ਜਸਬੀਰ ਸਿੰਘ ਰਾਠੌਰ ਬਣੇ ਇਲੈਕਟ੍ਰੀਕਲ ਫੈਡਰੇਸ਼ਨ ਆਫ਼ ਇੰਡੀਆ ਦੇ ਮੀਤ ਪ੍ਰਧਾਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਅਗਸਤ:
ਟੈਕਨੀਕਲ ਸਰਵਿਸ ਯੂਨੀਅਨ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਰਾਠੌਰ ਦੀ ਯੂਨੀਅਨ ਪ੍ਰਤੀ ਵਧੀਆ ਕਾਰਗੁਜਾਰੀ ਨੂੰ ਦੇਖਦੇ ਹੋਏ ਇਲੈਕਟ੍ਰੀਕਲ ਫੈਡਰੇਸ਼ਨ ਆਫ ਇੰਡੀਆ ਵੱਲੋਂ ਉਨ੍ਹਾਂ ਨੂੰ ਫੈਡਰੇਸ਼ਨ ਦੀ ਹੈਦਰਾਬਾਦ ਵਿਖੇ ਹੋਈ ਮੀਟਿੰਗ ਦੌਰਾਨ ਫੈਡਰੇਸ਼ਨ ਦਾ ਕੌਮੀ ਮੀਤ ਪ੍ਰਧਾਨ ਥਾਪਿਆ ਗਿਆ ਹੈ। ਜਸਬੀਰ ਸਿੰਘ ਰਾਠੌਰ ਦੀ ਇਸ ਨਿਯੁਕਤੀ ਬਦਲੇ ਕਾਂਗਰਸੀ ਆਗੂ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਤੇ ਸਮਾਜ ਸੇਵੀ ਰਮਾਂਕਾਤ ਕਾਲੀਆ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਵੱਲੋਂ ਉਨ੍ਹਾਂ ਨੂੰ ਉੱਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜੈਲਦਾਰ ਚੈੜੀਆਂ ਨੇ ਕਿਹਾ ਕਿ ਜੇ. ਈ. ਜਸਬੀਰ ਸਿੰਘ ਰਾਠੌਰ ਨੇ ਹਮੇਸ਼ਾ ਹੀ ਮੁਲਾਜ਼ਮ ਵਰਗ ਦੇ ਹੱਕਾਂ ਲਈ ਅੱਗੇ ਹੋ ਕੇ ਲੜਾਈ ਲੜੀ ਹੈ ਤੇ ਉਨ੍ਹਾਂ ਦੀ ਇਹ ਨਿਯੁਕਤੀ ਇਲਾਕਾ ਵਾਸੀਆਂ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਰਾਠੌਰ ਨੇ ਭਰੋਸਾ ਦਿੱਤਾ ਕਿ ਫੈਡਰੇਸ਼ਨ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਦਿਨੇਸ਼ ਗੌਤਮ, ਰਣਜੀਤ ਸਿੰਘ, ਅਸ਼ੀਸ਼ ਸ਼ਰਮਾ, ਵਿਕਾਸ ਕੌਸ਼ਲ ਤੇ ਵਿੱਕੀ ਚਨਾਲੋਂ ਆਦਿ ਪਤਵੰਤੇ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈ…