Share on Facebook Share on Twitter Share on Google+ Share on Pinterest Share on Linkedin ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ: ਜਸਵੀਰ ਸਿੰਘ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਜਸਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਸਕੂਲ ਸਬੰਧੀ ਬਣੀ ਕਮੇਟੀ ਦੀ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਸਤੰਬਰ: ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਸਥਿਤ ਪਿੰਡ ਰਕੌਲੀ ਵਿਖੇ ਜਵਾਹਰ ਨਵੋਦਿਆ ਵਿਦਿਆਲਿਆ ਦੀਆਂ ਦਰਪੇਸ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇਗਾ ਅਤੇ ਵਿਦਿਆਲਿਆ ਦੇ ਆਲੇ-ਦੁਆਲੇ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਇਸ ਗੱਲ ਦੀ ਜਾਣਕਾਰੀ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਜਸਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਕੂਲ ਸਬੰਧੀ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਅਭਿਆ ਗੁਪਤਾ ਤੋਂ ਸਕੂਲ ਦੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਦਾ ਵਿਸ਼ਵਾਸ ਦਿਵਾਇਆ। ਸਕੂਲ ਦੀ ਪ੍ਰਿੰਸੀਪਲ ਨੇ ਇਸ ਮੌਕੇ ਸਕੂਲ ਦੇ ਆਲੇ-ਦੁਆਲੇ ਦੀ ਸਫ਼ਾਈ ਦੇ ਨਾਲ-ਨਾਲ ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ ਵੀ ਕੀਤੀ। ਸਕੂਲ ਵਿੱਚ ਵਿਸ਼ੇਸ਼ ਲੈਬ ਬਣਾਉਣ ਲਈ ਕਮਰੇ ਲਈ ਮਾਲੀ ਮੱਦਦ ਦੀ ਮੰਗ ਵੀ ਕੀਤੀ। ਇਸ ਮੌਕੇ ਡਿਪਟੀ ਡੀਓ ਰਵਿੰਦਰ ਕੌਰ, ਅਧਿਆਪਕ ਅਤੁਲ ਸ਼ਰਮਾ ਸਮੇਤ ਹੋਰ ਅਧਿਕਾਰੀ ਅਤੇ ਨਵੋਦਿਆ ਵਿਦਿਆਲਿਆ ਵਿੱਚ ਪੜ੍ਹ ਰਹੇ ਕੁਝ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ