ਪੈਰਾਗਾਨ ਸਕੂਲ ਸੈਕਟਰ-71 ਦੀ ਵਿਦਿਆਰਥਣ ਜਸ਼ਨਪ੍ਰੀਤ ਨੇ ਕਹਾਣੀ ਪ੍ਰਤੀਯੋਗਤਾ ਵਿੱਚ ਜਿੱਤਿਆ ਇਨਾਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 71 ਦੀ ਅੱਠਵੀਂ ਕਲਾਸ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਮਾਈ ਪੀਡੀਆ ਕਹਾਣੀ ਲੇਖਣ ਪ੍ਰਤੀਯੋਗਤਾ 2017 ਵਿੱਚ ਆਪਣੀ ਕਹਾਣੀ ਭੇਜੀ ਸੀ, ਜੋ ਕਿ ਮਾਈ ਪੀਡੀਆ ਵਲੋੱ ਛਾਪੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨਿਰਮਲਾ ਸ਼ਰਮਾ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ 1500 ਵਿਦਿਆਰਥੀਆਂ ਨੇ ਕਹਾਣੀਆਂ ਭੇਜੀਆਂ ਸਨ ਪਰ ਜਸ਼ਨਪ੍ਰੀਤ ਉੱਤਰੀ ਭਾਰਤ ਦੀ ਇਕੱਲੀ ਵਿਦਿਆਰਥਣ ਹੈ, ਜਿਸ ਦੀ ਕਹਾਣੀ ਵੇਅਰ ਇਜ ਨੀਡਲ ਮਾਈ ਪੀਡੀਆ ਚੁਣੀ ਅਤੇ ਛਾਪੀ ਗਈ ਹੈ। ਇਸ ਕਹਾਣੀ ਦੀ ਚੋਣ ਲਈ ਜਸ਼ਨਪ੍ਰੀਤ ਨੂੰ ਮਾਈ ਪੀਡੀਆ ਵਲੋੱ 9900 ਰੁਪਏ ਦਾ ਇਨਾਮ ਦਿੱਤਾ ਗਿਆ ਹੈ।
ਇਸ ਮੌਕੇ ਸਕੂਲ ਦੇ ਡਾਇਰੈਕਟਰ ਇਕਬਾਲ ਸਿੰਘ ਸ਼ੇਰਗਿੱਲ ਨੇ ਸਕੂਲ ਦੀ ਇਸ ਹੋਣਹਾਰ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਿੱਚ ਉਨ੍ਹਾਂ ਨੂੰ ਹੋਰ ਵੱਖ ਵੱਖ ਮੁਕਾਬਲਿਆਂ ਵਿੱਚ ਭੇਜਣ ਦਾ ਫੈਸਲਾ ਲਿਆ ਗਿਆ ਤਾਂ ਜੋ ਹੋਰ ਵਿਦਿਆਰਥੀ ਉਸ ਤੋਂ ਪ੍ਰੇਰਣਾ ਲੈ ਕੇ ਆਪਣੇ ਜੀਵਨ ਵਿੱਚ ਅੱਗੇ ਵਧ ਸਕਣ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਵਿੱਚ ਭਾਗ ਲੈਣ ਨਾਲ ਨੌਜਵਾਨਾਂ ਵਿੱਚ ਮੁਕਾਬਲੇ ਦੀ ਭਾਵਨਾ ਵਧਦੀ ਹੈ ਅਤੇ ਨਤੀਜੇ ਵੀ ਚੰਗੇ ਆਉਂਦੇ ਹਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…