Share on Facebook Share on Twitter Share on Google+ Share on Pinterest Share on Linkedin ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਕੇ ਅਕਾਲੀ ਆਗੂਆਂ ਤੇ ਸ਼ਰਧਾਲੂਆਂ ਦਾ ਪਹਿਲਾ ਜਥਾ ਵਾਪਸ ਪਰਤਿਆ ਪਹਿਲੀ ਉਡਾਣ ’ਚ ਪੰਜ ਪਿਆਰੇ, ਚੰਦੂਮਾਜਰਾ, ਢੀਂਡਸਾ, ਚੀਮਾ, ਤੋਤਾ ਸਿੰਘ, ਹਰਿੰਦਰਪਾਲ ਸਮੇਤ 162 ਸ਼ਰਧਾਲੂ ਗਏ ਸੀ ਸ੍ਰੀ ਹਜ਼ੂਰ ਸਾਹਿਬ ਆਉਣ ਵਾਲੇ ਸਮੇਂ ਵਿੱਚ ਮੁਹਾਲੀ ਤੋਂ ਸ੍ਰੀ ਪਟਨਾ ਸਾਹਿਬ ਤੱਕ ਸਿੱਧੀ ਹਵਾਈ ਉਡਾਣ ਸ਼ੁਰੂ ਕੀਤੀ ਜਾਵੇਗੀ: ਚੰਦੂਮਾਜਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ: ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਬੀਤੇ ਦਿਨੀਂ ਮੁਹਾਲੀ ਤੋਂ ਪਹਿਲੀ ਸਿੱਧੀ ਹਵਾਈ ਉਡਾਣ ਵਿੱਚ ਗਿਆ ਅਕਾਲੀ ਆਗੂਆਂ ਅਤੇ ਸਿੱਖ ਸੰਗਤਾਂ ਦਾ ਜਥਾ ਅੱਜ 24 ਘੰਟੇ ਵਿੱਚ ਵਾਪਸ ਮੁਹਾਲੀ ਪਰਤ ਆਇਆ ਹੈ। ਇਹ ਜਥਾ ਅੱਜ ਦੁਪਹਿਰ 12 ਵਜੇ ਨਾਂਦੇੜ ਸਾਹਿਬ ਤੋਂ ਚੱਲਿਆ ਸੀ, ਜੋ ਇੱਥੇ ਬਾਅਦ ਦੁਪਹਿਰ ਕਰੀਬ ਦੋ ਵਜੇ ਪਹੁੰਚ ਗਿਆ। ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਮੰਗਲਵਾਰ ਨੂੰ ਸ੍ਰੀ ਹਜ਼ੂਰ ਸਾਹਿਬ ਲਈ ਏਅਰ ਇੰਡੀਆ ਦੀ ਪਹਿਲੀ ਸਿੱਧੀ ਹਵਾਈ ਉਡਾਣ ਰਵਾਨਾ ਹੋਈ ਸੀ। ਇਸ ਸਬੰਧੀ ਸਿੱਖ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਪਹਿਲੀ ਉਡਾਣ ਵਿੱਚ ਪੰਜ ਪਿਆਰੇ, ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਜਥੇਦਾਰ ਤੋਤਾ ਸਿੰਘ, ਸਨੌਰ ਦੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਮੁੱਖ ਮੰਤਰੀ ਦੇ ਸਾਬਕਾ ਸਿਆਸੀ ਸਲਾਹਕਾਰ ਮਹੇਸ਼ਇੰਦਰ ਸਿੰਘ ਗਰੇਵਾਲ, ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਸੀਨੀਅਰ ਆਗੂ ਰਣਜੀਤ ਸਿੰਘ ਖੰਨਾ, ਮਹਿਲਾ ਵਿੰਗ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ, ਐਸਜੀਪੀਸੀ ਦੇ ਸਾਬਕਾ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਮਨਜੀਤ ਸਿੰਘ ਮੁੰਧੋ ਸੰਗਤੀਆਂ, ਰਣਧੀਰ ਸਿੰਘ ਧੀਰਾ, ਓਐਸਡੀ ਹਰਦੇਵ ਸਿੰਘ ਹਰਪਾਲਪੁਰ, ਗੁਰਜਿੰਦਰ ਸਿੰਘ ਤਾਜਲਪੁਰ, ਅਕਾਲੀ ਕੌਂਸਲਰ ਹਰਮਨਪ੍ਰੀਤ ਸਿੰਘ, ਸਿਮਰਨਜੀਤ ਸਿੰਘ ਚੰਦੂਮਾਜਰਾ, ਮੁਹਾਲੀ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ, ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਨੌਜਵਾਨ ਆਗੂ ਰਜਿੰਦਰ ਸਿੰਘ ਸਮੇਤ 162 ਸ਼ਰਧਾਲੂਆਂ ਦਾ ਜਥਾ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਗਿਆ ਸੀ, ਇਹ ਜਥਾ ਅੱਜ ਮੁਹਾਲੀ ਪਰਤ ਆਇਆ ਹੈ। ਇਨ੍ਹਾਂ ਆਗੂਆਂ ਦਾ ਮੁਹਾਲੀ ਹਵਾਈ ਅੱਡੇ ’ਤੇ ਸੰਗਤ ਵੱਲੋਂ ਫੁੱਲਾਂ ਦੇ ਹਾਰ ਪਹਿਨਾ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਸ੍ਰੀ ਚੰਦੂਮਾਜਰਾ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਹਫ਼ਤੇ ਵਿੱਚ ਦੋ ਦਿਨ ਮੰਗਲਵਾਰ ਅਤੇ ਵੀਰਵਾਰ ਨੂੰ ਮੁਹਾਲੀ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਹਵਾਈ ਉਡਾਣ ਰਵਾਨਾ ਹੋਇਆ ਕਰੇਗੀ ਪ੍ਰੰਤੂ ਆਉਣ ਵਾਲੇ ਸਮੇਂ ਵਿੱਚ ਸੰਗਤ ਦੀ ਮੰਗ ਨੂੰ ਦੇਖਦੇ ਹੋਏ ਰੋਜ਼ਾਨਾ ਉਡਾਣ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਅਗਲੇ ਪੜਾਅ ਵਿੱਚ ਮੁਹਾਲੀ ਤੋਂ ਸ੍ਰੀ ਪਟਨਾ ਸਾਹਿਬ ਤੱਕ ਸਿੱਧੀ ਹਵਾਈ ਉਡਾਣ ਸ਼ੁਰੂ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ