਤ ਮੰਤਰੀ ਨੂੰ ਲਿਖਿਆ ਪੱਤਰ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 17 ਜੁਲਾਈ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੂੰ ਪੱਤਰ ਲਿਖਦੇ ਹੋਏ ਕਿਹਾ ਕਿ ਆਪ ਦੇ ਧਿਆਨ ਵਿੱਚ ਲਿਆਉਣਾ ਚਾਹੰਦਾ ਹਾਂ ਕਿ ਸੀ.ਐਚ.ਸੀ. ਕੁਰਾਲੀ ਵਿੱਚ ਬਹੁਤ ਲੰਮੇ ਸਮੇਂ ਤੋਂ ਡਾਕਟਰਾਂ ਅਤੇ ਲੋੜੀਂਦੇ ਸਮਾਨ ਦੀ ਘਾਟ ਚੱਲੀ ਆ ਰਹੀ ਹੈ। ਜਿਸ ਬਾਰੇ ਉਨ੍ਹਾਂ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਬਤੌਰ ਹਲਕਾ ਵਿਧਾਇਕ ਵਿਧਾਨ ਸਭਾ ਵਿੱਚ ਵੀ ਇਹ ਮੁੱਦਾ ਚੱੁਕਿਆ ਸੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਕਈ ਵਾਰ ਮਹਿਕਮੇ ਦੇ ਅਧਿਕਾਰੀਆਂ ਨੂੰ ਚਿੱਠੀਆਂ ਲਿੱਖ ਚੁੱਕੇ ਹਨ। ਸ੍ਰੀ ਕੰਗ ਨੇ ਕਿਹਾ ਕੁਰਾਲੀ ਸੀ.ਐਚ.ਸੀ ਮੇਨ ਸੜਕ ਤੇ ਪੈਦਾ ਹੈ ਜਿਥੇ ਸ਼ਹਿਰ ਅਤੇ ਨਾਲ ਦੇ ਪਿੰਡਾਂ ਦੀਆਂ ਮੈਡੀਕਲ ਸਹੂਲਤਾਂ ਵਾਸਤੇ ਬਣਾਇਆ ਗਿਆ ਹੈ। ਉਥੇ ਤਕਰੀਬਨ ਰੋਜ ਐਕਸੀਡੈਂਟ ਦੇ ਵੀ ਕਈ ਕੇਸ ਆਉਦੇ ਹਨ। ਉਨ੍ਹਾਂ ਕਿਹਾ ਕਿ ਸਾਰਾ ਇਲਾਕਾ ਇਨ੍ਹਾਂ ਢੁੱਕਵੀਆਂ ਸਹੂਲਤਾਂ ਤੋਂ ਵਾਂਝਾ ਹੈ ਅਤੇ ਲੋਕਾਂ ਨੂੰ ਬਹੁਤ ਦੁਖੀ ਹੋ ਕੇ ਪ੍ਰਾਈਵੇਟ ਹਸਪਤਾਲਾਂ ਵਿੱਚ ਜਾ ਕੇ ਆਪਣਾ ਇਲਾਜ ਕਰਵਾਉਣਾ ਪੈਦਾ ਹੈ। ਉਨ੍ਹਾਂ ਸਿਹਤ ਮੰਤਰੀ ਤੋਂ ਮੰਗ ਕੀਤੀ ਕਿ ਘੋਖ ਪੜਤਾਲ ਕਰਕੇ ਲੋੜ ਮੁਤਾਬਿਕ ਹੋਰ ਢੁੱਕਵੇਂ ਡਾਕਟਰ ਹਸਪਤਾਲ ਵਿੱਚ ਲਾਏ ਜਾਣ ਅਤੇ ਲੋੜੀਂਦਾ ਸਮਾਨ ਦਾ ਪ੍ਰਬੰਧ ਤੁਰੰਤ ਲੋਕ ਹਿੱਤ ਵਿੱਚ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ