Share on Facebook Share on Twitter Share on Google+ Share on Pinterest Share on Linkedin ਜੀਤੀ ਸਿੱਧੂ ਨੇ ਵਿਕਾਸ ਦੇ ਨਾਂ ’ਤੇ ਘਰ-ਘਰ ਜਾ ਕੇ ਮੰਗੀਆਂ ਵੋਟਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ: ਜ਼ਿਲ੍ਹਾ ਸਹਿਕਾਰੀ ਬੈਂਕ ਦੇ ਚੇਅਰਮੈਨ ਅਤੇ ਕਾਂਗਰਸ ਆਗੂ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇੱਥੋਂ ਦੇ ਵਾਰਡ ਨੰਬਰ-40 ਤੋਂ ਕਾਂਗਰਸੀ ਉਮੀਦਵਾਰ ਸੁੱਚਾ ਸਿੰਘ ਕਲੌੜ ਦੇ ਹੱਕ ਵਿੱਚ ਸਥਾਨਕ ਸੈਕਟਰ-78 ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਪਾਰਟੀ ਦੇ ਲਈ ਸਮਰਥਨ ਮੰਗਦੇ ਹੋਏ ਜੀਤੀ ਸਿੱਧੂ ਨੇ ਕਿਹਾ ਕਿ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਕੋਸ਼ਿਸ਼ਾਂ ਦੇ ਤਹਿਤ ਪਿਛਲੇ ਚਾਰ ਸਾਲਾਂ ਵਿਚ ਚਹੁੰ-ਪੱਖੀ ਵਿਕਾਸ ਦੇਖਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਰ ਚੋਣਾਂ ਮੁਹਾਲੀ ਦੇ ਲੋਕਾਂ ਨੂੰ ਕਾਂਗਰਸ ਦੇ ਉਮੀਦਵਾਰਾਂ ਦੀ ਜਿੱਤ ਸੁਨਿਸ਼ਚਿਤ ਕਰਕੇ ਸ਼ਹਿਰ ਦੇ ਵਿਕਾਸ ਲਈ ਬਲਬੀਰ ਸਿੱਧੂ ਦੀਆਂ ਕੋਸ਼ਿਸ਼ਾਂ ਨੂੰ ਹੋਰ ਮਜਬੂਤ ਕਰਨ ਦਾ ਇੱਕ ਵਧੀਆ ਮਨਕਾ ਹੈ। ਮੁਹਾਲੀ ਵਿੱਚ ਵਿਰੋਧੀ ਧਿਰ ਦਾ ਏਜੰਡਾ ਭਟਕਣਾ ਹੈ ਜਦੋਂਕਿ ਕਾਂਗਰਸੀ ਇਕਜੁੱਟ ਹਨ ਅਤੇ ਸ਼ਹਿਰ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸੁਵਿਧਾਵਾਂ ਪ੍ਰਦਾਨ ਕਰਨ ਦੇ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹਨ। ਮੁਹਾਲੀ ਵਿੱਚ ਕਾਂਗਰਸੀ ਮੇਅਰ ਅਤੇ ਨਗਰ ਨਿਗਰ ਵਿਚ ਬਹੁਮਤ ਦੇ ਨਾਲ ਸ਼ਹਿਰ ਦੀ ਵਿਕਾਸ ਗਤੀ ਹੋਰ ਤੇਜੀ ਨਾਲ ਵਧੇਗੀ। ਇੱਕ ਪਾਸੇ ਉਹ ਲੋਕ ਹਨ ਜਿਹੜੇ ਸੱਤਾ ਅਤੇ ਵਿਅਕਤੀਗਤ ਲਾਭ ਲਈ ਲਾਯਲਟੀ ਬਦਲ ਲੈਂਦੇ ਹਨ ਅਤੇ ਦੂਜੇ ਪਾਸੇ ਕਾਂਗਰਸ ਪਾਰਟੀ ਹੈ, ਜਿਸ ਦਾ ਇੱਕੋ ਇੱਕ ਏਜੰਡਾ ਲੋਕਾਂ ਅਤੇ ਸਮਾਜ ਦੀ ਬਿਹਤਰੀ ਲਈ ਕੰਮ ਕਰਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ