nabaz-e-punjab.com

ਜੰਡਿਆਲਾ ਗੁਰੂ ਮਾਮਲਾ: ਮੁਹਾਲੀ ਅਦਾਲਤ ਨੇ ਤਿੰਨ ਮੁਲਜ਼ਮਾਂ ਨੂੰ ਜੇਲ੍ਹ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਸਰਹੱਦੋ ਪਾਰ ਲਿਆਂਦੇ ਅਸਲੇ ਸਮੇਤ ਗ੍ਰਿਫ਼ਤਾਰ ਤਿੰਨ ਮੁਲਜ਼ਮਾਂ ਰਾਜਪਾਲ ਸਿੰਘ ਉਰਫ਼ ਰਾਜਾ ਵਾਸੀ ਜੰਡਿਆਲਾ, ਭੁਪਿੰਦਰ ਸਿੰਘ ਵਾਸੀ ਮਜੀਠਾ ਅਤੇ ਸੁਖਰਾਜ ਸਿੰਘ ਉਰਫ਼ ਸੁਖਾ ਵਾਸੀ ਲਖਨਪਾਲ (ਜ਼ਿਲ੍ਹਾ ਗੁਰਦਾਸਪੁਰ) ਨੂੰ ਪਹਿਲਾਂ ਦਿੱਤਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਸ਼ੁੱਕਰਵਾਰ ਨੂੰ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਅਧੀਨ 31 ਅਕਤੂਬਰ ਤੱਕ ਜੇਲ੍ਹ ਭੇਜ ਦਿੱਤਾ।
ਐਸਟੀਐਫ਼ ਦੇ ਜਾਂਚ ਅਧਿਕਾਰੀ ਅਤੇ ਸਰਕਾਰੀ ਵਕੀਲ ਨੇ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਵਧਾਉਣ ਦੀ ਮੰਗ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ 385 ਗਰਾਮ ਹੈਰੋਇਨ, 21 ਜਿੰਦਾ ਕਾਰਤੂਸ ਅਤੇ ਫਰਾਂਸ ਦਾ ਸਿੰਮ ਕਾਰਡ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਦੇ ਤਾਰ ਗੈਂਗਸਟਰ ਹੈਰੀ ਚੱਠਾ ਜੁੜੇ ਹੋਏ ਹਨ ਅਤੇ ਮੁਲਜ਼ਮਾਂ ਦੀ ਨਾਭਾ ਜੇਲ੍ਹ ਬਰੇਕ ਮਾਮਲੇ ਵਿੱਚ ਕਥਿਤ ਸ਼ਮੂਲੀਅਤ ਸਾਹਮਣੇ ਆਈ ਹੈ। ਇਨ੍ਹਾਂ ਮੁਲਜ਼ਮਾਂ ਦੇ ਨਾਭਾ ਜੇਲ੍ਹ ਕੇਸ ਵਿੱਚ ਨਾਮਜ਼ਦ ਸੁੱਖ ਨਾਂ ਦੇ ਮੁਲਜ਼ਮ ਨਾਲ ਸਬੰਧਾਂ ਬਾਰੇ ਪਤਾ ਲੱਗਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁਲਜ਼ਮ ਗੈਂਗਸਟਰ ਹੈਰੀ ਚੱਠਾ ਦੇ ਕਹਿਣ ’ਤੇ ਹਥਿਆਰ ਅਤੇ ਹੈਰੋਇਨ ਇਕ ਤੋਂ ਦੂਜੀ ਥਾਂ ਸਪਲਾਈ ਕਰਦੇ ਸਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜੰਡਿਆਲਾ ਗੁਰੂ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ 5 ਏਕੇ 74 ਅਤੇ .32 ਬੋਰ ਦੀਆਂ ਤਿੰਨ ਪਿਸਤੌਲਾਂ ਅਤੇ 200 ਤੋਂ ਵੱਧ ਕਾਰਤੂਸ ਬਰਾਮਦ ਕੀਤੇ ਗਏ ਹਨ। ਇਨ੍ਹਾਂ ਮੁਲਜ਼ਮਾਂ ਦੇ ਖ਼ਿਲਾਫ਼ ਅਸਟੀਐਫ਼ ਥਾਣਾ ਫੇਜ਼-4, ਮੁਹਾਲੀ ਵਿੱਚ ਵੱਖ ਵੱਖ ਧਰਾਵਾਂ ਦੇ ਤਹਿ ਕੇਸ ਦਰਜ ਕੀਤਾ ਗਿਆ ਹੈ।
ਉਧਰ, ਬਚਾਅ ਪੱਖ ਦੇ ਵਕੀਲ ਸੀਐਸ ਬਾਵਾ ਨੇ ਮੁਲਜ਼ਮ ਦਾ ਪੁਲੀਸ ਰਿਮਾਂਡ ਦੀ ਮੰਗ ਦਾ ਵਿਰੋਧ ਕਰਦਿਆਂ ਐਸਟੀਐਫ਼ ਦੀ ਕਹਾਣੀ ਨੂੰ ਮਨਘੜਤ ਅਤੇ ਝੂਠਾ ਦੱਸਦਿਆਂ ਕਿਹਾ ਕਿ ਜਾਂਚ ਟੀਮ ਮੁਲਜ਼ਮਾਂ ਕੋਲੋਂ ਲੋੜੀਂਦੀ ਪੁੱਛਗਿੱਛ ਕਰ ਚੁੱਕੀ ਹੈ। ਲਿਹਾਜ਼ਾ ਹੁਣ ਪੁਲੀਸ ਰਿਮਾਂਡ ਦੀ ਕੋਈ ਤੁਕ ਨਹੀਂ ਬਣਦੀ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮਾਂ ਨੂੰ 31 ਅਕਤੂਬਰ ਤੱਕ ਜੇਲ੍ਹ ਭੇਜ ਦਿੱਤਾ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…