ਸਾਂਝਾ ਅਧਿਆਪਕ ਮੋਰਚਾ ਵੱਲੋਂ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਾਰਚ:
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਉੱਤੇ ਅੱਜ ਮੁਹਾਲੀ ਇਕਾਈ ਦੇ ਸਮੂਹ ਅਧਿਆਪਕਾਂ ਨੇ ਇੱਕਜੱੁਟ ਹੋ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਸੀ ਦਫ਼ਤਰ) ਦੇ ਬਾਹਰ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ। ਮੁਲਜ਼ਮਾਂ ਨੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਨੂੰ ਰੱਜ ਕੇ ਕੋਸਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਮੁਹਾਲੀ, ਹਰਜੀਤ ਸਿੰਘ ਬਸੋਤਾ ਅਤੇ ਐਨਡੀ ਤਿਵਾੜੀ, ਰਵਿੰਦਰ ਸਿੰਘ ਪੱਪੀ ਨੇ ਕਿਹਾ ਕਿ ਸਰਕਾਰ ਨਵੀਂ ਸਿੱਖਿਆ ਨੀਤੀ ਤਹਿਤ ਸਰਕਾਰੀ ਸਕੂਲਾਂ ਦਾ ਉਜਾੜਾ ਕਰਨ ਦੇ ਰਾਹ ਪੈ ਗਈ ਹੈ, ਜਿਸ ਨੂੰ ਪੰਜਾਬ ਦੇ ਸਮੂਹ ਅਧਿਆਪਕ ਜ਼ਰੂਰ ਮੋੜਾ ਦੇਣਗੇ ਅਤੇ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਨਾ ਪਵੇਗਾ।
ਬੁਲਾਰਿਆਂ ਨੇ ਕਿਹਾ ਕਿ ਰਾਜ ਸਰਕਾਰ ਆਪਣੇ ਤਾਨਾਸ਼ਾਹੀ ਸਕੱਤਰ ਰਾਹੀਂ ਆਨਲਾਈਨ ਸਿੱਖਿਆ ਨੂੰ ਸਕੂਲੀ ਸਿੱਖਿਆ ਦੇ ਬਦਲ ਵਜੋਂ ਪੇਸ਼ ਕਰਕੇ ਜੋ ਸਰਕਾਰੀ ਸਕੂਲ ਬੰਦ ਕਰਨ ਦੀ ਨੀਤੀ ਘੜ ਰਹੀ ਹੈ, ਉਸ ਨੂੰ ਸਾਂਝਾ ਅਧਿਆਪਕ ਮੋਰਚਾ ਕਦੇ ਵੀ ਲਾਗੂ ਨਹੀਂ ਹੋਣ ਦੇਵੇਗਾ। ਉਨ੍ਹਾਂ ਮੰਗ ਕੀਤੀ ਕਿ ਮੌਜੂਦਾ ਰੇਸ਼ਨੇਲਾਈਜੇਸ਼ਨ ਰੱਦ ਕਰਕੇ 2018 ਵਿੱਚ ਸਾਂਝੇ ਮੋਰਚੇ ਵੱਲੋਂ ਦਿੱਤੇ ਸੁਝਾਅ ਅਨੁਸਾਰ ਨੀਤੀ ਲਾਗੂ ਕੀਤੀ ਜਾਵੇ, ਬਦਲੀਆਂ ਦੀ ਆੜ ਵਿੱਚ ਅਸਾਮੀਆਂ ਦਾ ਖ਼ਾਤਮਾ ਬੰਦ ਕੀਤਾ ਜਾਵੇ, ਸਾਰੇ ਸਕੂਲਾਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਨੂੰ ਜਨਤਕ ਕੀਤਾ ਜਾਵੇ, ਮਿਡਲ ਸਕੂਲਾਂ ਵਿੱਚ ਛੇ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਬਰਕਰਾਰ ਰੱਖਦਿਆਂ ਇਨ੍ਹਾਂ ਨੂੰ ਬਦਲੀ ਪ੍ਰਕਿਰਿਆ ਦੌਰਾਨ ਵੱਖਰੇ ਤੌਰ ’ਤੇ ਦਿਖਾਇਆ ਜਾਵੇ, ਜ਼ਿਲ੍ਹੇ ਤੋਂ ਬਾਹਰ ਭਰਤੀ/ਪਦਉੱਨਤ ਹੋਏ ਅਧਿਆਪਕਾਂ ਨੂੰ ਬਿਨਾਂ ਸ਼ਰਤ ਬਦਲੀ ਕਰਾਉਣ ਦਾ ਮੌਕਾ ਦਿੱਤਾ ਜਾਵੇ, ਮਿਡਲ ਸਕੂਲਾਂ ’ਚੋਂ 228 ਪੀਟੀਆਈਜ ਨੂੰ ਜਬਰੀ ਸ਼ਿਫ਼ਟ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ ਅਤੇ 1904 ਹੈੱਡ ਟੀਚਰਾਂ ਦੀਆਂ ਅਸਾਮੀਆਂ ਬਹਾਲ ਕੀਤੀਆਂ ਜਾਣ, ਹਰੇਕ ਕਾਡਰ ਦੀਆਂ ਬਕਾਇਆ ਤਰੱਕੀਆਂ ਨੇਪਰੇ ਚਾੜਿਆ ਜਾਵੇ, 5/3/19 ਨੂੰ ਕੈਬਨਿਟ ਸਬ ਕਮੇਟੀ ਨਾਲ ਹੋਏ ਫੈਸਲੇ ਮੁਤਾਬਕ ਸਮੁੱਚੀਆਂ ਵਿਕਟੇਮਾਈਜੇਸ਼ਨ ਰੱਦ ਕੀਤੀਆਂ ਜਾਣ, ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਅਤੇ ਮਹਿੰਗਾਈ ਭੱਤੇ ਜਾਰੀ ਕੀਤੇ ਜਾਣ, ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇ।
ਇਸ ਮੌਕੇ ਗੁਰਜੀਤ ਸਿੰਘ ਕੁੰਭੜਾ, ਸ਼ਮਸ਼ੇਰ ਸਿੰਘ ਜਾਸਤਨਾ, ਸੋਨੀਆ ਬੇਰੀ, ਜਸਵਿੰਦਰ ਕੌਰ, ਪੂਨਮ ਰਾਣੀ, ਅਮਰੀਕ ਸਿੰਘ ਮੱਛਲੀ ਕਲਾਂ, ਸ਼ਮਸ਼ੇਰ ਸਿੰਘ ਦਾਊਂ, ਅਮਰੀਕ ਸਿੰਘ ਮਨਾਣਾ, ਭੁਪਿੰਦਰ ਸਿੰਘ, ਰਣਜੀਤ ਸਿੰਘ ਰਬਾਬੀ, ਹੈੱਡ ਮਾਸਟਰ ਗੁਰਸੇਵਕ ਸਿੰਘ, ਸੁਖਵਿੰਦਰ ਸਿੰਘ ਗਿੱਲ, ਪਰਮਜੀਤ ਸਿੰਘ, ਮਨਪ੍ਰੀਤ ਸਿੰਘ ਸਨੇਟਾ, ਬਲਜੀਤ ਸਿੰਘ ਸਨੇਟਾ, ਸੁਖਵਿੰਦਰ ਸਿੰਘ ਸੁੱਖੀ, ਸੰਦੀਪ ਸਿੰਘ, ਮਨਜਿੰਦਰ ਸਿੰਘ, ਰਜੇਸ਼ ਜੋਸ਼ੀ, ਚਰਨਜੀਤ ਸਿੰਘ, ਹਰਪ੍ਰੀਤ ਸਿੰਘ, ਮਨਜੀਤ ਸਿੰਘ, ਨਵਤੇਜ ਸਿੰਘ ਗਿੱਲ, ਰਵੀ ਕੁਮਾਰ ਰਾਣਾ, ਬਲਜੀਤ ਚੁੰਬਰ, ਬਲਬੀਰ ਸਿੰਘ, ਹਰਿੰਦਰ ਸਿੰਘ ਅਤੇ ਰਣਜੀਤ ਸਿੰਘ ਅਧਿਆਪਕ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…