
ਸਾਹਿਤਕਾਰ ਜਗਮੋਹਨ ਸਿੰਘ ਲੱਕੀ ਵੱਲੋਂ ਟ੍ਰਿਬਿਊਨ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਨਿਖੇਧੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜਨਵਰੀ:
ਭਾਰਤ ਦੀਆਂ ਪੁਰਾਤਨ ਰਿਆਸਤਾਂ ਦੇ ਇਤਿਹਾਸ ਨੂੰ ਨਿਵੇਕਲੇ ਢੰਗ ਨਾਲ ਕਲਮਬੰਦ ਕਰਨ ਵਾਲੇ ਸਾਹਿਤਕਾਰ ਜਗਮੋਹਨ ਸਿੰਘ ਲੱਕੀ ਨੇ ‘ਦਾ ਟ੍ਰਿਬਿਊਨ’ ਅਖ਼ਬਾਰ ਦੇ ਖ਼ਿਲਾਫ਼ ਭਾਰਤ ਦੀ ਯੂਨੀਕ ਆਈਡੈਂਟੀਫਿਕੇਸਨ ਅਥਾਰਟੀ ਦੇ ਡਿਪਟੀ ਡਾਇਰੈਕਟਰ ਵਲੋਂ ਐਫ ਆਈ ਆਰ ਦਰਜ ਕਰਵਾਉਣ ਦੀ ਨਿਖੇਧੀ ਕੀਤੀ ਹੈ। ਅੱਜ ਇਕ ਬਿਆਨ ਵਿਚ ਸਾਹਿਤਕਾਰ ਜਗਮੋਹਨ ਸਿੰਘ ਲੱਕੀ ਨੇ ਕਿਹਾ ਕਿ ਟ੍ਰਿਬਿਊਨ ਅਤੇ ਉਸਦੀ ਰਿਪੋਰਟਰ ਰਚਨਾ ਖਹਿਰਾ ਨੇ ਸੱਚਾਈ ਨੂੰ ਬਿਆਨ ਕੀਤਾ ਸੀ, ਜਿਸ ਦੀ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ. ਉਹਨਾਂ ਕਿਹਾ ਕਿ ਅਜਿਹੀਆਂ ਗੱਲਾਂ ਨਾਲ ਦੀ ਟ੍ਰਿਬਿਊਨ ਵੱਲੋਂ ਨਿਭਾਈ ਜਾ ਰਹੀ ਨਿਰਪੱਖ ਭੂਮਿਕਾ ਅਤੇ ਸੱਚ ਲਈ ਉਠਾਈ ਜਾਂਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ।
ਉਹਨਾਂ ਕਿਹਾ ਕਿ ਅਤਿਵਾਦ ਦੇ ਸਮੇਂ ਦੌਰਾਨ ਵੀ ਟ੍ਰਿਬਿਊਨ ਅਖ਼ਬਾਰ ਸਮੂਹ ਵਲੋਂ ਨਿਭਾਈ ਗਈ ਅਹਿਮ ਭੁਮਿਕਾ ਅਤੇ ਸੱਚਾਈ ਨੂੰ ਸਾਹਮਣੇ ਲਿਆਉਣ ਵਿਚ ਦਿਖਾਈ ਗਈ ਦਲੇਰੀ ਨੂੰ ਵੀ ਅੱਖੋ ਪਰੋਖੇ ਨਹੀਂ ਕੀਤਾ ਜਾ ਸਕਦਾ. ਉਹਨਾਂ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਟ੍ਰਿਬਿਊਨ ਅਖ਼ਬਾਰ ਸਮੂਹ ਪਹਿਲਾਂ ਵਾਂਗ ਹੀ ਨਿਰਪੱਖ ਭੁਮਿਕਾ ਨਿਭਾਉਂਦਾ ਹੋਇਆ ਸਚਾਈ ਨੂੰ ਪਾਠਕਾਂ ਸਾਹਮਣੇ ਲਿਆਂਉਂਦਾ ਰਹੇਗਾ।