
ਜੋਗਿੰਦਰ ਸਿੰਘ ਸੋਂਧੀ 6ਵੀਂ ਵਾਰ ਬਣੇ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਪ੍ਰਧਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਕਤੂਬਰ:
ਇਲਾਕੇ ਦੇ ਉੱਘੇ ਸਿੱਖ ਆਗੂ ਜੋਗਿੰਦਰ ਸਿੰਘ ਸੋਂਧੀ ਨੂੰ ਸੰਗਤ ਵੱਲੋਂ ਲਗਾਤਾਰ ਛੇਵੀਂ ਵਾਰ ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਦਾ ਪ੍ਰਧਾਨ ਚੁਣਿਆ ਗਿਆ। ਇਸ ਸਬੰਧੀ ਇੱਥੋਂ ਦੇ ਰਾਮਗੜ੍ਹੀਆ ਭਵਨ ਫੇਜ਼-3ਬੀ1 ਵਿੱਚ ਸ਼ਹਿਰ ਦੇ ਗੁਰਦੁਆਰਾ ਸਾਹਿਬਾਨਾਂ ਅਤੇ ਹੋਰ ਧਾਰਮਿਕ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਇਕ ਸਾਂਝੀ ਮੀਟਿੰਗ ਹੋਈ। ਜਿਸ ਵਿੱਚ ਅਗਲੇ ਦੋ ਸਾਲਾਂ ਲਈ ਸਰਬਸੰਮਤੀ ਨਾਲ ਜੋਗਿੰਦਰ ਸਿੰਘ ਸੋਂਧੀ ਨੂੰ ਮੁੜ ਪ੍ਰਧਾਨ ਚੁਣਿਆ ਗਿਆ ਹੈ। ਉਹ ਲਗਾਤਾਰ ਛੇਵੀਂ ਵਾਰ ਸੰਸਥਾ ਦੇ ਪ੍ਰਧਾਨ ਚੁਣੇ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਤਾਲਮੇਲ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਕੋਵਿਡ ਮਹਾਮਾਰੀ ਦੌਰਾਨ ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਜੋਗਿੰਦਰ ਸਿੰਘ ਸੋਂਧੀ ਦੀ ਅਗਵਾਈ ਹੇਠ ਮੁਹਾਲੀ ਦੇ ਸਮੂਹ ਗੁਰਦੁਆਰਾ ਸਾਹਿਬ ਨਾਲ ਤਾਲਮੇਲ ਰੱਖਣ ਅਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਕੇ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਅਗਲੇ ਦੋ ਸਾਲਾਂ ਲਈ ਪ੍ਰਧਾਨਗੀ ਦੇ ਅਹੁਦੇ ਲਈ ਉਨ੍ਹਾਂ ਦਾ ਨਾਂਅ ਪੇਸ਼ ਕੀਤਾ ਗਿਆ। ਜਿਸ ਦੀ ਪ੍ਰੋੜ੍ਹਤਾ ਗੁਰਦੁਆਰਾ ਸਾਹਿਬ ਫੇਜ਼-11 ਦੇ ਪ੍ਰਧਾਨ ਹਰਪਾਲ ਸਿੰਘ ਸੋਢੀ ਨੇ ਕੀਤੀ। ਉਂਜ ਵੀ ਉਨ੍ਹਾਂ ਦੇ ਮੁਕਾਬਲੇ ਹੋਰ ਕੋਈ ਵੀ ਉਮੀਦਵਾਰ ਖੜ੍ਹਾ ਨਾ ਹੋਣ ਕਰਕੇ ਜੋਗਿੰਦਰ ਸਿੰਘ ਸੋਂਧੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਪ੍ਰੀਤਮ ਸਿੰਘ, ਸੁਰਜੀਤ ਸਿੰਘ ਮਠਾੜੂ, ਹਰਪਾਲ ਸਿੰਘ ਸੋਢੀ, ਬਲਵਿੰਦਰ ਸਿੰਘ ਟੌਹੜਾ, ਗੁਰਬਖ਼ਸ਼ ਸਿੰਘ, ਮਨਜੀਤ ਸਿੰਘ ਭੱਲਾ, ਗੁਰਚਰਨ ਸਿੰਘ, ਹਰਮਿੰਦਰ ਸਿੰਘ, ਗੁਰਮੀਤ ਸਿੰਘ, ਸਤਪਾਲ ਸਿੰਘ ਬਾਗੀ, ਨਰਿੰਦਰ ਸਿੰਘ, ਅਜੀਤ ਸਿੰਘ, ਗੁਰਦਰਸ਼ਨ ਸਿੰਘ ਵੀ ਹਾਜ਼ਰ ਸਨ।