ਗੁਰਦੁਆਰਾ ਅੰਬ ਸਾਹਿਬ ਵਿੱਚ 27 ਤੋਂ 29 ਜਨਵਰੀ ਤੱਕ ਹੋਵੇਗਾ ਸਾਲਾਨਾ ਜੋੜ ਮੇਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ:
ਸੱਤਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਬੰਧੀ ਸਾਲਾਨਾ ਜੋੜ ਮੇਲਾ 27 ਤੋਂ 29 ਜਨਵਰੀ ਤੱਕ ਮਨਾਇਆ ਜਾਵੇਗਾ। ਜੋੜ ਮੇਲੇ ਦਾ ਪੋਸਟਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ ਵੱਲੋਂ ਅੱਜ ਜਾਰੀ ਕੀਤਾ ਗਿਆ। ਉਹਨਾਂ ਦੱਸਿਆ ਕਿ 27 ਜਨਵਰੀ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। ਜੋ ਕਿ ਗੁਰਦੁਆਰਾ ਅੰਬ ਸਾਹਿਬ ਤੋਂ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋ ਕੇ ਸਥਾਨਕ ਫੇਜ਼-9 ਕ੍ਰਿਕਟ ਸਟੇਡੀਅਮ, ਫੇਜ਼-11 ਨਾਈਪਰ, ਫੋਰਟਿਸ ਕੰਪਲੈਕਸ, ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ, ਗੁਰਦੁਆਰਾ ਸਾਚਾ ਧੰਨ, ਗੁਰਦੁਆਰਾ ਸਾਹਿਬ ਵਾੜਾ ਫੇਜ਼-5, ਗੁਰਦੁਆਰਾ ਕਲਗੀਧਰ ਫੇਜ਼-4, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1 ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਫੇਜ਼-2 ਵਿਖੇ ਸਮਾਪਤ ਹੋਵੇਗਾ।
ਉਹਨਾਂ ਦੱਸਿਆ ਕਿ 27 ਜਨਵਰੀ ਨੂੰ ਹੀ ਸਵੇਰੇ ਗੁਰਦੁਆਰਾ ਅੰਬ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਦਾ ਆਰੰਭ ਅਤੇ 29 ਜਨਵਰੀ ਨੂੰ ਭੋਗ ਪਾਏ ਜਾਣਗੇ। 27 ਨੂੰ ਸ਼ਾਮ 5 ਵਜੇ ਤੋਂ 8-30 ਵਜੇ ਤੱਕ ਅਖੰਡ ਕੀਰਤਨੀ ਜਥੇ ਵਲੋੱ ਕੀਰਤਨ ਕੀਤਾ ਜਾਵੇਗਾ। 29 ਜਨਵਰੀ ਨੂੰ ਅੰਮ੍ਰਿਤ ਪਾਨ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੋਗੋੱਵਾਲ ਵੀ ਹਾਜਰੀ ਲਗਵਾਉਣਗੇ। ਬੀਬੀ ਪਰਮਜੀਤ ਕੌਰ ਲਾਡਰਾਂ ਨੇ ਕਿਹਾ ਕਿ ਉਹਨਾਂ ਨੂੰ ਸ਼੍ਰੋਮਣੀ ਕਮੇਟੀ ਦਾ ਮੈਂਬਰ ਬਣਾ ਕੇ ਸੰਗਤਾਂ ਨੇ ਪੰਥ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਉਹਨਾਂ ਨੂੰ ਸੌਂਪੀ ਸੀ ਇਸ ਲਈ ਉਹਨਾਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਕੁਰਸੀ ਛੱਡਣ ਦਾ ਫੈਸਲਾ ਕੀਤਾ ਸੀ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …