Share on Facebook Share on Twitter Share on Google+ Share on Pinterest Share on Linkedin ਪੁਲਵਾਮਾ ਅਤਿਵਾਦੀ ਹਮਲਾ: ਪੰਜਾਬ ਵਿੱਚ ਜੰਮੂ ਕਸ਼ਮੀਰ ਦੇ ਨੌਜਵਾਨ ਵਿਦਿਆਰਥੀ ਪੂਰੀ ਤਰ੍ਹਾਂ ਸੁਰੱਖਿਅਤ: ਕੈਪਟਨ ਕੈਪਟਨ ਨੇ ਪੁਲਵਾਮਾ ਅਤਿਵਾਦੀ ਹਮਲੇ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਵਿਵਾਦਿਤ ਬਿਆਨ ’ਤੇ ਚੁੱਪੀ ਧਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ: ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ਵਿੱਚ ਪਾਕਿਸਤਾਨ ਅਤਿਵਾਦੀ ਹਮਲੇ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਦੇ ਵੱਖ ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਉੱਚ ਸਿੱਖਿਆ ਹਾਸਲ ਕਰ ਰਹੇ ਜੰਮੂ ਕਸ਼ਮੀਰ ਦੇ ਨੌਜਵਾਨਾਂ ਨੇ ਆਪਣੀ ਜਾਨ ਨੂੰ ਕਥਿਤ ਖ਼ਤਰਾ ਹੋਣ ਦੀ ਸ਼ੰਕਾ ਪ੍ਰਗਟਾਉਂਦੇ ਹੋਏ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਇਸ ਸਬੰਧੀ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛੇ ਜਾਣ ’ਤੇ ਉਨ੍ਹਾਂ ਸਪੱਸ਼ਟ ਆਖਿਆ ਕਿ ਪੰਜਾਬ ਵਿੱਚ ਜੰਮੂ ਕਸ਼ਮੀਰ ਦੇ ਵਿਦਿਆਰਥੀਆਂ ਨੂੰ ਕੋਈ ਖ਼ਤਰਾ ਨਹੀਂ ਹੈ। ਪੰਜਾਬ ਵਿੱਚ ਕਸ਼ਮੀਰੀ ਨੌਜਵਾਨ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ। ਮੁੱਖ ਮੰਤਰੀ ਅੱਜ ਮੁਹਾਲੀ ਵਿੱਚ ਵਿਸ਼ਵ ਪੱਧਰੀ ਯੂਨੀਵਰਸਿਟੀ ਪਲਾਕਸ਼ਾ ਦਾ ਨੀਂਹ ਪੱਥਰ ਰੱਖਣ ਆਏ ਸਨ। ਵਾਪਸੀ ਵੇਲੇ ਮੀਡੀਆ ਨੇ ਉਨ੍ਹਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਇੱਕ ਦੋ ਸਵਾਲਾਂ ਦਾ ਜਵਾਬ ਦੇਣ ਤੋਂ ਬਾਅਦ ਮੁੱਖ ਮੰਤਰੀ ਕਾਹਲੀ ਕਾਹਲੀ ਵਿੱਚ ਅੱਗੇ ਨਿਕਲ ਗਏ। ਇੱਥੇ ਇਹ ਦੱਸਣਾ ਬਣਦਾ ਹੈ ਕਿ ਲਾਂਡਰਾਂ ਨੇੜੇ ਟੀਡੀਆਈ ਸਿਟੀ ਵਿੱਚ ਕਸ਼ਮੀਰੀ ਨੌਜਵਾਨਾਂ ਨੇ ਆਪਣੀ ਸੁਰੱਖਿਆ ਲਈ ਸ਼ੈਲਟਰ ਹੋਮ ਬਣਾਇਆ ਹੈ। ਜਿੱਥੇ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ ਵਿੱਚ ਸਿੱਖਿਆ ਹਾਸਲ ਕਰ ਰਹੇ ਕਸ਼ਮੀਰੀ ਨੌਜਵਾਨ ਇਕੱਠੇ ਹੋਣੇ ਸ਼ੁਰੂ ਹੋਣ ਬਾਰੇ ਪਤਾ ਲੱਗਾ ਹੈ। ਪੁਲਵਾਮਾ ਅਤਿਵਾਦੀ ਹਮਲੇ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਵਿਵਾਦਿਤ ਬਿਆਨ ਕਾਰਨ ਉੱਠ ਰਹੀਆਂ ਵਿਰੋਧੀ ਸੁਰਾਂ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕੋਈ ਵੀ ਟਿੱਪਣੀ ਕਰਨ ਤੋਂ ਸਾਫ਼ ਮਨਾਂ ਕਰ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ