ਜ਼ਿਲ੍ਹਾ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਜਸਪਾਲ ਸਿੰਘ ਨੂੰ ਤਰੱਕੀ ਦੇ ਕੇ ਏਐਸਆਈ ਬਣਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ:
ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਹੌਲਦਾਰ ਜਸਪਾਲ ਸਿੰਘ ਨੂੰ ਵਧੀਆਂ ਸੇਵਾਵਾਂ ਬਦਲੇ ਤਰੱਕੀ ਦੇ ਕੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਣਾਇਆ ਗਿਆ ਹੈ। ਇਸ ਸਬੰਧੀ ਮੁਹਾਲੀ ਅਦਾਲਤ ਦੇ ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਅਤੇ ਉਪ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਨੇ ਥਾਣੇਦਾਰ ਬਣੇ ਨਾਇਬ ਕੋਰਟ ਜਸਪਾਲ ਸਿੰਘ ਦੇ ਮੋਢਿਆਂ ’ਤੇ ਸਟਾਰ ਲਗਾਏ। ਇਸ ਮੌਕੇ ਅਦਾਲਤੀ ਸਟਾਫ਼ ਨੂੰ ਲੱਡੂ ਵੀ ਵੰਡੇ ਗਏ। ਜਸਪਾਲ ਸਿੰਘ 1992 ਵਿੱਚ ਬਤੌਰ ਸਿਪਾਹੀ ਭਰਤੀ ਹੋਏ ਸੀ ਅਤੇ ਹੁਣ ਤੱਕ ਪੰਜਾਬ ਪੁਲੀਸ ਦੇ ਵੱਖ ਵੱਖ ਉੱਚ ਅਧਿਕਾਰੀਆਂ ਨਾਲ ਡਿਊਟੀ ਕਰਨ ਸਮੇਤ ਵੱਖ ਵੱਖ ਅਦਾਲਤਾਂ ਵਿੱਚ ਨਾਇਬ ਕੋਰਟ ਵਜੋਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਮੌਜੂਦਾ ਸਮੇਂ ਵਿੱਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਨਾਇਬ ਕੋਰਟ ਦੀ ਸੇਵਾ ਨਿਭਾ ਰਹੇ ਹਨ। ਖਰੜ ਵਿੱਚ ਰਹਿਣ ਵਾਲੇ ਜਸਪਾਲ ਸਿੰਘ ਬਹੁਤ ਹੀ ਇਮਾਨਦਾਰ, ਸੇਵਾ ਭਾਵਨਾ ਵਾਲੇ ਅਤੇ ਹਰ ਕਿਸੇ ਨੂੰ ਖਿੜੇ ਮੱਥੇ ਮਿਲਣਸਾਰ ਵਿਅਕਤੀ ਹਨ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…