Nabaz-e-punjab.com

ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਸਿਖਲਾਈ ਲੈ ਰਹੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ: ਬੈਂਸ

ਏਡੀਸੀ (ਵਿਕਾਸ) ਬੈਂਸ ਨੇ ਟਰੇਨਿੰਗ ਪਾਰਟਨਰਾਂ ਨੂੰ ਦਿੱਤੇ ਗਏ ਟੀਚਿਆਂ ਦੀ ਕੀਤੀ ਸਮੀਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ:
ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ ਨਾਲ ਸਬੰਧਤ ਵੱਖ-ਵੱਖ ਸਕੀਮਾਂ ਅਧੀਨ ਟਰੇਨਿੰਗ ਦੇ ਰਹੇ ਟਰੇਨਿੰਗ ਪਾਰਟਨਰਾਂ ਨਾਲ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਟਰੇਨਿੰਗ ਪਾਰਟਨਰਾਂ ਨੂੰ ਦਿੱਤੇ ਗਏ ਟੀਚਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ ਸਾਰੇ ਟਰੇਨਿੰਗ ਪਾਰਟਨਰਾਂ ਨੂੰ ਹਦਾਇਤ ਕੀਤੀ ਕਿ ਜਿਹੜੇ ਟਰੇਨਿੰਗ ਪਾਰਟਨਰ ਨੇ ਹੁਣ ਤੱਕ ਆਪਣੇ ਟੀਚੇ ਪੂਰੇ ਨਹੀਂ ਕੀਤੇ, ਉਹ ਅਗਸਤ ਮਹੀਨੇ ਦੇ ਅੰਦਰ ਅੰਦਰ ਨਵੇਂ ਬੈਚ ਬਣਾ ਕੇ ਆਪਣੇ ਟੀਚੇ ਪੂਰੇ ਕਰਨ।
ਸ੍ਰੀ ਬੈਂਸ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਵੱਖ-ਵੱਖ ਟਰੇਨਿੰਗ ਪਾਰਟਨਰਾਂ ਵੱਲੋਂ ਹੁਣ ਤੱਕ ਵੱਖ-ਵੱਖ ਸਕੀਮਾਂ ਅਧੀਨ 845 ਸਿਖਿਆਰਥੀਆਂ ਨੂੰ ਸਿਖਲਾਈ ਦਿੱਤੀ ਗਈ ਹੈ ਤੇ ਇਨ੍ਹਾਂ ਵਿੱਚੋਂ 411 ਸਿਖਿਆਰਥੀਆਂ ਨੂੰ ਵੱਖ ਵੱਖ ਕੰਪਨੀਆਂ ਵਿੱਚ ਨਿਯੁਕਤ ਕੀਤਾ ਗਿਆ ਅਤੇ ਇਸ ਸਮੇਂ 862 ਸਿਖਿਆਰਥੀ ਟਰੇਨਿੰਗ ਲੈ ਰਹੇ ਹਨ। ਏਡੀਸੀ ਨੇ ਸਾਰੇ ਟਰੇਨਿੰਗ ਪਾਰਟਨਰਾਂ ਨੂੰ ਕਿਹਾ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 19 ਤੋਂ 30 ਸਤੰਬਰ ਤੱਕ ਮੈਗਾ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਜਿਨ੍ਹਾਂ ਵਿੱਚ ਵੱਧ ਤੋਂ ਵੱਧ ਸਿੱਖਿਆਰਥੀਆਂ ਦੀ ਸਮੂਲੀਅਤ ਯਕੀਨੀ ਬਣਾਏ ਜਾਵੇ ਤਾਂ ਜੋ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।

Load More Related Articles

Check Also

“Congress’s Fight for the Constitution and the Nation Will Continue”: Balbir Sidhu

“Congress’s Fight for the Constitution and the Nation Will Continue”: Ba…