Nabaz-e-punjab.com

ਪਿੰਡ ਕੈਲੋਂ ਦੇ ਜਸਮੇਰ ਸਿੰਘ ਤੇ ਸਮਰਥਕਾਂ ਵੱਲੋਂ ਦੇਰ ਰਾਤ ਲਾਂਡਰਾਂ ਮੁੱਖ ਸੜਕ ’ਤੇ ਚੱਕਾ ਜਾਮ, ਨਾਅਰੇਬਾਜ਼ੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ:
ਮੁਹਾਲੀ ਦੇ ਨਜ਼ਦੀਕੀ ਪਿੰਡ ਕੈਲੋਂ ਵਿੱਚ ਕਾਂਗਰਸੀ ਆਹਮੋ ਸਾਹਮਣੇ ਖੜੇ ਸਨ। ਦੋ ਵਾਰ ਵੋਟਾਂ ਦੀ ਗਿਣਤੀ ਵਿੱਚ ਜਸਮੇਰ ਸਿੰਘ ਨੂੰ ਸੱਤ ਵੋਟਾਂ ਨਾਲ ਜਿੱਤਿਆ ਹੋਇਆ ਦੱਸਿਆ ਗਿਆ ਲੇਕਿਨ ਤੀਜੀ ਵਾਰ ਵਿਰੋਧੀ ਉਮੀਦਵਾਰ ਅਮਰਜੀਤ ਸਿੰਘ ਨੂੰ ਜੇਤੂ ਕਰਾਰ ਦਿੱਤਾ ਗਿਆ। ਜਿਸ ਕਾਰਨ ਜਸਮੇਰ ਸਿੰਘ ਦੇ ਸਮਰਥਕਾਂ ਨੇ ਦੇਰ ਰਾਮ ਲਾਂਡਰਾਂ ਮੁੱਖ ਸੜਕ ’ਤੇ ਚੱਕਾ ਜਾਮ ਕਰਕੇ ਨਾਅਰੇਬਾਜ਼ੀ ਕੀਤੀ। ਖ਼ਬਰ ਲਿਖੇ ਜਾਣ ਤੱਕ ਦੇਰ ਰਾਤ ਇਹ ਸਿਲਸਿਲਾ ਜਾਰੀ ਸੀ।
ਇਸ ਮੌਕੇ ਬਸਪਾ ਆਗੂ ਸੁਖਦੇਵ ਸਿੰਘ ਚੱਪੜਚਿੜੀ ਵੀ ਹਜ਼ਰ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਚਾਇਤ ਚੋਣਾਂ ਜਿੱਤਣ ਲਈ ਧੱਕੇਸ਼ਾਹੀ ’ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਚੋਣਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਦੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਦੇ ਵਾਅਦੇ ਖੋਖਲੇ ਸਾਬਤ ਹੋਏ ਹਨ। ਉਨ੍ਹਾਂ ਭਾਰਤ ਦੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਪੰਚਾਇਤ ਚੋਣਾਂ ਵਿੱਚ ਸਰਕਾਰ ਦੀ ਧੱਕੇਸ਼ਾਹੀ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੇ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕਤੰਤਰ ਦੀ ਨੀਂਹ ਮਜ਼ਬੂਤ ਕੀਤੀ ਜਾ ਸਕੇ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…