ਪੱਤਰਕਾਰ ਗੁਰਦੀਪ ਬੈਨੀਪਾਲ ਨੂੰ ਸਦਮਾ, ਮਾਂ ਦੀ ਮੌਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਮੁਹਾਲੀ ਪ੍ਰੈਸ ਕਲੱਬ ਦੇ ਜਨਰਲ ਸਕੱਤਰ ਅਤੇ ਫਾਸਟਵੇਅ ਟੀਵੀ ਨਿਊਜ ਚੈਨਲ ਦੇ ਪੱਤਰਕਾਰ ਗੁਰਦੀਪ ਸਿੰਘ ਬੈਨੀਪਾਲ ਨੂੰ ਉਸ ਸਮੇਂ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਪੂਜਨੀਕ ਮਾਤਾ ਬੀਬੀ ਕਰਨੈਲ ਕੌਰ ਉਮਰ 65 ਸਾਲ ਸੰਖੇਪ ਜਿਹੀ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਰੌਣੀ, ਜ਼ਿਲ੍ਹਾ ਲੁਧਿਆਣਾ ਵਿੱਚ ਕੀਤਾ ਗਿਆ।
ਮੁਹਾਲੀ ਪ੍ਰੈਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸ਼ਾਹੀ, ਮੀਤ ਪ੍ਰਧਾਨ ਹਰਬੰਸ ਬਾਗੜੀ, ਸੰਗਠਨ ਸਕੱਤਰ ਗੁਰਜੀਤ ਸਿੰਘ ਬਿੱਲਾ, ਸੰਯੁਕਤ ਸਕੱਤਰ ਰਜੀਵ ਕੁਮਾਰ ਤਨੇਜਾ, ਭੁਪਿੰਦਰ ਬੱਬਰ ਅਤੇ ਵਿੱਤ ਸਕੱਤਰ ਰਣਜੀਤ ਸਿੰਘ ਰਾਣਾ, ਰੋਜ਼ਾਨਾ ਅਜੀਤ ਦੇ ਜ਼ਿਲ੍ਹਾ ਇੰਚਾਰਜ ਕੇਵਲ ਸਿੰਘ ਰਾਣਾ, ਜਗਬਾਣੀ ਤੇ ਪੰਜਾਬ ਕੇਸ਼ਰੀ ਦੇ ਜ਼ਿਲ੍ਹਾ ਇੰਚਾਰਜ ਗੁਰਪ੍ਰੀਤ ਸਿੰਘ ਨਿਆਮੀਆਂ, ਤਰਵਿੰਦਰ ਸਿੰਘ ਬੈਨੀਪਾਲ ਤੋਂ ਇਲਾਵਾ ਮੁਹਾਲੀ ਪ੍ਰੈਸ ਕਲੱਬ ਦੇ ਸਮੂਹ ਮੈਂਬਰਾਂ ਅਤੇ ਮੁਹਾਲੀ ਜ਼ਿਲ੍ਹੇ ਸਮੂਹ ਪੱਤਰਕਾਰ ਭਾਈਚਾਰੇ ਨੇ ਮਾਤਾ ਕਰਨੈਲ ਕੌਰ ਦੀ ਮੌਤ ’ਤੇ ਦੁੱਖ ਪ੍ਰਗਟ ਕਰਦੇ ਹੋਏ ਦੁੱਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਮਾਤਾ ਕਰਨੈਲ ਕੌਰ ਦੀ ਅੰਤਿਮ ਅਰਦਾਸ 3 ਮਾਰਚ ਨੂੰ ਪਿੰਡ ਰੌਣੀ, ਤਹਿਸੀਲ ਪਾਇਲ ਜ਼ਿਲ੍ਹਾ ਲੁਧਿਆਣਾ ਵਿੱਚ ਦੁਪਹਿਰ ਬਾਅਦ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ ਬੀਡੀਪੀਓ ਧਨਵੰਤ ਸਿੰਘ ਦੀ ਭਾਲ ਵਿ…