ਜਲੰਧਰ ਜ਼ਿਮਨੀ ਚੋਣ: ਪੰਜਾਬ-ਯੂਟੀ ਮੁਲਾਜ਼ਮ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਸੰਘਰਸ਼ ਵਿੱਢਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਪਰੈਲ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਸਰਕਾਰ ਵੱਲੋਂ ਪੰਜਾਬ.ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਨਾਲ ਮੁਲਾਜ਼ਮ ਪੈਨਸ਼ਨਰਜ਼ ਮੰਗਾਂ ’ਤੇ ਦਿੱਤੀ ਮੀਟਿੰਗ ਤੇ ਹਰ ਵਾਰ ਦੀ ਤਰਾਂ ਇਸ ਵਾਰ ਫੇਰ ਮੁਨਕਰ ਹੋ ਗਈ ਹੈ। ਮੁੱਖ ਮੰਤਰੀ ਦੀ ਸਰਕਾਰੀ ਕੋਠੀ ਦੇ ਬਾਹਰ ਸਰਕਾਰ ਦੇ ਸੱਦੇ ਤੇ ਸਵੇਰੇ 10 ਵਜੇ ਇਕੱਠੇ ਹੋਏ ਮੁਲਾਜ਼ਮ ਪੈਨਸ਼ਨਰਜ਼ ਆਗੂਆਂ ਨੂੰ ਸਰਕਾਰ ਦੇ ਨੁਮਾਇੰਦਿਆਂ ਦਾ ਮੈਸੇਜ ਮਿਲਿਆ ਕੇ ਮੁੱਖ ਮੰਤਰੀ ਪੰਜਾਬ ਇੱਥੇ ਨਹੀਂ ਹਨ ਅਤੇ ਉਹ ਤਿੰਨ ਚਾਰ ਆਗੂ ਆ ਕੇ ਗੱਲਬਾਤ ਕਰ ਲੈਣ ਅਤੇ ਅਗਲੀ ਮੀਟਿੰਗ ਦਾ ਸਮਾਂ ਲੈਣ ਲਈ ਮਿਲ ਲੈਣ।
ਸਾਂਝੇ ਫਰੰਟ ਦੇ ਆਗੂ ਜੋ ਪੂਰੇ ਪੰਜਾਬ ਤੋ ਇੱਥੇ ਪਹੁੰਚੇ ਸਨ ਉਨ੍ਹਾਂ ਨੂੰ ਇਹ ਸੁਣ ਕੇ ਬਹੁਤ ਹੈਰਾਨੀ ਹੋਈ ਕਿ ਆਮ ਲੋਕਾਂ ਦੀ ਸਰਕਾਰ ਕਹਾਉਣ ਵਾਲੀ ਆਮ ਆਦਮੀ ਦੀ ਸਰਕਾਰ ਸਾਂਝੇ ਫਰੰਟ ਨੂੰ ਇਹ ਮੈਸੇਜ ਵੀ ਨਹੀਂ ਭੇਜ ਸਕੀ ਕੇ ਮੁੱਖ ਮੰਤਰੀ ਹੈ ਨਹੀਂ ਤੇ ਅਗਲੀ ਮੀਟਿੰਗ ਦੀ ਤਾਰੀਖ ਦੇ ਦਿੰਦੇ ਪੰਜਾਬ ਸਰਕਾਰ ਵਲੋ ਮੀਟਿੰਗ ਤੋਂ ਲਗਾਤਾਰ ਟਾਲ-ਮਟੋਲ ਕਰਨ ਕਰਕੇ ਸਾਂਝੇ ਫਰੰਟ ਦੇ ਆਗੂ ਵੱਲੋਂ ਸੂਬਾ ਕਨਵੀਨਰ ਐਨ.ਕੇ .ਕਲਸੀ ਦੀ ਪ੍ਰਧਾਨਗੀ ਵਿੱਚ ਸੂਬਾ ਕਨਵੀਨਰ ਠਾਕੁਰ ਸਿੰਘ, ਸਤੀਸ਼ ਰਾਣਾ, ਸਵਿੰਦਰ ਸਿੰਘ ਮਲੋਵਾਲੀ, ਬਾਜ਼ ਸਿੰਘ ਖਹਿਰਾ, ਜਰਮਨਜੀਤ ਸਿੰਘ, ਕਰਮ ਸਿੰਘ ਧਨੋਆ, ਗਗਨਦੀਪ ਸਿੰਘ ਭੁੱਲਰ, ਸੁਖਦੇਵ ਸੈਣੀ, ਰਣਜੀਤ ਸਿੰਘ ਰਾਣਵਾਂ, ਪ੍ਰੇਮ ਸਾਗਰ ਸ਼ਰਮਾ, ਹਰਭਜਨ ਸਿੰਘ ਪਿਲਖਣੀ, ਬਲਦੇਵ ਸਿੰਘ ਮੰਡਾਲੀ ਨੇ ਉੱੁਥੇ ਮੀਟਿੰਗ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਅਤੇ ਸਾਂਝੇ ਫਰੰਟ ਵੱਲੋਂ ਸਰਕਾਰ ਦੇ ਖ਼ਿਲਾਫ਼ ਨਿੰਦਾ ਮਤਾ ਪਾਸ ਕੀਤਾ।
ਮੁੱਖ ਮੰਤਰੀ ਵੱਲੋਂ ਲਗਾਤਾਰ ਸਮਾਂ ਦੇ ਕੇ ਮੀਟਿੰਗ ਰੱਦ ਕਰਨ ਦਾ ਸਾਂਝੇ ਫਰੰਟ ਗੰਭੀਰ ਨੋਟਿਸ ਲਿਆ ਗਿਆ ਤੇ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਕਿ ਜੇਕਰ ਮੁੱਖ ਮੰਤਰੀ ਕੋਲ ਮੁਲਾਜ਼ਮ/ਪੈਨਸਨਰਜ਼ ਮੰਗਾ ਤੇ ਸਮਾਂ ਦੇ ਕੇ ਵੀ ਸਮਾਂ ਨਹੀ ਹੈ ਤਾਂ ਇਸ ਮੰਗ ਪੱਤਰ ਨੂੰ ਜਲੰਧਰ ਜ਼ਿਮਨੀ ਚੋਣਾਂ ਵਿੱਚ ਲੋਕਾਂ ਦੀ ਕਚਹਿਰੀ ਵਿੱਚ ਲੈ ਕੇ ਜਾਇਆ ਜਾਏਗਾ। ਜਿਸ ਤਹਿਤ 23 ਅਪਰੈਲ ਨੂੰ ਆਦਮਪੁਰ ਹਲਕਾ, 30 ਅਪਰੈਲ ਨੂੰ ਨਕੋਦਰ ਹਲਕਾ ਅਤੇ 7 ਮਈ ਜਲੰਧਰ ਹਲਕੇ ਵਿੱਚ ਝੰਡਾ ਮਾਰਚ ਕਰਕੇ ਮੁਲਾਜ਼ਮ ਮੰਗਾਂ ਨੂੰ ਜਲੰਧਰ ਹਲਕੇ ਵਿੱਚ ਲੋਕਾਂ ਦੇ ਸਨਮੁੱਖ ਰੱਖਿਆ ਜਾਵੇਗਾ। ਪੰਜਾਬ ਸਰਕਾਰ ਮਾਣ-ਭੱਤਾ ਵਰਕਰਾਂ ਉੱਤੇ ਘੱਟੋ-ਘੱਟ ਉਜ਼ਰਤਾਂ ਕਾਨੂੰਨ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਛੇਵੇਂ ਤਨਖ਼ਾਹ ਕਮਿਸ਼ਨ ਤਹਿਤ ਪੈਨਸ਼ਨਰਾਂ ਉੱਤੇ 2.59 ਦਾ ਗੁਣਾਂਕ ਨਾਲ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪਰਖ ਕਾਲ ਸਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ’ਤੇ ਪੰਜਾਬ ਦੇ ਸਕੇਲ ਲਾਗੂ ਕਰਨ, ਬੰਦ ਕੀਤੇ ਗਏ ਪੇਂਡੂ ਤੇ ਬਾਰਡਰ ਏਰੀਆ ਸਮੇਤ ਸਮੁੱਚੇ 37 ਕਿਸਮ ਦੇ ਭੱਤੇ ਉੱਤੇ ਏਸੀਪੀ ਆਦਿ ਬਹਾਲ ਕਰਨ ਅਤੇ ਰੋਕੇ ਗਏ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਸਬੰਧੀ ਲਗਾਤਾਰ ਟਾਲ-ਮਟੋਲ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਜਦਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਇਨ੍ਹਾਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ।
ਇਸ ਮੌਕੇ ਕੁਲਵਰਨ ਸਿੰਘ,ਹਰਦੀਪ ਟੋਡਰਪੁਰ, ਸੁਖਵਿੰਦਰ ਸਿੰਘ ਚਾਹਲ, ਕੁਲਵਰਨ ਸਿੰਘ, ਮੱਖਣ ਸਿੰਘ ਵਾਹਿਦਪੁਰੀ, ਰਾਧੇ ਸ਼ਿਆਮ, ਗੁਰਮੇਲ ਸਿੰਘ ਮੈਲਡੇ, ਅਵਿਨਾਸ਼ ਚੰਦਰ ਸ਼ਰਮਾ, ਐਨਡੀ ਤਿਵਾੜੀ, ਸੁੱਚਾ ਸਿੰਘ, ਗੁਰਜੰਟ ਸਿੰਘ ਵਾਲੀਆ, ਕਰਤਾਰਪਾਲ ਸਿੰਘ, ਕਰਮ ਚੰਦ ਭਾਰਦਵਾਜ, ਚਮਕੌਰ ਸਿੰਘ, ਜਗਦੀਸ਼ ਸਰਮਾਂ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …