
ਜੱਟ ਮਹਾਂ ਸਭਾ ਪੰਜਾਬ ਵੱਲੋਂ ਬਲਬੀਰ ਸਿੱਧੂ ਨੂੰ ਕੈਬਨਿਟ ਮੰਤਰੀ ਬਣਾਉਣ ’ਤੇ ਨਿੱਘਾ ਸਵਾਗਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਈ:
ਆਲ ਇੰਡੀਆ ਜੱਟ ਮਹਾਂ ਸਭਾ ਵੱਲੋਂ ਬਲਬੀਰ ਸਿੰਘ ਸਿੱਧੂ ਨੂੰ ਕੈਬਨਿਟ ਮੰਤਰੀ ਬਣਨ ’ਤੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਅਤੇ ਵਧਾਈ ਦਿੱਤੀ। ਚੰਡੀਗੜ੍ਹ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਅਤੇ ਪੰਜਾਬ ਦੇ ਜੱਟ ਮਹਾਂ ਸਭਾ ਦੇ ਆਗੂਆਂ ਜਸਵੰਤ ਸਿੰਘ ਚੌਟਾਲਾ ਦੌਰਾਨ ਜ਼ੋਨ ਇੰਚਾਰਜ , ਬਖਤਾਵਰ ਸਿੰਘ ਢਿੱਲੋਂ ਮਜਾਰਾ ਡੀਂਗਰੀਆਂ ਅਤੇ ਸੁਰਿੰਦਰ ਸਿੰਘ ਕੰਧਾਲੀ ਨੌਰੰਗ ਪੁਰ ਆਦਿ ਨੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਸਬੰਧਤ ਮਹਿਕਮੇ ਬਾਰੇ ਗੱਲਬਾਤ ਕੀਤੀ ਗਈ ਖੇਤੀ ਸਹਾਇਕ ਧੰਦੇ ਡੇਅਰੀ ਫਾਰਮਿੰਗ, ਮੱਛੀ ਪਾਲਣ, ਮੁਰਗੀ ਪਾਲਣ ਅਤੇ ਸੂਰ ਪਾਲਣ ਆਦਿ ਧੰਦੇ ਵਿੱਚ ਵਾਧਾ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਪਤਿਆ ਕੇ ਚੰਗਾ ਭਵਿੱਖ ਬਣਾਉਣ ਲਈ ਰੁਜ਼ਗਾਰ ਦੇ ਅਵਸਰ ਪੈਦਾ ਕੀਤੇ ਜਾਣ ਲਈ ਵਿਦੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਸ੍ਰੀ ਬਡਹੇੜੀ ਨੇ ਆਖਿਆ ਕਿ ਮੰਤਰੀ ਬਣਨ ਤੋਂ ਬਾਅਦ ਇਹ ਉਨ੍ਹਾਂ ਨਾਲ ਪਹਿਲੀ ਮੁਲਾਕਾਤ ਸੀ ਉਨ੍ਹਾਂ ਵਿਸਥਾਰ ਵਿੱਚ ਕੰਮਾਂ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਸੁਧਾਰਨ ਲਈ ਫਾਲਤੂ ਖਰਚਿਆਂ ਵਿੱਚ ਕਟੌਤੀ ਕੀਤੀ ਜਾ ਰਹੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਲੋਕ ਪੱਖੀ ਨੀਤੀਆਂ ਬਾਰੇ ਵੀ ਗੱਲਬਾਤ ਕੀਤੀ।