nabaz-e-punjab.com

ਖੁੱਲ੍ਹਾ ਮੰਚ: ਵਿੱਦਿਆ ਅੰਮ੍ਰਿਤ ਮਹਾਉਤਸਵ ਲਈ ਚੁਨੌਤੀਆਂ ਨਾਲ ਜੂਝਣ ਦੇ ਹੱਲ ਦੱਸਣਗੇ ਅਧਿਕਾਰੀ ਤੇ ਅਧਿਆਪਕ

ਦੀਕਸ਼ਾ ਐਪ ’ਤੇ ਅਪਲੋਡ ਕੀਤੀਆਂ ਜਾਣਗੀਆਂ ਅਧਿਆਪਕਾਂ ਅਤੇ ਅਧਿਕਾਰੀਆਂ ਦੀਆਂ ਬੈਸਟ ਪ੍ਰੈਕਟਿਸਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਨਵੰਬਰ:
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਸ਼ਟਰੀ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਸਹਿਯੋਗ ਨਾਲ ਦੀਕਸ਼ਾ (ਡਿਜੀਟਲ ਇੰਫ਼ਰਾਾਸਟਰਕਚਰ ਫ਼ਾਰ ਨਾਲੇਜ ਸ਼ੇਅਰਿੰਗ) ਐਪ ਦੀ ਵਰਤੋਂ ਕਰਦਿਆਂ ਵਿੱਦਿਆ ਅੰਮ੍ਰਿਤ ਮਹਾਉਤਸਵ ਮਨਾਇਆ ਜਾ ਰਿਹਾ ਹੈ। ਇਸ ਤਹਿਤ 25 ਨਵੰਬਰ ਤੱਕ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਵੱਲੋਂ ਸਿੱਖਿਆ ਦੀ ਬਿਹਤਰੀ ਲਈ ਲਾਗੂ ਬੈੱਸਟ ਪ੍ਰੈਕਟਿਸਜ਼ ਅਤੇ ਸਿੱਖਿਆ ਪ੍ਰਦਾਨ ਕਰਨ ਸਮੇਂ ਆਈਆਂ ਚੁਨੌਤੀਆਂ ਦੇ ਹੱਲ ਦਰਜ ਕਰਨ ਲਈ ਵੱਖ-ਵੱਖ ਮਾਧਿਅਮਾਂ ਰਾਹੀ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਪੰਜਾਬ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਬਿਹਤਰੀ ਲਈ ਵਿਭਾਗ ਵੱਲੋਂ ਬਹੁਤ ਸਾਰੇ ਕਾਰਜ ਕੀਤੇ ਜਾ ਰਹੇ ਹਨ। ਇਨ੍ਹਾਂ ਕਾਰਜਾਂ ਨੂੰ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਮਾਨਤਾ ਵੀ ਦਿੱਤੀ ਜਾਂਦੀ ਹੈ। ਪਰ ਕਈ ਸਾਰੇ ਅਧਿਆਪਕਾਂ ਅਤੇ ਅਧਿਕਾਰੀਆਂ ਦੇ ਇਹ ਕਾਰਜ ਰਿਕਾਰਡ ’ਤੇ ਨਹੀਂ ਆਉਂਦੇ ਜਿਸ ਕਾਰਨ ਬਾਕੀ ਅਧਿਆਪਕ ਅਤੇ ਅਧਿਕਾਰੀ ਇਨ੍ਹਾਂ ਦੇ ਸਾਕਾਰਾਤਮਿਕ ਪ੍ਰਭਾਵਾਂ ਤੋਂ ਅਣਜਾਣ ਰਹਿੰਦੇ ਹਨ। ਇਸ ਲਈ ਵਿੱਦਿਆ ਅੰਮ੍ਰਿਤ ਮਹਾਉਤਸਵ ਤਹਿਤ ਇਹਨਾਂ ਬੈੱਸਟ ਪ੍ਰੈਕਟਿਸਜ਼ ਨੂੰ ਦੀਕਸ਼ਾ ਐਪ ਰਾਹੀਂ ਸੂਚੀਬੱਧ ਕੀਤਾ ਜਾ ਰਿਹਾ ਹੈ। ਇਸ ਸਬੰਧੀ ਐੱਸਸੀਈਆਰਟੀ ਦੇ ਸਹਾਇਕ ਡਾਇਰੈਕਟਰ (ਟਰੇਨਿੰਗਾਂ) ਰਾਜੇਸ਼ ਭਾਰਦਵਾਜ ਅਤੇ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਸੁਸ਼ੀਲ ਭਾਰਦਵਾਜ ਨੇ ਵੀ ਐਜੂਸੈੱਟ ਰਾਹੀਂ ਸਮੂਹ ਅਧਿਆਪਕਾਂ ਅਤੇ ਅਧਿਕਾਰੀਆਂ ਲਈ ਵਿਸ਼ੇਸ਼ ਲੈਕਚਰ ਪ੍ਰਸਾਰਿਤ ਕੀਤਾ।
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਮੂਹ ਜ਼ਿਲ੍ਹਾ ਅਧਿਕਾਰੀਆਂ ਅਤੇ ਅਧਿਆਪਕਾਂ ਰਾਹੀਂ ਸਿੱਖਿਆ ਦੀ ਬਿਹਤਰੀ ਲਈ ਚੁਨੌਤੀਆਂ ਦੇ ਹੱਲ ਅਤੇ ਦਸਤਾਵੇਜੀ ਵੀਡੀਓਜ਼ ਦੀਕਸ਼ਾ ਐਪ ’ਤੇ ਅਪਲੋਡ ਕੀਤਾ ਜਾਣਾ ਹੈ। ਅਧਿਆਪਕਾਂ ਅਤੇ ਅਧਿਕਾਰੀਆਂ ਵੱਲੋਂ ਕੀਤੀਆਂ ਗਈਆਂ ਐਂਟਰੀਆਂ ਨੂੰ ਜ਼ਿਲ੍ਹਾ ਵਾਈਜ਼ ਰਿਵਿਊ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੂੰ ਨੋਡਲ ਅਧਿਕਾਰੀ ਲਗਾਇਆ ਗਿਆ ਹੈ। ਇਸ ਉਪਰੰਤ ਉਨ੍ਹਾਂ ਵੱਲੋਂ ਸੂਚੀਬੱਧ ਕੀਤੀਆਂ ਗਈਆਂ ਐਂਟਰੀਆਂ ਨੂੰ ਮੁੱਖ ਦਫ਼ਤਰ ਦੀ ਪੰਜ ਮੈਂਬਰੀ ਕਮੇਟੀ ਰਿਵਿਊ ਕਰਕੇ ਐਨਸੀਈਆਰਟੀ ਨਵੀਂ ਦਿੱਲੀ ਨੂੰ ਭੇਜੇਗੀ। ਇਸ ਕਮੇਟੀ ਦੇ ਵਿੱਚ ਡਾਇਰੈਕਟਰ ਐੱਸਸੀਈਆਰਟੀ ਅਤੇ 4 ਹੋਰ ਮੈਂਬਰ ਸਿੱਖਿਆ ਵਿਭਾਗ ਵੱਲੋਂ ਨਾਮਜ਼ਦ ਕੀਤੇ ਗਏ ਹਨ।
ਇਸ ਸਬੰਧੀ ਇੱਕ ਜ਼ੂਮ ਮੀਟਿੰਗ ਵੀ ਕੀਤੀ ਗਈ ਹੈ, ਜਿਸ ਵਿੱਚ ਮੁੱਖ ਦਫ਼ਤਰ ਦੇ ਅਧਿਕਾਰੀਆਂ ਤੋਂ ਇਲਾਵਾ ਅਧਿਆਪਕਾਂ ਨੂੰ ਪ੍ਰੇਰਿਤ ਅਤੇ ਉਤਸ਼ਾਹਿਤ ਕਰਨ ਲਈ ਵੱਖ-ਵੱਖ ਵਿਸ਼ਿਆਂ ਦੇ ਜ਼ਿਲ੍ਹਾ ਮੈਂਟਰਾਂ ਦੀ ਓਰੀਐਂਟੇਸ਼ਨ ਕੀਤੀ ਗਈ ਹੈ। ਇਸ ਦੇ ਨਾਲ ਹੀ ਵੱਖ-ਵੱਖ ਜ਼ਿਲ੍ਹਾ ਮੀਡੀਆ ਕੋਆਰਡੀਨੇਟਰਾਂ ਅਤੇ ਮੀਡੀਆ ਟੀਮਾਂ ਨੂੰ ਵੀ ਇਸ ਪ੍ਰੋਗਰਾਮ ਦਾ ਸੰਦੇਸ਼ ਵੱਧ ਤੋਂ ਵੱਧ ਅਧਿਆਪਕਾਂ ਤੱਕ ਪੁੱਜਦਾ ਕਰਨ ਲਈ ਬਣਦਾ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …