nabaz-e-punjab.com

ਜਥੇਦਾਰ ਅਜਮੇਰ ਸਿੰਘ ਖੇੜਾ ਆਸਟ੍ਰੇਲੀਆ ਤੋਂ ਪਰਤੇ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਜੁਲਾਈ:
ਮੋਰਿੰਡਾ ਹਲਕੇ ਤੋਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਆਸਟ੍ਰੇਲੀਆ ਦੇ ਦੌਰੇ ਉਪਰੰਤ ਅੱਜ ਵਾਪਸ ਪਰਤ ਆਏ ਹਨ। ਉਨ੍ਹਾਂ ਦਾ ਆਪਣੇ ਘਰ ਪਰਤਣ ’ਤੇ ਅਕਾਲੀ ਵਰਕਰਾਂ ਅਤੇ ਅਹੁਦੇਦਾਰਾਂ ਦਾ ਸਵਾਗਤ ਲਈ ਤਾਂਤਾ ਲੱਗਿਆ ਰਿਹਾ। ਇਸ ਦੌਰਾਨ ਅਕਾਲੀ ਆਗੂਆਂ ਨੇ ਜਥੇਦਾਰ ਅਜਮੇਰ ਸਿੰਘ ਖੇੜਾ ਦਾ ਸਵਾਗਤ ਕਰਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਦਾ ਅਹਿਦ ਲਿਆ। ਇਸ ਦੌਰਾਨ ਜਥੇ. ਅਜਮੇਰ ਸਿੰਘ ਖੇੜਾ ਨੇ ਦੱਸਿਆ ਕਿ ਉਹ ਪਰਿਵਾਰਕ ਦੌਰੇ ਤੇ ਆਸਟ੍ਰੇਲੀਆ ਗਏ ਸਨ। ਇਸ ਮੌਕੇ ਯੂਥ ਆਗੂ ਰਵਿੰਦਰ ਸਿੰਘ ਖੇੜਾ ਨੇ ਆਏ ਪਾਰਟੀ ਆਗੂਆਂ ਅਤੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਚਰਨਜੀਤ ਸਿੰਘ ਚੰਨਾ ਕਾਲੇਵਾਲ ਮੈਂਬਰ ਐਸ.ਜੀ.ਪੀ.ਸੀ, ਸਰਬਜੀਤ ਸਿੰਘ ਕਾਦੀਮਾਜਰਾ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ, ਕੁਲਵੰਤ ਸਿੰਘ ਪੰਮਾ ਸਰਕਲ ਪ੍ਰਧਾਨ ਅਕਾਲੀ ਦਲ ਮਾਜਰੀ, ਸੰਜੇ ਕੁਮਾਰ ਸਾਬਕਾ ਸਰਪੰਚ ਫ਼ਤਿਹਪੁਰ, ਸਰਪੰਚ ਹਰਦੀਪ ਸਿੰਘ ਖਿਜ਼ਰਾਬਾਦ ਆਦਿ ਆਗੂਆਂ ਨੇ ਜਥੇ.ਖੇੜਾ ਦਾ ਸਵਾਗਤ ਕੀਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…