ਪੱਤਰਕਾਰ ਕੁੱਟਮਾਰ: ਗੁਰਦੁਆਰਾ ਤਾਲਮੇਲ ਕਮੇਟੀ ਨੇ ਪੜਤਾਲ ਲਈ ਜਾਂਚ ਕਮੇਟੀ ਦਾ ਗਠਨ

ਰਾਗੀ ਜਥੇ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਸਬੰਧੀ ਵੀ ਲਿਆ ਜਾਵੇਗਾ ਠੋਸ ਫੈਸਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ:
ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਦੀ ਮੀਟਿੰਗ ਅੱਜ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਇੱਥੋਂ ਦੇ ਗੁਰਦੁਆਰਾ ਸਿੰਘ ਸਭਾ ਫੇਜ਼-1 ਵਿੱਚ ਹੋਈ। ਜਿਸ ਵਿੱਚ ਅੰਮ੍ਰਿਤਧਾਰੀ ਪੱਤਰਕਾਰ ਮੇਜਰ ਸਿੰਘ ਦੀ ਥਾਣੇ ਵਿੱਚ ਕੁੱਟਮਾਰ ਅਤੇ ਦਸਤਾਰ ਅਤੇ ਕਕਾਰਾਂ ਦੇ ਹੋਏ ਅਪਮਾਨ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਘਟਨਾ ਦੀ ਨਿਖੇਧੀ ਕੀਤੀ। ਤਾਲਮੇਲ ਕਮੇਟੀ ਦੇ ਪ੍ਰੈੱਸ ਸਕੱਤਰ ਮਨਜੀਤ ਸਿੰਘ ਭੱਲਾ ਨੇ ਦੱਸਿਆ ਕਿ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਦੋ ਧਿਰਾਂ ਦੇ ਹੋਏ ਵਿਵਾਦ ਦੌਰਾਨ ਪੱਤਰਕਾਰ ਮੇਜਰ ਸਿੰਘ ਨੂੰ ਥਾਣੇ ਲਿਜਾ ਕੇ ਪੁਲੀਸ ਵੱਲੋਂ ਕਥਿਤ ਤੌਰ ’ਤੇ ਕੀਤੀ ਗਈ ਕੁੱਟਮਾਰ, ਦਸਤਾਰ ਲੱਥਣ ਅਤੇ ਕਕਾਰਾਂ ਦੇ ਅਪਮਾਨ ਕਾਰਨ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਸ਼ੇਸ਼ ਜਾਂਚ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।
ਅੱਜ ਗੁਰਦੁਆਰਾ ਤਾਲਮੇਲ ਕਮੇਟੀ ਮੈਂਬਰਾਂ ਨੇ ਸਰਕਾਰੀ ਹਸਪਤਾਲ ਵਿੱਚ ਜਾ ਕੇ ਪੀੜਤ ਪੱਤਰਕਾਰ ਮੇਜਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਦੌਰਾਨ ਅਤੇ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਵੀਡੀਓ ਨੂੰ ਦੇਖਣ ਅਤੇ ਗੁਰਦੁਆਰਾ ਫੇਜ਼-4 ਦੇ ਮੌਜੂਦਾ ਪ੍ਰਧਾਨ ਜਤਿੰਦਰਪਾਲ ਸਿੰਘ ਨਾਲ ਕੋਰ ਕਮੇਟੀ ਵੱਲੋਂ ਗੱਲਬਾਤ ਕਰਨ ’ਤੇ ਪਤਾ ਲੱਗਾ ਕਿ ਇਸ ਵਿਵਾਦ ਦਾ ਮੂਲ ਕਾਰਨ ਨਵੇਂ ਬਣੇ ਪ੍ਰਧਾਨ ਵੱਲੋਂ ਰਾਗੀ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਹੈ।
ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਨੇ ਦੱਸਿਆ ਕਿ ਇਹ ਮਾਮਲਾ ਗੁਰਦੁਆਰਾ ਸਾਹਿਬ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਇਸ ਘਟਨਾ ਦੀ ਸਿਰਫ਼ ਧਾਰਮਿਕ ਪੱਖੋਂ ਜਾਂਚ ਕਰਨ ਲਈ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਸਕੱਤਰ ਜਨਰਲ ਪਰਮਜੀਤ ਸਿੰਘ ਗਿੱਲ, ਜਨਰਲ ਸਕੱਤਰ ਬਲਵਿੰਦਰ ਸਿੰਘ ਟੌਹੜਾ, ਪ੍ਰੀਤਮ ਸਿੰਘ, ਕਰਮ ਸਿੰਘ ਬੱਬਰਾ, ਪ੍ਰੈਸ ਸਕੱਤਰ ਮਨਜੀਤ ਸਿੰਘ ਭੱਲਾ ਸ਼ਾਮਲ ਹਨ। ਮਨਜੀਤ ਸਿੰਘ ਭੱਲਾ ਬਤੌਰ ਕਨਵੀਨਰ ਕੰਮ ਕਰਨਗੇ। ਇਸ ਕਮੇਟੀ ਨੂੰ 10 ਦਿਨਾਂ ਦੇ ਅੰਦਰ ਅੰਦਰ ਜਾਂਚ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…