
ਤੰਬਾਕੂ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਵਾਲੇ ਜਤਿੰਦਰਪਾਲ ਸਿੰਘ ਦਾ ਸਨਮਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੁਲਾਈ
ਕਲਗੀਧਰ ਸੇਵਕ ਜਥਾ ਮੁਹਾਲੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਵੱਲੋਂ ਤੰਬਾਕੂਨੋਸ਼ੀ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਸਬੰਧ ਵਿੱਚ ਸਿਹਤ ਵਿਭਾਗ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ੍ਰੀ ਜਤਿੰਦਰਪਾਲ ਸਿੰਘ ਜ਼ਿਲ੍ਹਾ ਤੰਬਾਕੂ ਕੰਟਰੋਲ ਕਮੇਟੀ ਦੇ ਸਾਰੇ ਸਰਕਾਰੀ ਮੈਂਬਰ ਵੀ ਹਨ ਜਿਹਨਾਂ ਵੱਲੋਂ ਸਮੇਂ ਸਮੇਂ ਤੰਬਾਕੂਨੋਸ਼ੀ ਵਿਰੋਧੀ ਕਾਰਵਾਈਆਂ ਵਿੱਚ ਸਰਗਰਮੀ ਨਾਲ ਭਾਗ ਲਿਆ ਜਾਂਦਾ ਹੈ। ਹੁਣ ਤੱਕ ਉਨ੍ਹਾਂ ਵੱਲੋਂ ਸਹਿਰ ਵਿੱਚ ਤੰਬਾਕੂ ਵਿਰੁੱਧ ਬਹੁਤ ਸਾਰੇ ਜਾਗਰੂਕਤਾ ਪ੍ਰੋਗਰਾਮ ਉਲੀਕੇ ਜਾ ਚੁੱਕੇ ਹਨ ਅਤੇ ਸਿਹਤ ਵਿਭਾਗ ਅਤੇ ਪੁਲੀਸ ਦੇ ਸਹਿਯੋਗ ਨਾਲ ਮੁਹਾਲੀ ਦੀਆਂ ਵੱਖ ਵੱਖ ਮਾਰਕੀਟਾਂ ਵਿੱਚ ਤੰਬਾਕੂਨੋਸੀ ਅਤੇ ਤੰਬਾਕੂ ਵੇਚਣ ਵਾਲਿਆਂ ਦੇ ਚਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਭਾਈ ਜਤਿੰਦਰਪਾਲ ਸਿੰਘ ਨੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਅਤੇ ਗੁਰਬਾਣੀ ਨਾਲ ਜੋੜਨ ਲਈ ਉਪਰਾਲੇ ਕੀਤੇ ਗਏ ਹਨ ਅਤੇ ਗੁਰਮਤਿ ਸਮਾਗਮ ਆਯੋਜਿਤ ਕਰਕੇ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕੀਤਾ ਗਿਆ ਹੈ। ਸ੍ਰ. ਜੇਪੀ ਸਿੰਘ ਨੇ ਨਬਜ ਏ ਪੰਜਾਬ ਨੂੰ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਤੰਬਾਕੂ ਮੁਕਤ ਘੋਸਿਤ ਕੀਤਾ ਗਿਆ ਸੀ।