nabaz-e-punjab.com

ਜਥੇਦਾਰ ਕੁੰਭੜਾ ਤੇ ਬੀਬੀ ਕੁੰਭੜਾ ਨੇ ਸੈਕਟਰ-69 ਵਿੱਚ ਸ਼ੁਰੂ ਕੀਤਾ ਐਲਈਡੀ ਲਾਈਟਾਂ ਲਗਾਉਣ ਦਾ ਕੰਮ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਗਸਤ:
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਅਤੇ ਉਨ੍ਹਾਂ ਦੀ ਧਰਮ ਪਤਨੀ ਤੇ ਅਕਾਲੀ ਦਲ ਦੀ ਕੌਂਸਲਰ ਬੀਬੀ ਰਜਿੰਦਰ ਕੌਰ ਕੁੰਭੜਾ ਨੇ ਅੱਜ ਇੱਥੋਂ ਦੇ ਸੈਕਟਰ-69 (ਵਾਰਡ ਨੰਬਰ-46) ਵਿੱਚ ਐਲਈਡੀ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਐਲਈਡੀ ਲਾਈਟਾਂ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਚਲ ਰਿਹਾ ਹੈ। ਹਾਲਾਂਕਿ ਪਹਿਲਾਂ ਸ਼ਹਿਰ ਵਿੱਚ ਟਿਊਬ ਲਾਈਟਾਂ ਲੱਗੀਆਂ ਹੋਈਆਂ ਸਨ ਪ੍ਰੰਤੂ ਉਨ੍ਹਾਂ ਦੀ ਰੌਸ਼ਨੀ ਘੱਟ ਹੋਣ ਕਾਰਨ ਹੁਣ ਸ਼ਹਿਰੀ ਖੇਤਰ ਵਿੱਚ ਨਿਗਮ ਵੱਲੋਂ ਐਲਆਈਡੀ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਰਿਹਾਇਸ਼ੀ ਵਿੱਚ ਅਜਿਹੀਆਂ ਲਾਈਟਾਂ ਲਗਾ ਕੇ ਸ਼ਹਿਰ ਵਿੱਚ ਦਿਨ ਵਰਗਾ ਚਾਨਣ ਕੀਤਾ ਜਾਵੇਗਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਬੀਬੀ ਰਜਿੰਦਰ ਕੌਰ ਨੇ ਦੱਸਿਆ ਕਿ ਸੈਕਟਰ-69 ਵਿੱਚ ਬਿਜਲੀ ਨਾਲ ਚੱਲਣ ਵਾਲੀਆਂ ਸਾਰੀਆਂ ਪੁਰਾਣੀਆਂ ਸਟਰੀਟ ਲਾਈਟਾਂ ਉਤਾਰ ਕੇ ਨਵੀਆਂ ਐਲਈਡੀ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਬਿਜਲੀ ਦੀ ਵੱਡੇ ਪੱਧਰ ’ਤੇ ਬੱਚਤ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਵਾਰਡ ਨੂੰ ਸਾਫ਼ ਸੁਥਰਾ ਰੱਖਣ ਵਿੱਚ ਨਗਰ ਨਿਗਮ ਦਾ ਸਹਿਯੋਗ ਦੇਣ ਤਾਂ ਜੋ ਸਵੱਛ ਭਾਰਤ ਅਭਿਆਨ ਵਿੱਚ ਬਣਦਾ ਯੋਗਦਾਨ ਪਾਇਆ ਜਾ ਸਕੇ। ਜਥੇਦਾਰ ਕੁੰਭੜਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਨੇੜੇ ਜਲਦੀ ਹੀ ਪੇਵਰ ਬਲਾਕ ਲਗਾਏ ਜਾਣਗੇ ਅਤੇ ਸੈਕਟਰ-69 ਦੀਆਂ ਸਾਰੀਆਂ ਪਾਰਕਾਂ ਨੂੰ ਸੈਰਗਾਹ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਪਾਰਕਾਂ ਵਿੱਚ ਲਾਇਬਰੇਰੀਆਂ ਵਿੱਚ ਫਰਨੀਚਰ ਅਤੇ ਕਿਤਾਬਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਕੁਲਵੰਤ ਸਿੰਘ, ਆਰ.ਐਸ. ਗਾਂਧੀ, ਜਸਵਿੰਦਰ ਕੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…