Share on Facebook Share on Twitter Share on Google+ Share on Pinterest Share on Linkedin ਜਥੇਦਾਰ ਬਲਜੀਤ ਕੁੰਭੜਾ ਨੂੰ ਵੱਖ ਵੱਖ ਸਿਆਸੀ, ਧਾਰਮਿਕ ਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਸ਼ਰਧਾਂਜਲੀ ਭੇਂਟ ਜਥੇਦਾਰ ਕੁੰਭੜਾ ਦੇ ਰਾਜਸੀ ਕੱਦ ਮੁਤਾਬਕ ਪਰਿਵਾਰ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ: ਮਜੀਠੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਕਿਸਾਨ ਆਗੂ ਜਥੇਦਾਰ ਬਲਜੀਤ ਸਿੰਘ ਕੁੰਭੜਾ ਜਿਨ੍ਹਾਂ ਦੀ ਕੁਝ ਦਿਨ ਪਹਿਲਾਂ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ, ਉਨ੍ਹਾਂ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਐਤਵਾਰ ਨੂੰ ਇੱਥੋਂ ਦੇ ਫੇਜ਼-8 ਸਥਿਤ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ, ਸਮਾਜ ਸੇਵੀ ਜਥੇਬੰਦੀ ਅਤੇ ਮੁਲਾਜ਼ਮ ਜਥੇਬੰਦੀਆਂ, ਕੌਂਸਲਰਾਂ, ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਪੰਚਾਇਤਾਂ ਦੇ ਨੁਮਾਇੰਦਿਆਂ ਵੱਲੋਂ ਪਹੁੰਚ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਵਿਧਾਇਕ ਐਨ.ਕੇ. ਸ਼ਰਮਾ, ਮੇਅਰ ਕੁਲਵੰਤ ਸਿੰਘ, ਏਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ, ਐਸਜੀਪੀਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸਾਬਕਾ ਮੰਤਰੀ ਹਰਨੇਕ ਸਿੰਘ ਘੜੰੂਆਂ, ਜਗਮੋਹਨ ਸਿੰਘ ਕੰਗ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ, ਸੀਨੀਅਰ ਅਕਾਲੀ ਆਗੂ ਕਿਰਨਬੀਰ ਸਿੰਘ ਕੰਗ, ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ, ਬੀਬੀ ਲਖਵਿੰਦਰ ਕੌਰ ਗਰਚਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਹਲਕਾ ਖਰੜ ਤੋਂ ਇੰਚਾਰਜ ਰਣਜੀਤ ਸਿੰਘ ਗਿੱਲ, ਅਮਨਜੋਤ ਕੌਰ ਰਾਮੂਵਾਲੀਆ, ਪਰਮਿੰਦਰ ਸਿੰਘ ਸੋਹਾਣਾ ਪ੍ਰਧਾਨ ਯੂਥ ਵਿੰਗ, ਹਰਮਨਪ੍ਰੀਤ ਸਿੰਘ ਪ੍ਰਿੰਸ, ਸਰਬਜੀਤ ਸਿੰਘ ਕਾਦੀਮਾਜਰਾ, ਗੁਰਮੁੱਖ ਸਿੰਘ ਸੋਹਲ ਆਦਿ ਸਮੇਤ ਵੱਡੀ ਗਿਣਤੀ ਵਿੱਚ ਆਗੂ ਜਥੇਦਾਰ ਕੁੰਭੜਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਦੀ ਅਰਦਾਸ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਜਥੇਦਾਰ ਬਲਜੀਤ ਸਿੰਘ ਕੁੰਭੜਾ ਸ਼੍ਰੋਮਣੀ ਅਕਾਲੀ ਦਲ ਲਈ ਚਾਨਣ ਮੁਨਾਰਾ ਸਨ। ਉਨ੍ਹਾਂ ਨੇ ਆਪਣੇ ਕੋਆਪ੍ਰੇਟਿਵ ਬੈਂਕ ਵਿਚ ਨੌਕਰੀ ਦੇ ਦੌਰਾਨ ਮੁਲਾਜ਼ਮ ਆਗੂ ਵਜੋਂ ਅਤੇ ਰਿਟਾਇਰਮੈਂਟ ਉਪਰੰਤ ਜਿੱਥੇ ਕਿਸਾਨਾਂ ਦੇ ਮੋਹਰੀ ਆਗੂ ਵਜੋਂ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜੀ, ਉਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵਿਚ ਇੱਕ ਬਹੁਤ ਹੀ ਸੁਹਿਰਦ ਆਗੂ ਵਜੋਂ ਆਪਣੀ ਸੇਵਾ ਨਿਭਾਈ। ਉਨ੍ਹਾਂ ਵੱਲੋਂ ਪਾਰਟੀ ਦੀ ਬਿਹਤਰੀ ਲਈ ਕੀਤੇ ਗਏ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਜਥੇਦਾਰ ਕੁੰਭੜਾ ਦੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਪਰਿਵਾਰ ਨੂੰ ਅਕਾਲੀ ਦਲ ਵੱਲੋਂ ਜਥੇਦਾਰ ਕੁੰਭੜਾ ਦੇ ਕੱਦ ਮੁਤਾਬਕ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਯਕੀਨ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਦਫ਼ਤਰ ਜਥੇਦਾਰ ਕੁੰਭੜਾ ਦੀ ਰਿਹਾਇਸ਼ ’ਤੇ ਹੀ ਰੱਖਿਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਅਤੇ ਹੋਰਨਾਂ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਪਰਿਵਾਰਕ ਮੈਂਬਰਾਂ ਬੀਬੀ ਸੁਰਿੰਦਰ ਕੌਰ ਕੁੰਭੜਾ (ਮਾਤਾ ਜੀ), ਬੀਬੀ ਰਜਿੰਦਰ ਕੌਰ ਕੁੰਭੜਾ ਕੌਂਸਲਰ (ਪਤਨੀ), ਬੀਬੀ ਕਮਲਪ੍ਰੀਤ ਕੌਰ ਵਿਰਕ ਯੂਐਸਏ, ਹਰਮਨਜੋਤ ਸਿੰਘ ਕੁੰਭੜਾ (ਸਪੁੱਤਰ), ਪਰਮਜੀਤ ਸਿੰਘ ਕੁੰਭੜਾ (ਭਰਾ), ਵੀਰਪ੍ਰਤਾਪ ਸਿੰਘ ਕੁੰਭੜਾ (ਭਤੀਜਾ), ਬੀਬੀ ਬਲਵੀਰ ਕੌਰ (ਭਰਜਾਈ), ਪ੍ਰਭਜੋਤ ਸਿੰਘ, ਕੁਦਰਤਦੀਪ ਸਿੰਘ, ਜਸ਼ਨਦੀਪ ਕੌਰ, ਨਰਿੰਦਰ ਸਿੰਘ ਬਾਜਵਾ, ਅਮਰਜੀਤ ਕੌਰ ਬਾਜਵਾ, ਪ੍ਰੀਤਮੋਹਿੰਦਰ ਸਿੰਘ ਵਿਰਕ ਆਦਿ ਨਾਲ ਦੁੱਖ ਸਾਂਝਾ ਕੀਤਾ ਅਤੇ ਵਾਹਿਗੁਰੂ ਦਾ ਭਾਣਾ ਮੰਨਣ ਲਈ ਕਿਹਾ। ਇਸ ਮੌਕੇ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਜਸਵੰਤ ਸਿੰਘ ਭੁੱਲਰ, ਕੁਲਜੀਤ ਸਿੰਘ ਬੇਦੀ, ਮਨਜੀਤ ਸਿੰਘ ਸੇਠੀ, ਇੰਦਰਜੀਤ ਸਿੰਘ ਸੰਧੂ, ਸਰਬਜੀਤ ਸਿੰਘ, ਗੁਰਮੀਤ ਸਿੰਘ ਸ਼ਾਮਪੁਰ, ਸਤਬੀਰ ਸਿੰਘ ਧਨੋਆ, ਪਰਮਜੀਤ ਸਿੰਘ ਕਾਹਲੋਂ, ਅਮਰੀਕ ਸਿੰਘ ਤਹਿਸੀਲਦਾਰ, ਜਸਵਿੰਦਰ ਸਿੰਘ ਜੱਸੀ, ਭਾਈ ਜਤਿੰਦਰਪਾਲ ਸਿੰਘ ਜੇਪੀ, ਯੂਥ ਆਗੂ ਅਮਨਿੰਦਰ ਸਿੰਘ ਅਬਿਆਨਾ, ਰਣਧੀਰ ਸਿੰਘ ਧੀਰਾ ਆਦਿ ਸਮੇਤ ਨਗਰ ਨਿਗਮ ਦੇ ਸਾਰੇ ਕੌਂਸਲਰ, ਵੱਖ ਵੱਖ ਰੈਜੀਡੈਂਟਸ ਵੈਲਫ਼ੇਅਰ ਐਸੋਸੀਏਸ਼ਨਾਂ ਦੇ ਨੁਮਾਇੰਦੇ ਅਤੇ ਹੋਰ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਜੱਥੇਬੰਦੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ