ਜਤਿੰਦਰਵੀਰ ਸਰਵਹਿਤਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਖੇਡ ਮੁਕਾਬਲਿਆਂ ਵਿੱਚ ਤਮਗੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਕਤੂਬਰ:
ਇੱਥੋਂ ਦੇ ਜਤਿੰਦਰਵੀਰ ਸਰਵ ਹਿਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71 ਦੇ ਵਿਦਿਆਰਥੀਆਂ ਨੇ ਵਿਦਿਆ ਭਾਰਤੀ ਉੱਤਰ ਖੇਤਰ ਦੀ ਅਥਲੈਟਿਕ ਮੀਟ ਵਿੱਚ ਤਮਗੇ ਜਿੱਤੇ ਹਨ। ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨਵਪ੍ਰੀਤ ਸਿੰਘ (ਬਾਰ੍ਹਵੀਂ) ਨੇ ਡਿਸਕਸ ਥ੍ਰੋ ਵਿੱਚ ਪਹਿਲਾ ਸਥਾਨ, ਰਾਜਨ (ਨੌਵੀਂ) ਨੇ ਹੈਮਰ ਥ੍ਰੋ ਵਿੱਚ ਪਹਿਲਾ ਸਥਾਨ, ਰਾਣੀ (ਪੰਜਵੀਂ) ਨੇ ਲੰਬੀ ਛਾਲ ਵਿੱਚ ਪਹਿਲਾ ਸਥਾਨ, ਦੀਪਕ (ਚੌਥੀ) ਨੇ ਸ਼ਾਰਟ ਪੁਟ ਵਿੱਚ ਪਹਿਲਾ ਸਥਾਨ ਅਤੇ ਪੂਜਾ (ਚੌਥੀ) ਨੇ 100 ਮੀਟਰ ਦੌੜ ਵਿੱਚ ਦੂਜਾ ਸਥਾਨ ਹਾਸਿਲ ਕੀਤਾ ਹੈ।
ਬੁਲਾਰੇ ਨੇ ਦੱਸਿਆ ਕਿ ਨਵਪ੍ਰੀਤ ਸਿੰਘ ਨੇ ਗੋਵਾ ਵਿੱਚ ਆਯੋਜਿਤ ਰਾਸ਼ਟਰੀ ਅਥਲੈਟਿਕ ਮੁਕਾਬਲਿਆਂ ਦੌਰਾਨ ਡਿਸਕਸ ਥ੍ਰੋ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਉਸ ਦੀ ਚੋਣ ਆਲ ਇੰਡੀਆ ਗੇਮਸ ਲਈ ਕੀਤੀ ਗਈ ਹੈ। ਇਸ ਸੰਬੰਧੀ ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਨੇਜਰ ਅਰੁਣ ਸ਼ਰਮਾ, ਪ੍ਰਧਾਨ ਅਸ਼ੋਕ ਜੈਨ ਅਤੇ ਪ੍ਰਿੰਸੀਪਲ ਕਵਿਤਾ ਅੱਤਰੀ ਵੱਲੋਂ ਇਹਨਾਂ ਨੂੰ ਮੈਡਲ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪੀਟੀ ਟੀਚਰ ਕਪਿਲ, ਸਕਿਨਾ ਨੂੰ ਵੀ ਸਨਮਾਨਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…