
ਜਗਤਾਰ ਸਿੰਘ ਪੰਜਾਬ ਰਾਮਗੜ੍ਹੀਆ ਭਲਾਈ ਬੋਰਡ ਦੇ ਡਾਇਰੈਕਟਰ ਨਿਯੁਕਤ
ਕੁਰਾਲੀ 14 ਦਸੰਬਰ (ਰਜਨੀਕਾਂਤ ਗਰੋਵਰ)
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬਣਾਏ ਪੰਜਾਬ ਰਾਮਗੜ੍ਹੀਆ ਭਲਾਈ ਬੋਰਡ ਵਿੱਚ ਸ਼ਹਿਰ ਦੇ ਨੌਜਵਾਨ ਆਗੂ ਜਗਤਾਰ ਸਿੰਘ ਨੂੰ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਸਾਹਿਬ ਸਿੰਘ ਬਡਾਲੀ ਨੇ ਦੱਸਿਆ ਕਿ ਜਥੇਦਾਰ ਉਜਾਗਰ ਸਿੰਘ ਬਡਾਲੀ ਦੀ ਸਿਫਾਰਸ਼ ਉੱਤੇ ਜਗਤਾਰ ਸਿੰਘ ਕੁਰਾਲੀ ਨੂੰ ਪੰਜਾਬ ਰਾਮਗੜ੍ਹੀਆ ਭਲਾਈ ਬੋਰਡ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ। ਇਸ ਮੌਕੇ ਜਗਤਾਰ ਸਿੰਘ ਨੇ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ। ਉਹ ਇਸ ਨੂੰ ਪੂਰੀ ਲਗਨ, ਇਮਾਨਦਾਰੀ ਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਇਸ ਮੌਕੇ ਨਗਰ ਕੌਂਸਲ ਦੀ ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ, ਚੇਅਰਮੈਨ ਮੇਜਰ ਸਿੰਘ ਸੰਗਤਪੁਰਾ, ਦਵਿੰਦਰ ਠਾਕੁਰ, ਰਾਜਦੀਪ ਸਿੰਘ ਹੈਪੀ, ਪ੍ਰਦੀਪ ਕੁਮਾਰ ਰੁਦਾ ਸਮੇਤ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਜਗਤਾਰ ਸਿੰਘ ਨੂੰ ਵਧਾਈ ਦਿੱਤੀ।