ਜੇਈਈ ਮੇਨ-2025: ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਨਬਜ਼-ਏ-ਪੰਜਾਬ, ਮੁਹਾਲੀ, 15 ਫਰਵਰੀ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਦੇ ਵਿਦਿਆਰਥੀਆਂ ਨੇ ਜੇਈਈ ਮੇਨ-2025 ਵਿੱਚ ਆਪਣੀ ਸ਼ਾਨਦਾਰ ਯੋਗਤਾ ਦਾ ਪ੍ਰਦਰਸ਼ਨ ਕਰਕੇ ਮੁਹਾਲੀ ਸ਼ਹਿਰ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਬੁਲਾਰੇ ਅਮਰਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿੱਚ 99 ਫੀਸਦੀ ਅੰਕ ਹਾਸਲ ਕਰਕੇ ਆਪਣੇ ਮਾਪਿਆਂ ਦਾ ਵੀ ਮਾਣ ਵਧਾਇਆ ਹੈ। ਵਿਦਿਆਰਥੀ ਦਿਵੇਸ਼ ਗਰਗ ਨੇ 99.72 ਫੀਸਦੀ, ਵਿਦਿਆਰਥਣ ਗੁਰਵੀਨ ਕੌਰ ਬੱਸੀ ਨੇ 98.79 ਫੀਸਦੀ ਅਤੇ ਕ੍ਰਿਸ਼ ਬਰਵਾਰ ਨੇ 98.41 ਫੀਸਦੀ ਅੰਕ ਪ੍ਰਾਪਤ ਕੀਤੇ। ਇਸ ਬਾਰੇ ਇਨ੍ਹਾਂ ਹੋਣਹਾਰ ਬੱਚਿਆਂ ਨੇ ਕਿਹਾ ਕਿ ਸਖ਼ਤ ਮਿਹਨਤ ਹੀ ਉਨ੍ਹਾਂ ਦੀ ਸਫਲਤਾ ਦਾ ਮੰਤਰ ਹੈ। ਉਨ੍ਹਾਂ ਨੇ ਆਪਣੇ ਸਾਥੀ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ, ਖ਼ੁਦ ’ਤੇ ਵਿਸ਼ਵਾਸ ਰੱਖਣ ਅਤੇ ਅਭਿਆਸ ਕਰਦੇ ਰਹਿਣ ਲਈ ਪ੍ਰੇਰਿਆ।
ਸਕੂਲ ਦੀ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਅਤੇ ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਇਸ ਬੇਮਿਸਾਲ ਸਫਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਵਿੱਚ ਪੜ੍ਹਾਈ ਦੌਰਾਨ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲੈਣ ਨਾਲ ਹਮੇਸ਼ਾ ਕੁਝ ਨਵਾਂ ਸਿੱਖਣ ਨੂੰ ਮਿਲਦਾ ਹੈ। ਇਸ ਲਈ ਹਮੇਸ਼ਾ ਇਹ ਕੋਸ਼ਿਸ਼ ਕਰੋ ਸਵਾਲ ਪੁੱਛਣ ਵਿੱਚ ਕਦੇ ਵੀ ਸੰਕੋਚ ਨਾ ਕਰੋ, ਧਿਆਨ ਕਰਨ ਦੀ ਆਦਤ ਵਿਕਸਿਤ ਕਰੋ ਤਾਂ ਜੋ ਉਹ ਤਣਾਅ ਤੋਂ ਮੁਕਤ ਰਹਿ ਸਕਣ।

Load More Related Articles
Load More By Nabaz-e-Punjab
Load More In General News

Check Also

ਮੈਰੀਟੋਰੀਅਸ ਟੀਚਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕੀ, ਨਾਅਰੇਬਾਜ਼ੀ

ਮੈਰੀਟੋਰੀਅਸ ਟੀਚਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕੀ, ਨਾਅਰੇਬਾਜ਼ੀ ਕੈਬਨਿਟ-ਸਬ ਕਮੇ…