ਜਵਾਹਰ ਲਾਲ ਨਵੋਦਿਆ ਵਿਦਿਆਲਿਆ ਰਕੌਲੀ ਵਿੱਚ ਹਿੰਦੀ ਦਿਵਸ ਮਨਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 15 ਸਤੰਬਰ:
ਜਵਾਹਰ ਲਾਲ ਨਵੋਦਿਆ ਵਿਦਿਆਲਿਆ ਰਕੌਲੀ ਵਿੱਚ ਪ੍ਰਿੰਸੀਪਲ ਆਭਾ ਗੁਪਤਾ ਦੀ ਦੇਖ ਰੇਖ ਵਿੱਚ ਹਿੰਦੀ ਦਿਵਸ ਮਨਾਇਆ ਗਿਆ। ਇਸ ਮੌਕੇ ਮੁਖ ਮਹਿਮਾਨ ਵੱਜੋਂ ਸ਼ਿਰਕਤ ਕਰਦਿਆਂ ਯੂਥ ਅਕਾਲੀ ਆਗੂ ਮਨਜਿੰਦਰ ਸਿੰਘ ਸਾਬੀ ਚੀਮਾ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕੀਤੀ। ਇਸ ਦੌਰਾਨ ਉਨ੍ਹਾਂ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਹਿੰਦੀ ਵਿਚ ਮੋਹਰੀ ਵਿਦਿਆਰਥੀਆਂ ਦਾ ਸਨਮਾਨ ਚਿੰਨ੍ਹ ਨਾਲ ਸਨਮਾਨ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਅਤੇ ਵਿਦਿਆਰਥੀਆਂ ਵਿਚ ਲੇਖ ਲਿਖਣ, ਕਵਿਤਾ ਉਚਾਰਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਆਭਾ ਗੁਪਤਾ ਨੇ ਸੰਬੋਧਨ ਕਰਦਿਆਂ ਹਿੰਦੀ ਭਾਸ਼ਾ ਨੂੰ ਵਿਗਿਆਨਕ ਭਾਸ਼ਾ ਕਰਾਰ ਦਿੱਤਾ। ਇਸ ਦੌਰਾਨ ਵਾਈਸ ਪ੍ਰਿੰ.ਦਲਵੀਰ ਕੌਰ, ਸੁਨੀਤਾ ਗੁਲੀਆ, ਰਮੇਸ਼ ਕੁਮਾਰ, ਮਨਜੀਤ ਕੌਰ, ਪਦਮਬੀਰ ਸਿੰਘ, ਹਜ਼ਾਰਾ ਸਿੰਘ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…