nabaz-e-punjab.com

ਪੈਰਾਗਾਨ ਕਿਡਜ਼ ਸਕੂਲ ਸੈਕਟਰ-71 ਵਿੱਚ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਗਸਤ:
ਇੱਥੋਂ ਦੇ ਪੈਰਾਗਾਨ ਕਿੱਡਜ਼ ਸਕੂਲ ਸੈਕਟਰ-71 ਵਿੱਚ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਸਕੂਲ ਵਿੱਚ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ। ਇਸ ਮੌਕੇ ਬੱਚਿਆਂ ਨੇ ਰੰਗ-ਬਿਰੰਗੇ ਦਿਲਕਸ਼ ਕੱਪੜੇ ਪਾਏ ਹੋਏ ਸਨ ਅਤੇ ਜ਼ਿਆਦਾਤਰ ਬੱਚੇ ਰਾਧਾ-ਕ੍ਰਿਸ਼ਨ ਦੀ ਵੇਸ਼-ਭੂਸ਼ਾ ਵਿੱਚ ਆਏ ਸਨ। ਇਸ ਪ੍ਰੋਗਰਾਮ ਵਿੱਚ ਬੱਚਿਆਂ ਵੱਲੋਂ ਰਾਧਾ ਕ੍ਰਿਸ਼ਨ ਦੀਆਂ ਝਾਕੀਆਂ ਪੇਸ਼ ਕੀਤੀਆਂ ਅਤੇ ਧਾਰਮਿਕ ਗੀਤਾਂ ਤੇ ਆਪਣੀਆਂ ਪੇਸ਼ਕਾਰੀਆਂ ਕੀਤੀਆਂ।
ਇਸ ਮੌਕੇ ਸਕੂਲ ਦੇ ਡਾਇਰੈਕਟਰ ਇਕਬਾਲ ਸਿੰਘ ਸ਼ੇਰਗਿੱਲ ਅਤੇ ਸੀ.ਈ.ਓ ਬਾਵਰਾ ਸ਼ੇਰਗਿੱਲ ਨੇ ਸਮੂਹ ਸਟਾਫ਼ ਅਤੇ ਬੱਚਿਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਨੂੰ ਆਪਣੀ ਧਾਰਮਿਕ ਵਿਰਾਸਤ ਨਾਲ ਜੋੜਣ ਵਿੱਚ ਸਹਾਈ ਸਿੱਧ ਹੁੰਦੇ ਹਨ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨਿਰਮਲਾ ਸ਼ਰਮਾ ਨੇ ਅਧਿਆਪਕਾਂ ਅਤੇ ਬੱਚਿਆਂ ਦੇ ਯਤਨਾਂ ਅਤੇ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…