ਜਨਤਾ ਮਾਰਕੀਟ ਐਸੋਸੀਏਸ਼ਨ ਵੱਲੋਂ ਕੈਪਟਨ ਸਿੱਧੂ ਨੂੰ ਸਮਰਥਨ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ:
ਸਥਾਨਕ ਫੇਜ਼-3ਬੀ1 ਦੀ ਜਨਤਾ ਮਾਰਕੀਟ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਤੇ ਕੌਂਸਲਰ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਐਡਵੋਕੇਟ ਪ੍ਰਿੰਸ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਐਤਕੀਂ ਮੁਹਾਲੀ ਤੋਂ ਇੱਕ ਬਹੁਤ ਹੀ ਇਮਾਨਦਾਰ ਅਤੇ ਪੜ੍ਹੇ ਲਿਖੇ ਸੂਝਵਾਨ ਆਗੂ ਅਤੇ ਸੇਵਾ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਵਿਅਕਤੀ ਨੂੰ
ਟਿਕਟ ਦੇ ਕੇ ਸਹੀ ਕਦਮ ਚੁੱਕਿਆ ਹੈ। ਜਿਸ ਲਈ ਉਹ ਕੈਪਟਨ ਸਿੱਧੂ ਨੂੰ ਵੱਡੀ ਲੀਡ ਨਾਲ ਜਿਤਾ ਕੇ ਅਕਾਲੀ ਦਲ ਦੀ ਝੋਲੀ ਵਿੱਚ ਇਹ ਸੀਟ ਪਾਉਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁਹਾਲੀ ਸ਼ਹਿਰ ਦੇ ਵਿਕਾਸ ਕਾਰਜ ਜਾਰੀ ਰੱਖਣ ਲਈ ਆਪਣਾ ਇਕ-ਇਕ ਕੀਮਤੀ ਵੋਟ ਕੈਪਟਨ ਸਿੱਧੂ ਨੂੰ ਪਾਉਣ। ਇਸ ਮੌਕੇ ਮਾਰਕੀਟ ਦੇ ਕਰੀਬ 400 ਦੁਕਾਨਦਾਰਾਂ ਨੇ ਪ੍ਰਣ ਕੀਤਾ ਕਿ ਉਹ ਆਪਣੀ ਵੋਟ ਕੈਪਟਨ ਸਿੱਧੂ ਨੂੰ ਪਾਉਣਗੇ ਅਤੇ ਉਨ੍ਹਾਂ ਲਈ ਆਪੋ-ਆਪਣੇ ਫੇਜ਼ ਵਿੱਚ ਚੋਣ ਪ੍ਰਚਾਰ ਵੀ ਕਰਨਗੇ। ਇਸ ਮੌਕੇ ਮਾਰਕੀਟ ਦੇ ਪ੍ਰਧਾਨ ਦਵਿੰਦਰ ਸਿੰਘ, ਯੂਥ ਵਿੰਗ ਦੇ ਜਨਰਲ ਸਕੱਤਰ ਨਾਨਕ ਸਿੰਘ, ਇੰਦਰਪ੍ਰੀਤ ਸਿੰਘ ਟਿੰਕੂ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਗੁਰਬੀਰ ਕੌਰ, ਮਾਵੀ, ਐਸ. ਐਸ. ਸਿੰਦਾ, ਬੌਬੀ ਖਾਲਸਾ, ਨੀਰਜ ਕੁਮਾਰ ਸਮੇਤ ਦੁਕਾਨਦਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…