Share on Facebook Share on Twitter Share on Google+ Share on Pinterest Share on Linkedin ਜੱਟ ਮਹਾਂ ਸਭਾ ਵੱਲੋਂ ਸੂਬੇ ਦੇ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ: ਜੱਟ ਮਹਾਂਸਭਾ ਜਿਲ੍ਹਾ ਮੁਹਾਲੀ ਦੀ ਇੱਕ ਮੀਟਿੰਗ ਸਭਾ ਦੇ ਜਿਲ੍ਹਾ ਪ੍ਰਧਾਨ ਦਲਜੀਤ ਸਿੰਘ ਮਨਾਣਾ ਦੀ ਪ੍ਰਧਾਨਗੀ ਵਿੱਚ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਮਨਾਣਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਨਾ ਰਹੀ ਹੈ। ਕਿਸਾਨਾਂ ਨੂੰ ਉਹਨਾਂ ਦੀ ਫਸਲ ਦਾ ਸਹੀ ਮੁੱਲ ਨਹੀਂ ਦਿੱਤੀ ਜਾ ਰਿਹਾ। ਮੋਦੀ ਸਰਕਾਰ ਨੇ ਚੋਣਾਂ ਮੌਕੇ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਪੰਜਾਬ ਸਰਕਾਰ ਦੀ ਮਦਦ ਕਰੇ। ਇਸ ਮੌਕੇ ਸੰਬੋਧਨ ਕਰਦਿਆਂ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਧ ਰਹੀ ਮਹਿੰਗਾਈ ਉੱਤੇ ਕਾਬੂ ਪਾਉਣ ਵਿੱਚ ਅਸਫਲ ਰਹੀ ਹੈ। ਹਰ ਦਿਨ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਮਹਿੰਗਾਈ ਕਾਰਨ ਆਮ ਲੋਕਾਂ ਦਾ ਕਚੂਮਰ ਨਿਕਲ ਰਿਹਾ ਹੈ। ਉਹਨਾਂ ਕਿਹਾ ਕਿ ਫਸਲਾਂ ਦਾ ਮੰਡੀਕਰਨ ਸਹੀ ਤਰੀਕੇ ਨਾਲ ਨਾ ਹੋਣ ਕਾਰਨ ਕਿਸਾਨਾਂ ਦੀ ਹਾਲਤ ਖਰਾਬ ਹੋ ਰਹੀ ਹੈ। ਕਿਸਾਨਾਂ ਦਾ ਖਰਚਾ ਵੀ ਪੂਰਾ ਨਹੀਂ ਹੁੰਦਾ। ਇਸ ਮੌਕੇ ਸੀਨੀਅਰ ਆਗੂ ਜਸਵੀਰ ਸਿੰਘ ਨਰੈਣਾ, ਸੰਤ ਸਿੰਘ ਕੁਰੜੀ, ਬਲਜੀਤ ਸਿਘ ਠਸਕਾ, ਸੁਖਵਿੰਦਰ ਸਿੰਘ, ਜਗੀਰ ਸਿੰਘ, ਗੁਰਨਾਮ ਸਿੰਘ, ਸਤਪਾਲ ਸਿੰਘ ਸਵਾੜਾ, ਮਨਜੀਤ ਸਿੰਘ, ਪਾਲ ਸਿੰਘ, ਸੁਰਿੰਦਰ ਸਿੰਘ, ਸੋਹਣ ਲਾਲ, ਹਰਦੀਪ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ