Share on Facebook Share on Twitter Share on Google+ Share on Pinterest Share on Linkedin ਜੱਲਿਆਂਵਾਲਾ ਬਾਗ ਤੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਲੇਖ ਤੇ ਚਿੱਤਰਕਲਾ ਮੁਕਾਬਲੇ ਕਰਵਾਏ ਸਕੂਲ ਪੱਧਰ ’ਤੇ ਕਰਵਾਏ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਬਲਾਕ ਤੇ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿੱਚ ਲੈਣਗੇ ਭਾਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪ੍ਰੋਗਰਾਮਾਂ ਦੀ ਸ਼ੁਰੂ ਕੀਤੀ ਲੜੀ ਤਹਿਤ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਲੇਖ ਲਿਖਣ ਅਤੇ ਚਿੱਤਰਕਲਾ ਮੁਕਾਬਲੇ ਕਰਵਾਏ ਗਏ। ‘ਜੱਲ੍ਹਿਆਂਵਾਲਾ ਬਾਗ ਦੇ ਸਾਕੇ’ ਦੇ ਵਿਸ਼ੇ ’ਤੇ ਕਰਵਾਏ ਇਨ੍ਹਾਂ ਲੇਖ ਅਤੇ ਚਿੱਤਰਕਲਾ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ ਨੇ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਇਹ ਪ੍ਰੋਗਰਾਮ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਸਾਰਾ ਸਾਲ ਚੱਲਣਗੇ। ਉਨ੍ਹਾਂ ਦੱਸਿਆ ਕਿ ਪਹਿਲਾਂ ਸਕੂਲ ਪੱਧਰ ’ਤੇ ਮੁਕਾਬਲੇ ਕਰਵਾਏ ਗਏ ਸਨ। ਜਿਸ ’ਚੋਂ ਜੇਤੂ ਰਹੇ ਵਿਦਿਆਰਥੀ ਬਲਾਕ ਪੱਧਰ ਅਤੇ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈਣਗੇ। ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਵਧ ਚੜ੍ਹ ਕੇ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਆਪਣੇ ਸਕੂਲ, ਅਧਿਆਪਕਾਂ ਤੇ ਮਾਪਿਆਂ ਦਾ ਨਾਂ ਰੌਸ਼ਨ ਕਰਨ। ਜ਼ਿਲ੍ਹਾ ਗਾਈਡੈਂਸ ਕੌਂਸਲਰ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨੌਲੀ ਅਤੇ ਸਰਕਾਰੀ ਸਕੂਲ ਸਿਆਲਬਾ ਮਾਜਰੀ ਵਿੱਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਲਿਖਣ ਤੇ ਚਿੱਤਰ ਕਲਾ ਮੁਕਾਬਲੇ ਕਰਵਾਏ ਗਏ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਬੱਚਿਆਂ ਦੇ ਹੁਨਰ ਨੂੰ ਪਛਾਣ ਮਿਲਦੀ ਹੈ ਅਤੇ ਉਨ੍ਹਾਂ ਦਾ ਹੌਸਲਾ ਵਧਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ