
ਜਥੇਦਾਰ ਬਲਵਿੰਦਰ ਸਿੰਘ ਟੌਹੜਾ ਦਾ ਦੇਹਾਂਤ
ਨਬਜ਼-ਏ-ਪੰਜਾਬ, ਮੁਹਾਲੀ, 4 ਅਪਰੈਲ:
ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਸਾਬਕਾ ਜਨਰਲ ਸਕੱਤਰ ਅਤੇ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1 ਦੇ ਸਾਬਕਾ ਪ੍ਰਧਾਨ ਜਥੇਦਾਰ ਬਲਵਿੰਦਰ ਸਿੰਘ ਟੌਹੜਾ (50) ਦਾ ਅੱਜ ਅਚਾਨਕ ਦੇਹਾਂਤ ਹੋ ਗਿਆ। ਉਹ ਪਿਛਲੇ ਡੇਢ ਕੁ ਸਾਲ ਤੋਂ ਕੈਂਸਰ ਤੋਂ ਪੀੜਤ ਸਨ। ਧਾਰਮਿਕ ਸੰਸਥਾ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਅਤੇ ਅਕਾਲੀ ਆਗੂ ਕਰਮ ਸਿੰਘ ਬੱਬਰਾ ਨੇ ਦੱਸਿਆ ਕਿ ਭਲਕੇ 5 ਅਪਰੈਲ ਨੂੰ ਸਵੇਰੇ 11 ਵਜੇ ਮੁਹਾਲੀ ਦੇ ਸ਼ਮਸ਼ਾਨਘਾਟ ਵਿਖੇ ਜਥੇਦਾਰ ਟੌਹੜਾ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਇਸੇ ਦੌਰਾਨ ‘ਆਪ’ ਵਿਧਾਇਕ ਕੁਲਵੰਤ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਦਸਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਗੁਰਮੁੱਖ ਸਿੰਘ ਸੋਹਲ, ਕੁਲਦੀਪ ਕੌਰ ਕੰਗ, ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਹੋਰਨਾਂ ਆਗੂਆਂ ਨੇ ਜਥੇਦਾਰ ਟੌਹੜਾ ਦੀ ਮੌਤ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।