ਜਗਵਿੰਦਰ ਧਾਲੀਵਾਲ ਤੇ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜਨਵਰੀ:
ਮੁਹਾਲੀ ਦੇ ਵਾਰਡ ਨੰਬਰ-5 ਵਿੱਚ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਰੁਪਿੰਦਰ ਕੌਰ ਰੀਨਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਆ ਜਦੋਂ ਇੱਥੋਂ ਦੇ ਫੇਜ਼-4 ਦੇ ਵਸਨੀਕ ਅਕਾਲੀ ਆਗੂ ਜਗਵਿੰਦਰ ਸਿੰਘ ਧਾਲੀਵਾਲ ਉਰਫ਼ ਜੱਗਾ ਧਾਲੀਵਾਲ ਆਪਣੇ ਸਾਥੀਆਂ ਸਮੇਤ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਸ੍ਰੀਮਤੀ ਰੁਪਿੰਦਰ ਕੌਰ ਰੀਨਾ ਦਾ ਭਰਪੂਰ ਸਮਰਥਨ ਕਰਨ ਦਾ ਐਲਾਨ ਕੀਤਾ। ਉਹ ਕਾਫੀ ਸਮੇਂ ਤੋਂ ਅਕਾਲੀ ਦਲ ਦੇ ਸਰਗਰਮ ਵਰਕਰ ਸਨ। ਸ੍ਰੀ ਸਿੱਧੂ ਨੇ ਧਾਲੀਵਾਲ ਅਤੇ ਉਸ ਦੇ ਸਾਥੀਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਲਈ ਫੇਜ਼-4 ਵਿੱਚ ਪਹੁੰਚੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਜਗਵਿੰਦਰ ਸਿੰਘ ਜੱਗਾ ਧਾਲੀਵਾਲ ਨੂੰ ਸਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਇਸ ਮੌਕੇ ਸ੍ਰੀ ਸਿੱਧੂ ਨੇ ਕਿਹਾ ਕਿ ਜਗਵਿੰਦਰ ਸਿੰਘ ਜੱਗਾ ਧਾਲੀਵਾਲ ਨੂੰ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਪ੍ਰਭਜੋਤ ਕੌਰ, ਜਯੋਤੀ ਅਤੇ ਸੰਤੋਸ਼ ਕੁਮਾਰੀ ਵੱਲੋਂ ਵੀ ਰੁਪਿੰਦਰ ਕੌਰ ਰੀਨਾ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ।
ਸਬੰਧਤ ਤਸਵੀਰ: 5, ਸਿਹਤ ਮੰਤਰੀ ਬਲਬੀਰ ਸਿੱਧੂ ਧਾਲੀਵਾਲ ਤੇ ਸਾਥੀਆਂ ਨੂੰ ਸਨਮਾਨਤ ਕਰਦੇ ਹੋਏ।

Load More Related Articles

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…