ਖ਼ਾਲਸਾ ਫਤਿਹ ਮਾਰਚ ਵਿੱਚ ਸ਼ਾਮਲ ਹੋਵੇਗਾ ਰਾਮਗੜ੍ਹੀਆ ਸਭਾ ਦਾ ਜਥਾ

28 ਅਪਰੈਲ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਣ ਸਮੇਂ ਸ਼ਾਮਲ ਹੋਵੇਗਾ ਜਥਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਪਰੈਲ:
ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਇੱਥੋਂ ਦੇ ਰਾਮਗੜ੍ਹੀਆ ਭਵਨ ਫੇਜ਼-3ਬੀ-1 ਵਿੱਚ ਪਹੁੰਚ ਕੇ ਰਾਮਗੜ੍ਹੀਆ ਸਭਾ ਮੁਹਾਲੀ ਦੇ ਪ੍ਰਧਾਨ ਕਰਮ ਸਿੰਘ ਬਬਰਾ ਅਤੇ ਰਾਮਗੜ੍ਹੀਆ ਸਭਾ ਚੰਡੀਗੜ੍ਹ ਦੇ ਪ੍ਰਧਾਨ ਡਾ. ਹਰਚਰਨ ਸਿੰਘ ਰਨੌਤਾ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਸ਼ਤਾਬਦੀ ਸਮਾਰੋਹ ਸਬੰਧੀ ਦਿੱਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ੁਰੂ ਹੋਏ ਖ਼ਾਲਸਾ ਫਤਿਹ ਮਾਰਚ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 28 ਅਪਰੈਲ ਨੂੰ ਸਵੇਰੇ ਸਾਢੇ 8 ਵਜੇ ਇਹ ਖ਼ਾਲਸਾ ਫਤਿਹ ਮਾਰਚ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਵੇਗਾ।
ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਫਤਿਹ ਮਾਰਚ ਵਿੱਚ ਵੱਧ ਤੋਂ ਵੱਧ ਸੰਗਤ ਨੂੰ ਨਾਲ ਲੈ ਕੇ ਸ਼ਾਮਲ ਹੋਇਆ ਜਾਵੇ। ਨਾਲ ਹੀ ਮੁਹਾਲੀ ਅਤੇ ਚੰਡੀਗੜ੍ਹ ਦੇ ਸਮੂਹ ਗੁਰਦੁਆਰਾ ਸਾਹਿਬਾਨਾਂ, ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 18ਵੀਂ ਸਦੀ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਫਤਿਹ ਮਾਰਚ ਵਿੱਚ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਪਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ, ਗੁਰਚਰਨ ਸਿੰਘ ਨੰਨੜਾ, ਨੰਬਰਦਾਰ ਹਰਵਿੰਦਰ ਸਿੰਘ, ਕਮਲਜੀਤ ਸਿੰਘ ਰੂਬੀ, ਗੁਰਮੀਤ ਸਿੰਘ ਸ਼ਾਮਪੁਰ, ਅਮਰਜੀਤ ਸਿੰਘ, ਮੇਜਰ ਸਿੰਘ ਭੁੱਲਰ, ਕੰਵਲਜੀਤ ਸਿੰਘ, ਹਰਚਰਨ ਸਿੰਘ ਗਿੱਲ, ਮੋਹਨ ਸਿੰਘ ਸੱਭਰਵਾਲ, ਤੇਜਿੰਦਰ ਸਿੰਘ ਸੱਭਰਵਾਲ, ਸੁਰਿੰਦਰ ਸਿੰਘ ਜੰਡੂ, ਜਸਵਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…