ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਬਦਲੇ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੂੰ ਮਿਲੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦੀ ਜ਼ਿੰਮੇਵਾਰੀ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੀਤਾ ਜਥੇਦਾਰ ਕੁੰਭੜਾ ਦੀ ਨਿਯੁਕਤੀ ਦਾ ਐਲਾਨ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ:
ਟਕਸਾਲੀ ਅਕਾਲੀ ਆਗੂ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੂੰ ਪਾਰਟੀ ਹਾਈ ਕਮਾਂਡ ਵੱਲੋਂ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ੍ਰੀ ਕੁੰਭੜਾ ਦੀ ਨਿਯੁਕਤੀ ਸਬੰਧੀ ਪੱਤਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਤੋੱ ਜਾਰੀ ਕਰਨ ਨਾਲ ਜਥਾ ਸ਼ਹਿਰੀ ਦੀ ਪ੍ਰਧਾਨਗੀ ਬਾਰੇ ਪਿਛਲੇ ਕਈ ਦਿਨਾਂ ਤੋੱ ਚਲ ਰਿਹਾ ਭੰਬਲਭੂਸਾ ਵੀ ਖਤਮ ਹੋ ਗਿਆ ਹੈ ਅਤੇ ਬਲਜੀਤ ਸਿੰਘ ਕੁੰਭੜਾ ਰਸਮੀ ਤੌਰ ਤੇ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਬਣ ਗਏ ਹਨ।
ਇੱਥੇ ਇਹ ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਅਕਾਲੀ ਜਥਾ ਸ਼ਹਿਰੀ ਦੀ ਪ੍ਰਧਾਨਗੀ ਦਾ ਅਹੁਦਾ ਚਰਚਾ ਵਿੱਚ ਸੀ। ਜ਼ਿਲ੍ਹਾ ਅਕਾਲੀ ਦਲ ਐਸਏਐਸ ਨਗਰ ਦੇ ਪ੍ਰਧਾਨ ਵਜੋਂ ਡੇਰਾਬੱਸੀ ਹਲਕੇ ਦੇ ਵਿਧਾਇਕ ਐਨ.ਕੇ. ਸ਼ਰਮਾ ਦੀ ਨਿਯੁਕਤੀ ਦਾ ਐਲਾਨ ਹੋਣ ਨਾਲ ਇਹ ਸਾਫ਼ ਹੋ ਗਿਆ ਸੀ ਕਿ ਹੁਣ ਅਕਾਲੀ ਜਥਾ ਸ਼ਹਿਰੀ ਦਾ ਪ੍ਰਧਾਨ ਉਸ ਆਗੂ ਨੂੰ ਹੀ ਬਣਾਇਆ ਜਾਵੇਗਾ ਜਿਹੜਾ ਨਾ ਸਿਰਫ ਐਨ.ਕੇ. ਸ਼ਰਮਾ ਦਾ ਕਰੀਬੀ ਹੋਵੇਗਾ ਬਲਕਿ ਇਸ ਦੇ ਨਾਲ ਹੀ ਉਹ ਪਾਰਟੀ ਦੇ ਹਲਕਾ ਇੰਚਾਰਜ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਪਾਰਟੀ ਦੇ ਹਲਕਾ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਵੀ ਸਵੀਕਾਰਯੋਗ ਹੋਵੇਗਾ ਅਤੇ ਅੱਜ ਸ੍ਰੀ ਕੁੰਭੜਾ ਨੂੰ ਜ਼ਿਲ੍ਹਾ ਸ਼ਹਿਰੀ ਇਕਾਈ ਦਾ ਪ੍ਰਧਾਨ ਥਾਪ ਦਿੱਤਾ ਗਿਆ ਹੈ।
ਜਥੇਦਾਰ ਬਲਜੀਤ ਸਿੰਘ ਕੁੰਭੜਾ ਪਾਰਟੀ ਦੇ ਜੱਥੇਬੰਧਕ ਸਕੱਤਰ ਦੇ ਅਹੁਦੇ ਤੇ ਰਹੇ ਸਨ ਅਤੇ ਉਹ ਖਰੜ ਮਾਰਕੀਟ ਕਮੇਟੀ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਪਹਿਲਾਂ ਮੁਲਾਜ਼ਮ ਆਗੂ ਰਹੇ ਸ੍ਰੀ ਕੁੰਭੜਾ ਨੇ ਕਿਸਾਨ ਹਿੱਤ ਬਚਾਉ ਕਮੇਟੀ ਦੇ ਜਨਰਲ ਸਕੱਤਰ ਵਜੋਂ ਹਲਕੇ ਦੇ ਪਿੰਡਾਂ ਦੇ ਕਿਸਾਨਾਂ ਦੇ ਹਿੱਤਾਂ ਲਈ ਲੰਬੀ ਲੜਾਈ ਲੜੀ ਸੀ ਅਤੇ ਜਿੱਤ ਹਾਸਿਲ ਕੀਤੀ ਸੀ। ਉਹ ਸ਼ਹਿਰੀ ਦੀਆਂ ਨਾਗਰਿਕ ਭਲਾਈ ਜੱਥੇਬੰਦੀਆਂ ਦੀ ਸਾਂਝੀ ਜੱਥੇਬੰਦੀ ਸਿਟੀਜਨ ਵੈਲਫੇਅਰ ਫੈਡਰੇਸ਼ਨ ਦੇ ਸਰਪਰਸਤ ਵੀ ਸਨ।
ਇਸ ਦੌਰਾਨ ਪਾਰਟੀ ਦੇ ਹਲਕਾ ਇੰਚਾਰਜ ਤੇਜਿੰਦਰਪਾਲ ਸਿੰਘ ਸਿੱਧੂ ਵੱਲੋਂ ਬਲਜੀਤ ਸਿੰਘ ਕੁੰਭੜਾ ਨੂੰ ਪਾਰਟੀ ਦੇ ਸ਼ਹਿਰੀ ਜੱਥਾ ਦਾ ਪ੍ਰਧਾਨ ਬਣਾਏ ਜਾਣ ’ਤੇ ਕਿਹਾ ਕਿ ਸ੍ਰੀ ਕੁੰਭੜਾ ਇਕ ਟਕਸਾਲੀ ਆਗੂ ਹਨ ਅਤੇ ਪਾਰਟੀ ਨੇ ਉਹਨਾਂ ਨੂੰ ਬਣਦਾ ਮਾਣ ਦਿੱਤਾ ਹੈ। ਇਸ ਮੌਕੇ ਯੂਥ ਅਕਾਲੀ ਦਲ (ਜ਼ਿਲ੍ਹਾ ਸ਼ਹਿਰੀ) ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਸ੍ਰੀ ਕੁੰਭੜਾ ਨੂੰ ਪ੍ਰਧਾਨ ਬਣਾਏ ਜਾਣ ’ਤੇ ਪਾਰਟੀ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਸੁਰਿੰਦਰ ਸਿੰਘ ਕਲੇਰ, ਅਮਨਦੀਪ ਸਿੰਘ ਅਬਿਆਨਾ, ਹਰਦੀਪ ਸਿੰਘ ਬਠਲਾਣਾ, ਪ੍ਰਭਜੋਤ ਸਿੰਘ, ਕਰਮ ਸਿੰਘ, ਚਰਨਜੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…