ਪਿੰਡ ਫਤਹਿਗਪੁਰ ਟੱਪਰੀਆਂ ਵਿੱਚ ਮਹਾਂਮਾਈ ਦੇ ਗੁਣਗਾਣ ਲਈ 10ਵਾਂ ਵਿਸ਼ਾਲ ਜਾਗਰਣ ਕਰਵਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 2 ਅਕਤੂਬਰ:
ਇੱਥੋਂ ਦੇ ਨੇੜਲੇ ਪਿੰਡ ਫਤਿਹਪੁਰ ਟੱਪਰੀਆਂ ਵਿਖੇ ‘ਮਈਆ ਜੀ ਅਸੀਂ ਨੌਕਰ ਤੇਰੇ’ ਕਲੱਬ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 10ਵਾਂ ਭਗਵਤੀ ਜਾਗਰਣ ਕਰਵਾਇਆ ਗਿਆ। ਜਿਸ ਵਿਚ ਜਸ਼ਨਦੀਪ ਸਵੀਟੀ ਅਤੇ ਰਾਹੀ ਮਾਣਕਪੁਰ ਐਂਡ ਪਾਰਟੀ ਵੱਲੋਂ ਮਾਤਾ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਵਿਸੇਸ਼ ਤੌਰ ਤੇ ਹਾਜਰੀ ਭਰੀ। ਇਸ ਮੌਕੇ ਉਨ੍ਹਾਂ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਲੋਕਾਂ ਵਿਚ ਆਪਸੀ ਪਿਆਰ ਭਾਈਚਾਰਾ ਪੈਦਾ ਕਰਦੇ ਹਨ। ਇਸ ਮੌਕੇ ਪ੍ਰਧਾਨ ਨਿਰਮਲ ਸਿੰਘ, ਸਰਪੰਚ ਅਜਮੇਰ ਸਿੰਘ, ਸਾਬਕਾ ਸਰਪੰਚ ਪੂਰਨ ਸਿੰਘ, ਸਤਨਾਮ ਸਿੰਘ, ਹਰਪ੍ਰੀਤ ਸਿੰਘ, ਗੋਗਾ ਸਿੰਘ, ਭਗਤਪਾਲ ਸਿੰਘ, ਗੁਰਿੰਦਰ ਸਿੰਘ, ਹਰਜਿੰਦਰ ਸਿੰਘ, ਅਵਤਾਰ ਸਿੰਘ, ਪੱਪੀ ਬਿੰਦਰਖ, ਬਿੱਲਾ ਚੈੜੀਆਂ, ਗੋਰਾ, ਮਹਿੰਦਰ ਸਿੰਘ, ਬਿੱਲੂ ਆਦਿ ਹਾਜਿਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…