
ਪੱਤਰਕਾਰ ਹਰਪ੍ਰੀਤ ਜੱਸੋਵਾਲ ਨੂੰ ਸਦਮਾ, ਪਿਤਾ ਦਾ ਦਿਹਾਂਤ
ਵੱਖ-ਵੱਖ ਰਾਜਸੀ, ਧਾਰਮਿਕ, ਸੰਗੀਤ ਤੇ ਫ਼ਿਲਮੀ ਦੁਨੀਆ ਦੇ ਸਿਤਾਰੇ, ਪੱਤਰਕਾਰਾਂ ਨੇ ਕੀਤਾ ਦੁੱਖ ਸਾਂਝਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਈ:
ਮੁਹਾਲੀ ਦੇ ਸੀਨੀਅਰ ਪੱਤਰਕਾਰ ਹਰਪ੍ਰੀਤ ਸਿੰਘ ਜੱਸੋਵਾਲ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਕਰਨੈਲ ਸਿੰਘ ਜੱਸੋਵਾਲ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਆਪਣੇ ਪਿੱਛੇ ਧਰਮ ਪਤਨੀ, ਦੋ ਬੇਟੇ ਅਤੇ ਇਕ ਬੇਟੀ ਛੱਡ ਗਏ ਹਨ। ਉਹ ਬਿਜਲੀ ਬੋਰਡ ’ਚੋਂ ਬਤੌਰ ਅਸਿਸਟੈਂਟ ਸੁਪਰਡੈਂਟ ਸੇਵਾਮੁਕਤ ਸਨ। ਇਸੇ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਵਣ ਮੰਤਰੀ ਸਾਧੂ ਸਿੰਘ ਧਰਮਸੋਤ, ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਆਪ ਆਗੂ ਹਰਪਾਲ ਸਿੰਘ ਚੀਮਾ, ਸਾਬਕਾ ਸੰਸਦ ਮੈਂਬਰ ਪੇ੍ਰਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਡਾ. ਦਲਜੀਤ ਸਿੰਘ ਚੀਮਾ, ਸੁਖਦੇਵ ਸਿੰਘ ਢੀਂਡਸਾ, ਮੇਅਰ ਅਮਰਜੀਤ ਸਿੰਘ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਭਾਜਪਾ ਆਗੂ ਵਿਨੀਤ ਜੋਸ਼ੀ, ਅਕਾਲੀ ਆਗੂ ਚਰਨਜੀਤ ਸਿੰਘ ਬਰਾੜ, ਬੱਬੀ ਬਾਦਲ, ਸਾਬਕਾ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ, ਪੰਜਾਬੀ ਫਿਲਮ ਜਗਤ ਦੇ ਕਰਮਜੀਤ ਅਨਮੋਲ, ਬੀਨੂ ਢਿੱਲੋਂ, ਰਣਜੀਤ ਬਾਵਾ, ਗੁਰਪ੍ਰੀਤ ਸਿੰਘ ਘੁੱਗੀ, ਮਲਕੀਤ ਸਿੰਘ ਰੌਣੀ, ਅਨਮੋਲ ਗਗਨ ਮਾਨ, ਗੁਰਕ੍ਰਿਪਾਲ ਸੁਰਾਪੁਰੀ, ਗੈਰੀ ਢਿੱਲੋਂ, ਮਦਨ ਸ਼ੋਕੀ, ਰਣਵੀਰ ਰਾਣਾ, ਬਲਵੀਰ ਰਾਏ, ਸਤਾ ਤੇ ਗੋਲਡੀ, ਬਲਕਾਰ ਸਿੱਧੂ, ਸਮੇਤ ਪੱਤਰਕਾਰ ਭਾਈਚਾਰੇ ਨੇ ਪੱਤਰਕਾਰ ਜੱਸੋਵਾਲ ਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਵਾਹਿਗੁਰੂ ਅੱਗੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਦੀ ਅਰਦਾਸ ਕੀਤੀ।