Nabaz-e-punjaab.com

ਜਨਕ ਰਾਜ ਮਹਿਰੋਕ ਨੂੰ ਕਰੋਨਾਵਾਇਰਸ ਦੇ ਮੱਦੇਨਜ਼ਰ ਕਾਰਜਕਾਰੀ ਮੈਜਿਸਟਰੇਟ ਤਾਇਨਾਤ ਕੀਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟੋਰਲਰ (ਪ੍ਰੀਖਿਆਵਾਂ) ਜਨਕ ਰਾਜ ਮਹਿਰੋਕ ਨੂੰ ਮੁਹਾਲੀ ਪ੍ਰਸ਼ਾਸਨ ਵੱਲੋਂ ਕਰੋਨਾਵਾਇਰਸ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਸਖ਼ਤੀ ਨਾਲ ਲਾਗੂ ਕੀਤੇ ਗਏ ਕਰਫਿਊ ਦੇ ਚੱਲਦਿਆਂ ਸੋਹਾਣਾ ਖੇਤਰ ਦਾ ਕਾਰਜਕਾਰੀ ਮੈਜਿਸਟਰੇਟ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਐਸਡੀਐਮ ਜਗਦੀਪ ਸਹਿਗਲ ਦੇ ਧੰਨਵਾਦੀ ਹਨ। ਜਿਨ੍ਹਾਂ ਨੇ ਉਸਦੇ ਕੰਮ ਤੇ ਭਰੋਸਾ ਕਰਦੇ ਹੋਏ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਭਾਵੇ ਪਿਛਲੇ ਕੁਝ ਦਿਨ੍ਹਾਂ ਤੋਂ ਬੁਖਾਰ ਕਾਰਨ ਬਿਮਾਰ ਚੱਲ ਰਹੇ ਸਨ ਪਰ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾਵਾਇਰਸ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਜੰਗ ਲਈ ਸਥਾਨਕ ਪ੍ਰਸ਼ਾਸਨ ਅਤੇ ਸਕੱਤਰ ਸਕੂਲ ਸਿੱਖਿਆ ਕਮ ਬੋਰਡ ਚੇਅਰਮੈਨ ਕ੍ਰਿਸ਼ਨ ਕੁਮਾਰ ਲਗਾਈ ਕੋਈ ਵੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਜ਼ਿਕਰਯੋਗ ਹੈ ਕਿ ਕੰਟੋਰਲਰ (ਪ੍ਰੀਖਿਆਵਾਂ) ਜਨਕ ਰਾਜ ਮਹਿਰੋਕ ਪਿਛਲੇ 15 ਦੇ ਕਰੀਬ ਦਿਨਾਂ ਤੋਂ ਬੁਖਾਰ ਕਾਰਨ ਬਿਮਾਰ ਹੋ ਗਏ ਸਨ। ਫੋਰਟਿਸ ਹਸਪਤਾਲ ਮੁਹਾਲੀ ਤੋਂ ਇਲਾਜ ਚੱਲਣ ਦੇ ਬਾਵਜੂਦ ਉਨ੍ਹਾਂ ਵੱਲੋਂ ਸਿੱਖਿਆ ਵਿਭਾਗ ਦੇ ਸਕੱਤਰ ਕਮ ਪੰਜਾਬ ਬੋਰਡ ਚੇਅਰਮੈਨ ਕ੍ਰਿਸ਼ਨ ਕੁਮਾਰ ਅਤੇ ਸਕੱਤਰ ਕਮ ਡੀਜੀਐਸਈ ਮੁਹੰਮਦ ਤਈਅਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 5ਵੀਂ, 8ਵੀਂ, 10ਵੀਂ ਅਤੇ 12 ਵੀਂ ਦੀਆਂ 13.5 ਲੱਖ ਪ੍ਰੀਖਿਆਰਥੀਆਂ ਦੀਆਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਦੇ ਕੰਮ ਨੂੰ ਪਾਰਦਰਸ਼ੀ ਅਤੇ ਸੁਚਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…