ਬਡਹੇੜੀ ਦੀ ਅਗਵਾਈ ਹੇਠ ਜੱਟ ਮਹਾਂ ਸਭਾ ਦਾ ਵਫ਼ਦ ਬਿਜਲੀ ਮੰਤਰੀ ਨੂੰ ਮਿਲਿਆ

ਜੱਟ ਮਹਾਂ ਸਭਾ ਨੇ ਬਿਜਲੀ ਮੰਤਰੀ ਨੂੰ ਮਿਲ ਕੇ ਕਿਸਾਨਾਂ ਨੂੰ ਨਿਰੰਤਰ ਅੱਠ ਘੰਟੇ ਬਿਜਲੀ ਸਪਲਾਈ ਦੇਣ ਦੀ ਕੀਤੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ:
ਆਲ ਇੰਡੀਆ ਜੱਟ ਮਹਾਂ ਸਭਾ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਰਾਜਿੰਦਰ ਸਿੰਘ ਬਡਹੇੜੀ ਦੀ ਅਗਵਾਈ ਵਿੱਚ ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਬਿਜਲੀ ਮੰਤਰੀ ਨੂੰ ਖੇਤੀ ਖੇਤਰ ਲਈ ਸਪਲਾਈ ਨਿਰੰਤਰ ਅੱਠ ਘੰਟੇ ਨਿਰਵਿਘਨ ਬਣਾਈ ਰੱਖਣ ਲਈ ਗੱਲ ਕੀਤੀ। ਮੰਤਰੀ ਨੇ ਸਭਾ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਖੇਤੀ ਦੀ ਲਵਾਈ ਨੂੰ ਮੁੱਖ ਰੱਖਦਿਆਂ ਹੋਇਆਂ ਖੇਤੀ ਖੇਤਰ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਸ੍ਰੀ ਬਡਹੇੜੀ ਨੇ ਆਖਿਆ ਕਿ ਕਿਸਾਨਾਂ ਨੂੰ ਇਸ ਨਾਲ ਬਹੁਤ ਲਾਭ ਹੋਵੇਗਾ ਜੋ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਮੁਲਾਕਾਤ ਦੌਰਾਨ ਮੰਤਰੀ ਨੇ ਆਖਿਆ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਸਪਲਾਈ ਨਿਰੰਤਰ ਅੱਠ ਘੰਟੇ ਮਿਲਗੀ ਜੇਕਰ ਕੁਦਰਤੀ ਆਫ਼ਤਾਂ ਹਨੇਰੀ ਝੱਖੜ ਨਾਲ ਕੋਈ ਮੁਸ਼ਕਿਲ ਆਵੇ, ਉਸ ਦੇ ਮੱਦੇਨਜ਼ਰ ਰੱਖਦੇ ਹੋਏ ਹਰ ਤਰ੍ਹਾਂ ਦੇ ਅਗਾਊਂ ਪ੍ਰਬੰਧ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜਿਹਨਾਂ ਨੂੰ ਤੁਰੰਤ ਹਰਕਤ ਵਿੱਚ ਆ ਕੇ ਬਿਜਲੀ ਵਿਭਾਗ ਦੇ ਸਾਰੇ ਵਿੰਗ ਦੂਰ ਕਰਨ ਲਈ ਸਮਰੱਥ ਬਣਾ ਦਿੱਤਾ ਗਿਆ ਹੈ। ਵਫ਼ਦ ਨੇ ਮੁਲਾਕਾਤ ਦੌਰਾਨ ਬਿਜਲੀ ਮੰਤਰੀ ਨਾਲ ਕਿਸਾਨਾਂ ਦੀਆਂ ਦਿੱਕਤਾਂ ਅਤੇ ਲੋੜਾਂ ਦੀ ਪੂਰਤੀ ਲਈ ਕੀਤੀ ਗਈ ਵਾਰਤਾਲਾਪ ਨੂੰ ਕਾਫ਼ੀ ਲਾਹੇਵੰਦ ਅਤੇ ਕਿਸਾਨਾਂ ਦੀਆਂ ਕਮਜ਼ੋਰੀਆਂ ਦੂਰ ਕਰਨ ਦੀ ਵੱਡੀ ਕੋਸ਼ਿਸ਼ ਦੱਸਿਆ।
ਸ੍ਰੀ ਕਾਂਗੜ ਨੇ ਆਖਿਆ ਕਿ ਬਿਜਲੀ ਸਪਲਾਈ ਨਿਰੰਤਰ ਅਤੇ ਨਿਰਵਿਘਨ ਬਣਾਈ ਰੱਖਣ ਲਈ ਕੋਈ ਕੁਤਾਹੀ ਬਿਲਕੁਲ ਕਰਨ ਦਿੱਤੀ ਜਾਵੇਗੀ। ਇਸ ਵਿਭਾਗੀ ਅਮਲੇ ਨੂੰ ਜਵਾਬਦੇਹ ਹੋਣਾ ਪਵੇਗਾ ਅਤੇ ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਵਫ਼ਦ ਵਿੱਚ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਰਾਜਿੰਦਰ ਸਿੰਘ ਬਡਹੇੜੀ ਤੋਂ ਇਲਾਵਾ ਜਸਵੰਤ ਸਿੰਘ ਚੌਟਾਲਾ ਦੌਰਾਨ ਜ਼ੋਨ ਇੰਚਾਰਜ ਦੋਆਬਾ, ਬਖਤਾਵਰ ਸਿੰਘ ਢਿੱਲੋਂ ਮਜਾਰਾ ਡੀਂਗਰੀਆਂ ਸੂਬਾ ਜਨਰਲ ਸਕੱਤਰ, ਉਗਵੀਰ ਸਿੰਘ ਅਤੇ ਐਡਵੋਕੇਟ ਗੁਰਵੀਰ ਸਿੰਘ ਚੌਟਾਲਾ ਬੁਲਾਰਾ ਨੈਸ਼ਨਲ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ ਪੰਜਾਬ ਖੇਤਰ ਵੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…