ਮੁਹਾਲੀ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਮਿਠਾਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ:

ਮਿਠਾਈ ਦੀ ਟਰੇਅ ’ਤੇ ਮਿਆਦ ਸਬੰਧੀ ਟੈਗ ਕੀਤੇ ਚੈੱਕ, ਕਈ ਦੁਕਾਨਾਂ ’ਤੇ ਖ਼ਾਮੀਆਂ ਮਿਲੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੁਲਾਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀਆਂ ਹਦਾਇਤਾਂ ਅਤੇ ਆਮ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਸਾਂਝੀ ਟੀਮ ਨੇ ਅੱਜ ਐਸਡੀਐਮ ਸਰਬਜੀਤ ਕੌਰ ਦੀ ਅਗਵਾਈ ਹੇਠ ਸ਼ਹਿਰ ਵਿੱਚ ਮਿਠਾਈ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਕਈ ਦੁਕਾਨਾਂ ’ਤੇ ਕੁੱਝ ਖ਼ਾਮੀਆਂ ਵੀ ਮਿਲੀਆਂ। ਜਿਨ੍ਹਾਂ ਨੂੰ ਤੁਰੰਤ ਦਰੁਸਤ ਕਰਨ ਦੇ ਆਦੇਸ਼ ਦਿੱਤੇ ਗਏ। ਇੱਥੋਂ ਦੇ ਫੇਜ਼-5, ਫੇਜ਼-3ਬੀ2 ਅਤੇ ਫੇਜ਼-7 ਸਮੇਤ ਹੋਰਨਾਂ ਮਾਰਕੀਟਾਂ ਵਿੱਚ ਕਟਾਣੀ ਸਵੀਟਸ ਤੇ ਢਾਬਾ, ਸਿੰਧੀ ਸਵੀਟਸ, ਖਾਲਸਾ ਢਾਬਾ, ਅੰਮ੍ਰਿਤ ਕਨਫੈਕਸਨਰੀ, ਹੁਸ਼ਿਆਰਪੁਰ ਵਾਲਿਆ ਦੀ ਦੁਕਾਨ, ਭੈਣਾਂ ਦਾ ਢਾਬਾ ਸਮੇਤ ਹੋਰਨਾਂ ਥਾਵਾਂ ’ਤੇ ਮਿਠਾਈ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲੀਆਂ ਦੁਕਾਨਾਂ ਦੀ ਜਾਂਚ ਕੀਤੀ। ਇਸ ਦੌਰਾਨ ਕੁੱਝ ਦੁਕਾਨਦਾਰਾਂ ਨੂੰ ਰੰਗਦਾਰ ਮਿਠਾਈ ਬਣਾਉਣ ਤੋਂ ਵਰਜਦਿਆਂ ਉਨ੍ਹਾਂ ਨੂੰ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਐਸਡੀਐਮ ਸ੍ਰੀਮਤੀ ਸਰਬਜੀਤ ਕੌਰ ਨੇ ਦੱਸਿਆ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਮਿਠਾਈ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਦੂਸ਼ਿਤ ਅਤੇ ਸਿਹਤ ਨੂੰ ਨੁਕਸਾਨ ਪਹੁੰਚਾਉਣ ਵਾਲਾ ਕੋਈ ਵੀ ਸਾਮਾਨ ਨਾ ਵੇਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਰਕਾਰੀ ਨੇਮਾਂ ਦੀ ਇੰਨਬਿੰਨ ਪਾਲਣਾ ਕਰਨਾ ਯਕੀਨੀ ਬਣਾਉਣ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਚੈਕਿੰਗਾਂ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਿਲਕੁਲ ਵੀ ਬਖ਼ਸ਼ਿਆਂ ਨਹੀਂ ਜਾਵੇਗਾ।

ਐਸਡੀਐਮ ਨੇ ਕਿਹਾ ਕਿ ਮੁਹਾਲੀ ਸਬ ਡਵੀਜ਼ਨ ਵਿੱਚ ਮਿਠਾਈ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲੀਆਂ ਸਾਰੀਆਂ ਦੁਕਾਨਾਂ ਅਤੇ ਦੁਕਾਨਦਾਰਾਂ ਵੱਲੋਂ ਖਾਣ ਪੀਣ ਵਾਲੀਆਂ ਵਸਤਾਂ ਬਣਾਉਣ ਵਾਲੇ ਸਟੋਰ ਵੀ ਜਲਦ ਹੀ ਚੈੱਕ ਕੀਤੇ ਜਾਣਗੇ। ਉਨ੍ਹਾਂ ਦੁਕਾਨਦਾਰਾਂ ਨੂੰ ਕਰੋਨਾ ਮਹਾਮਾਰੀ ਦੇ ਪ੍ਰਕੋਪ ਨੂੰ ਮੁੱਖ ਰੱਖਦਿਆਂ ਬਚਾਅ ਸਬੰਧੀ ਲੋੜੀਂਦੇ ਪ੍ਰਬੰਧ ਰੱਖਣ ਦੀ ਹਦਾਇਤ ਵੀ ਕੀਤੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …