Share on Facebook Share on Twitter Share on Google+ Share on Pinterest Share on Linkedin ਸਾਂਝਾ ਮੁਲਾਜ਼ਮ ਮੰਚ ਵੱਲੋਂ ਪੁੱਡਾ ਗਰਾਊਂਡ ਵਿੱਚ ਜ਼ਿਲ੍ਹਾ ਪੱਧਰੀ ਅਰਥੀ ਫੂਕ ਮੁਜ਼ਾਹਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਫਰਵਰੀ: ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਚੰਡੀਗੜ੍ਹ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਮੁਹਾਲੀ ਵਿੱਚ ਜ਼ਿਲ੍ਹਾ ਪੱਧਰੀ ਰੋਸ ਰੈਲੀ ਅਤੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਅਤੇ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਸਾਂਝਾ ਮੁਲਾਜ਼ਮ ਮੰਚ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਡੀਏ ਦੀਆਂ ਕਿਸ਼ਤਾਂ, ਡੀਏ ਦੀਆ ਕਿਸ਼ਤਾਂ ਦਾ ਬਕਾਇਆ, ਤਨਖ਼ਾਹ ਕਮਿਸ਼ਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣਾ, ਠੇਕਾ ਆਧਾਰਿਤ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣਾ, ਬਰਾਬਰ ਕੰਮ ਬਰਾਬਰ ਤਨਖ਼ਾਹ, ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਅਸਾਮੀਆਂ ’ਤੇ ਪੱਕੀ ਭਰਤੀ, 200 ਰੁਪਏ ਵਿਕਾਸ ਟੈਕਸ ਬੰਦ ਕਰਵਾਉਣਾ, ਨਵੀਂ ਭਰਤੀ ਹੋਏ ਮੁਲਾਜ਼ਮਾਂ ਦਾ ਪਰਖਕਾਲ ਸਮੇਂ ਪੂਰੀ ਤਨਖ਼ਾਹ ਜਾਂ ਪਰਖਕਾਲ ਨੂੰ ਸਰਵਿਸ ਰਿਕਾਰਡ ਵਿੱਚ ਸ਼ਾਮਲ ਕਰਨਾ ਆਦਿ ਮੰਗਾਂ ਨੂੰ ਪੰਜਾਬ ਸਰਕਾਰ ਜਲਦੀ ਪੂਰੀਆਂ ਕਰੇ। ਮੰਚ ਸੰਚਾਲਕ ਸੁਖਚੈਨ ਸਿੰਘ ਸੈਣੀ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਮੁਲਾਜ਼ਮ ਵਰਗ ਨੂੰ ਇੱਕਜੱੁਟ ਹੋ ਕੇ ਸੰਘਰਸ਼ ਵਿੱਢਣ ਲਈ ਪ੍ਰੇਰਦਿਆਂ ਮੁਲਜ਼ਮਾਂ ਨੂੰ ਅਪੀਲ ਕੀਤੀ ਕਿ 24 ਫਰਵਰੀ ਨੂੰ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ। ਜਗਜੀਤ ਸਿੰਘ ਪੈੱ੍ਰਸ ਸਕੱਤਰ ਪੰਚਾਇਤ ਵਿਭਾਗ, ਅਮਰ ਸਿੰਘ ਧਾਲੀਵਾਲ ਪ੍ਰਧਾਨ ਸਿੱਖਿਆ ਬੋਰਡ ਪੈਨਸ਼ਨਰ ਐਸੋਸੀਏਸ਼ਨ, ਹਰਕੇਸ਼ ਸਿੰਘ ਪੁੱਡਾ, ਅਮਿਤ ਕਟੋਚ ਖੇਤੀਬਾੜੀ ਵਿਭਾਗ, ਰਵਿੰਦਰ ਕੌਰ ਗਿੱਲ ਪੰਚਾਇਤ ਵਿਭਾਗ ਨੇ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਵਿੱਚ ਸਕੂਲ ਬੋਰਡ, ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ, ਪੰਚਾਇਤ ਵਿਭਾਗ, ਪੁੱਡਾ\ਗਮਾਡਾ ਸਮੇਤ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਚਰਨਜੀਤ ਕੌਰ ਪ੍ਰਧਾਨ ਪੁੱਡਾ, ਜਸਵੀਰ ਸਿੰਘ ਪ੍ਰਧਾਨ ਪੰਚਾਇਤ ਵਿਭਾਗ, ਸਤਨਾਮ ਸਿੰਘ ਸੱਤਾ, ਗੁਰਚਰਨ ਸਿੰਘ ਤਰਮਾਲਾ, ਪਰਮਜੀਤ ਸਿੰਘ ਬੈਨੀਪਾਲ, ਹਰਮਨਦੀਪ ਸਿੰਘ ਬੋਪਾਰਾਏ, ਗੁਰਮੇਲ ਸਿੰਘ ਮੌਜੇਵਾਲ, ਕਰਨ ਸਿੰਘ ਧਨੋਆ, ਪਰਮਿੰਦਰ ਸਿੰਘ ਲੇਬਰ ਵਿਭਾਗ, ਜਸਵੀਰ ਸਿੰਘ ਸਿੱਖਿਆ ਵਿਭਾਗ, ਕੰਵਲਜੀਤ ਕੌਰ ਗਿੱਲ, ਰਮਨਦੀਪ ਗਿੱਲ, ਰੁਪਿੰਦਰ ਕੌਰ, ਕੁਸ਼ੱਲਿਆ ਦੇਵੀ, ਬਲਬੀਰ ਸਿੰਘ, ਲਖਵਿੰਦਰ ਸਿੰਘ ਘੜੂੰਆਂ, ਬਲਜੀਤ ਸਿੰਘ ਬਘੌਰੀਆ, ਤੇਜਿੰਦਰ ਸਿੰਘ ਕਾਲੇਕਾ, ਕੁਲਵਿੰਦਰ ਸਿੰਘ ਸ਼ੇਰਗਿੱਲ, ਅਵਿਨਾਸ਼ ਸੰਧੂ, ਅਮਨਦੀਪ ਬੈਂਸ, ਬਲਵਿੰਦਰ ਸਿੰਘ ਚਨਾਰਥਲ, ਹਰਦੀਪ ਸਿੰਘ, ਜਸਪ੍ਰੀਤ ਸਿੰਘ ਗਿੱਲ, ਹਰਬੰਸ ਸਿੰਘ, ਅਜੈਬ ਸਿੰਘ, ਕੁਲਦੀਪ ਸਿੰਘ ਮੰਡੇਰ, ਜਸਵਿੰਦਰ ਸਿੰਘ ਕਲੌੜ, ਗੁਰਦੀਪ ਸਿੰਘ ਪਨੇਸਰ, ਜਸਪਾਲ ਸਿੰਘ, ਸਵਰਨ ਸਿੰਘ ਤਿਊੜ, ਅਵਤਾਰ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ