ਖੇਤੀਬਾੜੀ ਸਹਿਕਾਰੀ ਸਭਾ ਦੁਰਾਲੀ ਦੇ ਸੇਵਾਦਾਰ ਜਸਮੇਰ ਸਿੰਘ ਦਾ ਸੇਵਾਮੁਕਤੀ ’ਤੇ ਸਨਮਾਨ

38 ਵਰ੍ਹਿਆਂ ਦੀ ਸ਼ਾਨਦਾਰ ਸੇਵਾਵਾਂ ਲਈ ਸੋਨੇ ਦੀ ਅੰਗੂਠੀ ਨਾਲ ਕੀਤਾ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 1 ਅਪਰੈਲ:
ਨਜ਼ਦੀਕੀ ਪਿੰਡ ਦੁਰਾਲੀ ਦੀ ਖੇਤੀਬਾੜੀ ਸਹਿਕਾਰੀ ਸਭਾ ਵਿੱਚ 38 ਵਰ੍ਹੇ ਤੋਂ ਸੇਵਾਵਾਂ ਨਿਭਾ ਰਹੇ ਸੇਵਾਦਾਰ ਜਸਮੇਰ ਸਿੰਘ ਦੀ ਸੇਵਾਮੁਕਤੀ ’ਤੇ ਸਭਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਸਮੇਰ ਸਿੰਘ ਦੀਆਂ ਸ਼ਾਨਦਾਰ ਸੇਵਾਵਾਂ ਲਈ ਉਨ੍ਹਾਂ ਨੂੰ ਸੋਨੇ ਦੀ ਅੰਗੂਠੀ, ਲੋਈ, ਸਿਰੋਪਾਓ ਅਤੇ ਘੜੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੀ ਧਰਮ-ਪਤਨੀ ਸਵਰਨ ਕੌਰ ਦਾ ਵੀ ਸਨਮਾਨ ਕੀਤਾ ਗਿਆ। ਸਭਾ ਦੇ ਸਕੱਤਰ ਗੁਰਪ੍ਰੀਤ ਸਿੰਘ, ਪ੍ਰਧਾਨ ਸੁਖਦੀਪ ਸਿੰਘ, ਮੀਤ ਪ੍ਰਧਾਨ ਗੁਰਮੁੱਖ ਸਿੰਘ, ਕਮੇਟੀ ਮੈਂਬਰਾਂ ਦਰਬਾਰਾ ਸਿੰਘ, ਗੁਰਪ੍ਰੀਤ ਸਿੰਘ, ਭਜਨ ਸਿੰਘ, ਰਾਜਿੰਦਰ ਸਿੰਘ, ਦਵਿੰਦਰ ਸਿੰਘ, ਰਣਧੀਰ ਸਿੰਘ, ਮਨਜੀਤ ਸਿੰਘ, ਹਰਿੰਦਰ ਕੌਰ ਤੋਂ ਇਲਾਵਾ ਪਿੰਡ ਦੇ ਪਤਵੰਤੇ ਬਲਬੀਰ ਸਿੰਘ, ਦਰਸ਼ਨ ਸਿੰਘ ਨੇ ਸੇਵਾਦਾਰ ਜਸਮੇਰ ਸਿੰਘ ਨੂੰ ਸਨਮਾਨਿਤ ਕਰਨ ਦੀ ਰਸਮ ਨਿਭਾਈ।
ਇਸ ਮੌਕੇ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਰਘਵੀਰ ਸਿੰਘ ਨੰਡਿਆਲੀ, ਹਰਿੰਦਰ ਸਿੰਘ ਸਨੇਟਾ, ਸੁਖਵਿੰਦਰ ਸਿੰਘ ਸੋਹਾਣਾ, ਖੁਸ਼ਵਿੰਦਰ ਸਿੰਘ ਜੰਗਪੁਰਾ, ਸੁੱਚਾ ਸਿੰਘ ਬਨੂੜ, ਹਰਜਸਦੀਪ ਸਿੰਘ ਮਨੌਲੀ ਅਤੇ ਸਹਿਕਾਰੀ ਬੈਂਕ ਸੋਹਾਣਾ ਦੇ ਮੈਨੇਜਰ ਮੁਖ਼ਤਿਆਰ ਸਿੰਘ ਵੱਲੋਂ ਵੀ ਸੇਵਾਦਾਰ ਜਸਮੇਰ ਸਿੰਘ ਦਾ ਸਨਮਾਨ ਕੀਤਾ ਗਿਆ। ਸਭਾ ਦੇ ਪ੍ਰਧਾਨ ਸੁਖਦੀਪ ਸਿੰਘ ਅਤੇ ਸਕੱਤਰ ਗੁਰਪ੍ਰੀਤ ਸਿੰਘ ਨੇ ਸੇਵਾਦਾਰ ਜਸਮੇਰ ਸਿੰਘ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਸੇਵਾਮੁਕਤ ਹੋਏ ਸੇਵਾਦਾਰ ਜਸਮੇਰ ਸਿੰਘ ਨੇ ਸਭਾ ਦੇ ਅਹੁਦੇਦਾਰਾਂ, ਕਰਮਚਾਰੀ ਯੂਨੀਅਨ ਅਤੇ ਪਿੰਡ ਵਾਸੀਆਂ ਦਾ ਇਸ ਸਨਮਾਨ ਲਈ ਧੰਨਵਾਦ ਕੀਤਾ।

Load More Related Articles

Check Also

ਪੰਜਾਬ ਵਿੱਚ ਮੱਛੀ ਪਾਲਣ ਅਧੀਨ 43 ਹਜ਼ਾਰ ਏਕੜ ਤੋਂ ਵੱਧ ਰਕਬਾ, 1.81 ਲੱਖ ਟਨ ਮੱਛੀਆਂ ਦਾ ਉਤਪਾਦਨ

ਪੰਜਾਬ ਵਿੱਚ ਮੱਛੀ ਪਾਲਣ ਅਧੀਨ 43 ਹਜ਼ਾਰ ਏਕੜ ਤੋਂ ਵੱਧ ਰਕਬਾ, 1.81 ਲੱਖ ਟਨ ਮੱਛੀਆਂ ਦਾ ਉਤਪਾਦਨ 16 ਸਰਕਾਰੀ…