Share on Facebook Share on Twitter Share on Google+ Share on Pinterest Share on Linkedin ਜੱਟ ਮਹਾਂ ਸਭਾ ਦੇ ਪ੍ਰਧਾਨ ਬਡਹੇੜੀ ਤੇ ਹੋਰਨਾਂ ਆਗੂ ਨੇ ਕੀਤੀ ਮੰਤਰੀ ਸੁਖਜਿੰਦਰ ਰੰਧਾਵਾ ਨਾਲ ਮੁਲਾਕਾਤ ਸਹਿਕਾਰਤਾ ਲਹਿਰ ਨੂੰ ਪਿੰਡ ਪੱਧਰ ’ਤੇ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ: ਰੰਧਾਵਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ: ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ, ਮੀਤ ਪ੍ਰਧਾਨ ਹਰਪ੍ਰੀਤ ਸਿੰਘ ਹੀਰੋ, ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਕੌਮੀ ਡੈਲੀਗੇਟ ਆਦਿ ਆਗੂਆਂ ਨੇ ਪੰਜਾਬ ਸਰਕਾਰ ਦੇ ਨਵੇਂ ਸਹਿਕਾਰਤਾ ਮੰਤਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਅਤੇ ਮੁਬਾਰਕਾਂ ਦਿੱਤੀਆਂ। ਸ੍ਰੀ ਬਡਹੇੜੀ ਨੇ ਆਖਿਆ ਕਿ ਸਹਿਕਾਰਤਾ ਮੰਤਰੀ ਨੇ ਸਭਾ ਦੇ ਆਗੂਆਂ ਨਾਲ ਅੱਧਾ ਘੰਟਾ ਵਿਚਾਰ ਵਟਾਂਦਰਾ ਕੀਤਾ ਅਤੇ ਆਖਿਆ ਕਿ ਸਹਿਕਾਰਤਾ ਲਹਿਰ ਨੂੰ ਪਿੰਡ ਪੱਧਰ ’ਤੇ ਮਜ਼ਬੂਤ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ ਸਹਿਕਾਰੀ ਸਭਾਵਾਂ ਵੱਡੇ ਸਹਿਕਾਰੀ ਬੋਰਡ/ਨਿਗਮਾਂ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਜਨਤਾ ਦਾ ਸਹਿਯੋਗ ਲਿਆ ਜਾਵੇਗਾ ਅਤੇ ਪੂਰਾ ਸਹਿਯੋਗ ਦਿੱਤਾ ਵੀ ਜਾਵੇਗਾ। ਸ੍ਰੀ ਰੰਧਾਵਾ ਨੇ ਕਿਹਾ ਕਿ ਸਹਿਕਾਰਤਾ ਦਾ ਮਹੱਤਵਪੂਰਨ ਹਿੱਸਾ ਕਿਸਾਨਾਂ ਦੀ ਅਗਵਾਈ ਵਾਲੀ ਲੋਕ ਨੀਤੀਆਂ ਨੂੰ ਪੂਰਾ ਮਹੱਤਵਪੂਰਨ ਭੂਮਿਕਾ ਅਦਾ ਕਰਨਾ ਚਾਹੀਦਾ ਹੈ ਜੋ ਮਹਿਕਮਾ ਆਪਣੇ ਤੌਰ ਤੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਹੋਰ ਚਾਰ ਚੰਨ ਲਾਉਣ ਲਈ ਆਲ ਇੰਡੀਆ ਜੱਟ ਮਹਾਂ ਸਭਾ ਦਾ ਸਹਿਯੋਗ ਲਿਆ ਜਾਵੇਗਾ। ਕਿਸਾਨਾਂ ਅਤੇ ਖੇਤ ਮਜ਼ਦੂਰ ਵਰਗ ਦੀ ਗੱਲ ਕਰੇਗਾ। ਸਹਿਕਾਰਤਾ ਮੰਤਰੀ ਨੇ ਸਭਾ ਦੇ ਆਗੂਆਂ ਨੂੰ ਹਰ ਤਰ੍ਹਾਂ ਦੀ ਜਾਣਕਾਰੀ ਹਾਸਲ ਕਰਨ ਅਤੇ ਖੇਤੀ ਖੇਤਰ ਅਤੇ ਸਹਿਕਾਰਤਾ ਲਹਿਰ ਨੂੰ ਪ੍ਰਚੰਡ ਕਰਨ ਹਿੱਤ ਸੁਝਾਅ ਲਵੇਗਾ ਅਤੇ ਜਾਣਕਾਰੀ ਪ੍ਰਦਾਨ ਕਰਨ ਵਿੱਚ ਖੁਸ਼ੀ ਮਹਿਸੂਸ ਕਰੇਗਾ। ਹਰ ਕੰਮ ਵਿੱਚ ਪਾਰਦਰਸ਼ਤਾ ਦਿਖਾਈ ਜਾਵੇਗੀ ਤਾਂ ਜੋ ਸਰਕਾਰ ਦੀਆਂ ਨੀਤੀਆਂ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਸਹਿਕਾਰਤਾ ਲਹਿਰ ਦਾ ਪੂਰਾ ਪੂਰਾ ਲਾਭ ਮਿਲ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ