Nabaz-e-punjab.com

ਗੁਰਦੁਆਰਾ ਅੰਬ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ

ਅਜੋਕੇ ਸਮੇਂ ਵਿੱਚ ਨੌਜਵਾਨਾਂ ਨੂੰ ਯੋਗ ਅਗਵਾਈ ਦੀ ਸਖ਼ਤ ਲੋੜ: ਬੀਬੀ ਲਾਂਡਰਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਸ੍ਰੀ ਗੁਰੂ ਹਰ ਰਾਇ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸਾਲਾਨਾ ਜੋੜ ਮੇਲਾ ਐਤਵਾਰ ਨੂੰ ਦੇਰ ਸ਼ਾਮ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ। ਅਖੀਰਲੇ ਦਿਨ ਮੁਹਾਲੀ ਸਮੇਤ ਦੁਰ ਦੁਰਾਡੇ ਦੀ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ। ਵੱਖ ਵੱਖ ਰਾਗੀ ਤੇ ਢਾਡੀ ਜਥਿਆਂ ਨੇ ਸਿੱਖ ਸੰਗਤਾਂ ਅਤੇ ਨੌਜਵਾਨ ਪੀੜ੍ਹੀ ਨੂੰ ਅੰਮ੍ਰਿਤ ਛੱਡ ਕੇ ਬਾਣੀ ਅਤੇ ਬਾਣੇ ਦਾ ਧਾਰਨੀ ਬਣਨ ਲਈ ਪ੍ਰੇਰਿਆ। ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨਾਂ ਨੂੰ ਯੋਗ ਅਗਵਾਈ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਅਜੋਕੀ ਨੌਜਵਾਨ ਪੀੜ੍ਹੀ ਜ਼ਿਆਦਾ ਸਮਾਂ ਵਸਟਐਪ ’ਤੇ ਚੈਟਿੰਗ ਕਰਨ ਵਿੱਚ ਰੁੱਝੀ ਰਹਿੰਦੀ ਹੈ, ਜੋ ਆਉਣ ਵਾਲੇ ਸਮੇਂ ਵਿੱਚ ਇੱਕ ਗੰਭੀਰ ਸਮੱਸਿਆ ਬਣ ਸਕਦੀ ਹੈ। ਕਿਉਂਕਿ ਇਸ ਨਾਲ ਨੌਜਵਾਨਾਂ ’ਚ ਚਿੜਚਿੜਾਪਣ ਆ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਨੌਜਵਾਨਾਂ ਨੂੰ ਗੁਰੂਆਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਸੁਧਾਰ ਲਈ ਅੱਗੇ ਆਉਣਾ ਚਾਹੀਦਾ ਹੈ।
ਸਮਾਗਮ ਦੌਰਾਨ ਸਵੇਰ ਤੋਂ ਦੇਰ ਸ਼ਾਮ ਤੱਕ ਭਾਈ ਸੁਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਅੰਬ ਸਾਹਿਬ, ਮਾਤਾ ਸੁੰਦਰ ਕੌਰ ਸੁਖਮਨੀ ਸੇਵਾ ਸੁਸਾਇਟੀ ਵਾਲੀਆਂ ਬੀਬੀਆਂ ਦਾ ਜਥਾ, ਭਾਈ ਅਜੀਤਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਭਾਈ ਪ੍ਰਤਾਪ ਸਿੰਘ, ਭਾਈ ਲਖਵਿੰਦਰ ਸਿੰਘ, ਢਾਡੀ ਜਥਾ ਚਰਨ ਸਿੰਘ ਆਲਮਗੀਰ, ਭਾਈ ਓਂਕਾਰ ਸਿੰਘ, ਭਾਈ ਸਤਨਾਮ ਸਿੰਘ ਕੁਹਾੜਕਾ, ਭਾਈ ਗੁਰਪ੍ਰੀਤ ਸਿੰਘ ਸ਼ਿਮਲਾ ਵਾਲੇ, ਭਾਈ ਸੁਖਜੀਤ ਸਿੰਘ, ਭਾਈ ਗੁਰਕੀਰਤ ਸਿੰਘ ਸਾਰੇ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਪਰਮਜੀਤ ਸਿੰਘ ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਦਵਿੰਦਰ ਸਿੰਘ ਖਾਲਸਾ ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਾਲੇ, ਭਾਈ ਹਰਨਾਮ ਸਿੰਘ ਹਜ਼ੂਰੀ ਰਾਗੀ, ਭਾਈ ਅਰਵਿੰਦਰ ਸਿੰਘ, ਭਾਈ ਜੋਧਵੀਰ ਸਿੰਘ ਲੁਧਿਆਣਾ ਵਾਲੇ, ਭਾਈ ਅਮਰਜੀਤ ਸਿੰਘ ਖਾਲਸਾ, ਢਾਡੀ ਜਥਾ ਗਿਆਨੀ ਗੁਰਨਾਮ ਸਿੰਘ ਮੋਹੀ, ਭਾਈ ਸੁਖਜਿੰਦਰ ਸਿੰਘ, ਭਾਈ ਜਗਤਾਰ ਸਿੰਘ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ। ਸੈਂਕੜੇ ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ।
ਇਸ ਮੌਕੇ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਮੈਨੇਜਰ ਭਾਈ ਜੋਗਾ ਸਿੰਘ, ਪ੍ਰਚਾਰਕ ਰਾਜਪਾਲ ਸਿੰਘ, ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ, ਗੁਰਮੀਤ ਸਿੰਘ ਸੋਹਾਣਾ, ਬਲਰਾਜ ਸਿੰਘ ਗਿੱਲ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਹਰਵਿੰਦਰ ਸਿੰਘ ਸੂਰੀ, ਅਜੀਤਪਾਲ ਸਿੰਘ, ਸੁਰਜੀਤ ਸਿੰਘ, ਦਲਵਿੰਦਰ ਸਿੰਘ, ਜਗਜੀਤ ਸਿੰਘ, ਸਰਬਦਿਆਲ ਸਿੰਘ, ਗੁਰਦੇਵ ਸਿੰਘ, ਬੁੱਧ ਸਿੰਘ, ਸੁਰਜੀਤ ਸਿੰਘ, ਇੰਦਰਜੀਤ ਸਿੰਘ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਲੇ ਹਾਜ਼ਰੀ ਭਰੀ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …