Nabaz-e-punjab.com

ਸਰਕਾਰੀ ਕਾਲਜ ਮੁਹਾਲੀ ਵਿੱਚ ਜੱਲਿਆਂਵਾਲਾ ਬਾਗ ਸ਼ਤਾਬਦੀ ਯਾਦਗਾਰੀ ਪ੍ਰਦਰਸ਼ਨੀ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਕਤੂਬਰ:
ਪੰਜਾਬ ਸਰਕਾਰ ਅਤੇ ‘ਪਾਰਟੀਸ਼ਨ ਮਿਊਜ਼ੀਅਮ ਅੰਮ੍ਰਿਤਸਰ’ ਵਿਚਾਲੇ ਹੋਏ ਸਮਝੌਤੇ ਤਹਿਤ ਅੱਜ ਇੱਥੋਂ ਦੇ ਸਰਕਾਰੀ ਕਾਲਜ ਫੇਜ਼-6 ਵਿੱਚ ਜੱਲਿਆਂਵਾਲਾ ਬਾਗ ਸ਼ਤਾਬਦੀ ਯਾਦਗਾਰੀ ਪ੍ਰਦਰਸ਼ਨੀ ਸ਼ੁਰੂ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੈਰ ਸਪਾਟਾ ਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਹਿਯੋਗ ਨਾਲ ਲਗਾਈ ਇਸ ਮਲਟੀਮੀਡੀਆ ਪ੍ਰਦਰਸ਼ਨੀ ਦਾ ਉਦਘਾਟਨ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਨੇ ਕੀਤਾ।
ਇਸ ਮੌਕੇ ਸਰਕਾਰੀ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਨੇ ਦੱਸਿਆ ਕਿ 20 ਅਕਤੂਬਰ ਤੱਕ ਚੱਲਣ ਵਾਲੀ ਇਸ ਪ੍ਰਦਰਸ਼ਨੀ ਵਿੱਚ ਦਾਖ਼ਲਾ ਮੁਫ਼ਤ ਹੋਵੇਗਾ। ਇਸ ਤੋਂ ਪਹਿਲਾਂ ਇਹ ਪ੍ਰਦਰਸ਼ਨੀ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਬਠਿੰਡਾ ਤੇ ਪਟਿਆਲਾ ਵਿੱਚ ਲਗਾਈ ਜਾ ਚੁੱਕੀ ਹੈ ਅਤੇ ਮੁਹਾਲੀ ਵਿੱਚ ਇਸ ਪ੍ਰਦਰਸ਼ਨੀ ਦਾ ਅੰਤਿਮ ਪੜਾਅ ਹੈ। ਐਸਡੀਐਮ ਜਗਦੀਪ ਸਹਿਗਲ ਨੇ ਪ੍ਰਦਰਸ਼ਨੀ ਦਾ ਪ੍ਰਬੰਧ ਲਈ ਕੀਤੀਆਂ ਕੋਸ਼ਿਸ਼ਾਂ ਲਈ ਕਾਲਜ ਮੈਨੇਜਮੈਂਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜੀ ਨੂੰ ਇਸ ਸਾਕੇ ਬਾਰੇ ਜਾਣੂ ਕਰਵਾਉਣ ਦਾ ਇਹ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਜੋਕੀ ਯੁਵਾ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੋੜਨਾ ਸਮੇਂ ਦੀ ਮੁੱਖ ਹੈ।
ਦਿ ਆਰਟਸ ਐਂਡ ਕਲਚਰਲ ਹੈਰੀਟੇਜ ਟਰੱਸਟ ਨਵੀਂ ਦਿੱਲੀ ਦੀ ਮੈਨੇਜਰ (ਅਪਰੇਸ਼ਨ) ਪਰੀ ਬੈਸਿਆ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ ਜੱਲਿਆਂਵਾਲਾ ਬਾਗ ਸਾਕੇ ਦੇ ਇਤਿਹਾਸ ’ਤੇ ਕੇਂਦਰਿਤ ਹੈ। ਪਾਰਟੀਸ਼ਨ ਮਿਊਜ਼ੀਅਮ ਦੀ ਖੋਜ ਦੌਰਾਨ ਇਸ ਸਾਕੇ ਨਾਲ ਸਬੰਧਤ ਕਈ ਨਵੇਂ ਤੱਥ ਮਿਲੇ, ਜੋ ਉਸ ਸਮੇਂ ਦੇ ਅਖ਼ਬਾਰਾਂ, ਰਿਪੋਰਟਾਂ ਤੇ ਤਸਵੀਰਾਂ ਉੱਤੇ ਆਧਾਰਿਤ ਹਨ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਦੌਰਾਨ ਜੱਲਿਆਂਵਾਲਾ ਬਾਗ ਸਾਕੇ ਦੇ ਇਤਿਹਾਸਕ ਬ੍ਰਿਤਾਂਤ ਨੂੰ ਵਿਆਪਕ ਪਰਿਪੇਖ ਵਿੱਚ ਦੇਖਣ ਦੇ ਨਾਲ ਨਾਲ ਇਸ ਦੇ ਬਾਅਦ ਵਿੱਚ ਲੋਕਾਂ ਦੀ ਜ਼ਿੰਦਗੀ ’ਤੇ ਪਏ ਪ੍ਰਭਾਵਾਂ ਨੂੰ ਵੀ ਦਰਸਾਇਆ ਗਿਆ ਹੈ। ਇਹ ਪ੍ਰਦਰਸ਼ਨੀ ਇਹ ਵੀ ਦਰਸਾਉਂਦੀ ਹੈ ਕਿ ਜੱਲਿਆਂਵਾਲਾ ਬਾਗ ਸਾਕਾ ਬਸਤੀਵਾਦੀ ਦਮਨ ਦੇ ਵਡੇਰੇ ਸਿਸਟਮ ਦਾ ਇਕ ਹਿੱਸਾ ਸੀ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…