nabaz-e-punjab.com

ਸਾਹਿਤਕਾਰ ਜਗਮੋਹਨ ਲੱਕੀ ਨੇ ਗੀਤਕਾਰ ਤਿਵਾੜੀ ਦੀ ਮੌਤ ’ਤੇ ਦੁੱਖ ਪ੍ਰਗਟਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਗਸਤ:
ਫੁੱਲਾਂ ਦੀਏ ਕੱਚੀਏ ਵਪਾਰਨੇ ਅਤੇ ਹੋਰ ਪ੍ਰਸਿੱਧ ਗੀਤਾਂ ਦੇ ਰਚੇਤਾ ਗੀਤਕਾਰ ਤੇ ਉੱਘੇ ਗਾਇਕ ਪ੍ਰੀਤ ਮਹਿੰਦਰ ਤਿਵਾੜੀ ਦੀ ਘਾਟ ਕਦੇ ਵੀ ਗੀਤਕਾਰੀ ਖੇਤਰ ਵਿੱਚ ਪੂਰੀ ਨਹੀਂ ਕੀਤੀ ਜਾ ਸਕਦੀ-ਇਹ ਵਿਚਾਰ ਪ੍ਰਸਿੱਧ ਸਾਹਿਤਕਾਰ ਜਗਮੋਹਨ ਸਿੰਘ ਲੱਕੀ ਨੇ ਇਕ ਬਿਆਨ ਵਿੱਚ ਪ੍ਰਗਟ ਕੀਤੇ। ਸਾਹਿਤਕਾਰ ਜਗਮੋਹਨ ਸਿੰਘ ਲੱਕੀ ਨੇ ਅੱਜ ਇੱਥੇ ਗੀਤਕਾਰ ਪ੍ਰੀਤ ਮਹਿੰਦਰ ਤਿਵਾੜੀ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ।
ਸਾਹਿਤਕਾਰ ਜਗਮੋਹਨ ਸਿੰਘ ਲੱਕੀ ਨੇ ਕਿਹਾ ਕਿ ਗੀਤਕਾਰ ਤਿਵਾੜੀ ਨੇ ਆਪਣੇ ਗੀਤਾਂ ਵਿਚ ਪੰਜਾਬੀ ਸਭਿਆਚਾਰ ਨੂੰ ਹਮੇਸ਼ਾ ਹੀ ਜਿਉਂਦਾ ਰਖਿਆ ਅਤੇ ਉਹਨਾਂ ਦੇ ਵੱਡੀ ਗਿਣਤੀ ਗੀਤਾਂ ਵਿਚ ਕੋਈ ਨਾ ਕੋਈ ਸੰਦੇਸ਼ ਜਰੂਰ ਹੁੰਦਾ ਸੀ। ਸਾਹਿਤਕਾਰ ਜਗਮੋਹਨ ਸਿੰਘ ਲੱਕੀ ਨੇ ਕਿਹਾ ਕਿ ਇਹ ਗੀਤਕਾਰ ਅਤੇ ਕਲਾਕਾਰ ਲੋਕ ਹੀ ਹੁੰਦੇ ਹਨ ਜੋ ਕਿ ਹਰ ਕੌਮ ਦਾ ਸਭਿਆਚਾਰ ਜਿਉਂਦਾ ਰਖਦੇ ਹਨ ਅਤੇ ਇਹਨਾਂ ਦੇ ਗੀਤ ਆਪਣੇ ਸਮੇਂ ਦਾ ਸ਼ੀਸ਼ਾ ਹੁੰਦੇ ਹਨ। ਸਾਹਿਤਕਾਰ ਜਗਮੋਹਨ ਸਿੰਘ ਲੱਕੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬੀ ਦੇ ਪ੍ਰਸਿੱਧ ਗੀਤਕਾਰਾਂ ਅਤੇ ਹੋਰ ਕਲਾਕਾਰਾਂ ਦੀਆਂ ਰਚਨਾਵਾਂ ਅਤੇ ਗਾਇਕੀ ਦੀ ਸੰਭਾਲ ਲਈ ਵਿਸ਼ੇਸ ਉਪਰਾਲੇ ਕਰੇ ਤਾਂ ਕਿ ਆਉਣ ਵਾਲੀ ਪੀੜੀ ਨੂੰ ਵੀ ਇਹਨਾਂ ਦੀਆਂ ਰਚਨਾਵਾਂ ਦੀ ਜਾਣਕਾਰੀ ਹੋ ਸਕੇ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…