
ਜਥੇਦਾਰ ਕਰਤਾਰ ਸਿੰਘ ਤਸਿੰਬਲੀ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਨਾਮਜ਼ਦ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਗਸਤ:
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਟਕਸਾਲੀ ਅਕਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਨੂੰ ਪਾਰਟੀ ਦਾ ਵਰਕਿੰਗ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ। ਅੱਜ ਇੱਥੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਮੁਹਾਲੀ ਸ਼ਹਿਰੀ ਇਕਾਈ ਵੱਲੋਂ ਜਥੇਦਾਰ ਤਸਿੰਬਲੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਚੰਦੂਮਾਜਰਾ ਨੇ ਕਿਹਾ ਕਿ ਕਰਤਾਰ ਸਿੰਘ ਤਸਿੰਬਲੀ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਪਾਰਟੀ ਨੇ ਹਮੇਸ਼ਾ ਹੀ ਆਪਣੇ ਵਫ਼ਦਾਰ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇ ਕੇ ਨਿਵਾਜਿਆ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਅਕਾਲੀ ਦਲ ਵੱਲੋਂ ਲਗਾਏ ਗਏ ਮੋਰਚਿਆਂ ਵਿੱਚ ਜਥੇਦਾਰ ਤਸਿੰਬਲੀ ਦੇ ਪਰਿਵਾਰ ਦਾ ਅਹਿਮ ਰੋਲ ਰਿਹਾ ਹੈ। ਇਸ ਮੌਕੇ ਸਿਮਰਨਜੀਤ ਸਿੰਘ ਚੰਦੂਮਾਜਰਾ, ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਬੀਸੀ ਵਿੰਗ ਦੇ ਸੂਬਾ ਜਨਰਲ ਸਕੱਤਰ ਜਤਿੰਦਰ ਸਿੰਘ ਰੋਮੀ, ਸੁਖਦੇਵ ਸਿੰਘ ਸੋਢੀ, ਓਐਸਡੀ ਹਰਦੇਵ ਸਿੰਘ ਹਰਪਾਲਪੁਰ, ਸਾਬਕਾ ਕੌਂਸਲਰ ਪਰਵਿੰਦਰ ਸਿੰਘ ਤਸਿੰਬਲੀ, ਸੰਗਤ ਸਿੰਘ ਹਾਜ਼ਰ ਸਨ।