ਜੀਤੀ ਸਿੱਧੂ ਨੇ ਸਨਅਤੀ ਖੇਤਰ ਫੇਜ਼-3 ਵਿੱਚ ਕੀਤਾ ਨਵੀਂ ਸੜਕ ਬਣਾਉਣ ਦਾ ਉਦਘਾਟਨ

ਮੇਅਰ ਜੀਤੀ ਸਿੱਧੂ ਨੇ ਸ਼ਹਿਰ ਵਾਸੀਆਂ ਤੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਸੁਣੀਆਂ

ਨਬਜ਼-ਏ-ਪੰਜਾਬ, ਮੁਹਾਲੀ, 27 ਫਰਵਰੀ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਇੱਥੋਂ ਦੇ ਸਨਅਤੀ ਏਰੀਆ ਫੇਜ਼-3 ਵਿੱਚ ਨਵੀਂ ਸੜਕ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਨਅਤੀ ਏਰੀਆ ਦੀਆਂ ਸੜਕਾਂ ਦੀ ਹਾਲਤ ਕਾਫ਼ੀ ਖਸਤਾ ਬਣੀ ਹੋਈ ਸੀ ਲੇਕਿਨ ਆਉਂਦੇ ਦਿਨਾਂ ਵਿੱਚ ਉਦਯੋਗਪਤੀਆਂ ਸਮੇਤ ਫੈਕਟਰੀ ਕਾਮਿਆਂ ਅਤੇ ਆਮ ਨਾਗਰਿਕਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਸ ਤੋਂ ਪਹਿਲਾਂ ਉਨ੍ਹਾਂ ਸੜਕ ਨਿਰਮਾਣ ਲਈ ਵਰਤੇ ਜਾਣ ਵਾਲੇ ਮਟਰੀਅਲ ਨੂੰ ਚੈੱਕ ਕੀਤਾ ਅਤੇ ਮੌਕੇ ’ਤੇ ਹਾਜ਼ਰ ਸ਼ਹਿਰ ਵਾਸੀਆਂ ਅਤੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਸੁਣੀਆਂ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸਥਾਨਕ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਨਿਗਮ ਦੀ ਨੈਤਿਕ ਜ਼ਿੰਮੇਵਾਰੀ ਹੈ, ਜਿਸ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਫੇਜ਼-6 ਵਿੱਚ ਕੰਕਰੀਟ ਦੀ ਸੜਕ ਬਣਾਈ ਗਈ ਹੈ ਅਤੇ ਫੁੱਟਪਾਥ ਸਮੇਤ ਸਲਿਪ ਰੋਡ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਨਅਤੀ ਖੇਤਰ ਵਿੱਚ ਸਲਿਪ ਸੜਕਾਂ ਸਮੇਤ ਸੀਵਰੇਜ, ਜਲ ਸਪਲਾਈ ਅਤੇ ਪਾਣੀ ਦੀ ਨਿਕਾਸੀ ਦੇ ਕੰਮ ਪਹਿਲ ਦੇ ਅਧਾਰ ’ਤੇ ਕੀਤੇ ਜਾ ਰਹੇ ਹਨ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਮੁਕੇਸ਼ ਬੰਸਲ, ਕੌਂਸਲਰ ਕਮਲਪ੍ਰੀਤ ਸਿੰਘ ਬਨੀ ਅਤੇ ਸਮਾਜ ਸੇਵੀ ਨਛੱਤਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles

Check Also

ਪੰਜਾਬ ਵਿੱਚ ਮੱਛੀ ਪਾਲਣ ਅਧੀਨ 43 ਹਜ਼ਾਰ ਏਕੜ ਤੋਂ ਵੱਧ ਰਕਬਾ, 1.81 ਲੱਖ ਟਨ ਮੱਛੀਆਂ ਦਾ ਉਤਪਾਦਨ

ਪੰਜਾਬ ਵਿੱਚ ਮੱਛੀ ਪਾਲਣ ਅਧੀਨ 43 ਹਜ਼ਾਰ ਏਕੜ ਤੋਂ ਵੱਧ ਰਕਬਾ, 1.81 ਲੱਖ ਟਨ ਮੱਛੀਆਂ ਦਾ ਉਤਪਾਦਨ 16 ਸਰਕਾਰੀ…