ਪੱਤਰਕਾਰ ਕਰਮਜੀਤ ਚਿੱਲਾ ਨੂੰ ਪੀਸੀਜੇਯੂ ਦਾ ਜ਼ਿਲ੍ਹਾ ਕਨਵੀਨਰ ਥਾਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਦੀ ਸਿਰਮੌਰ ਸੰਸਥਾ ਪੰਜਾਬ-ਚੰਡੀਗੜ੍ਹ ਜਰਨਲਿਸਟ ਯੂਨੀਅਨ (ਪੀਸੀਜੇਯੂ) ਦੀ ਅਹਿਮ ਮੀਟਿੰਗ ਇੱਥੋਂ ਦੇ ਸੰਤ ਈਸਰ ਸਿੰਘ ਪਬਲਿਕ ਸਕੂਲ ਫੇਜ਼-7 ਦੇ ਕਾਨਫਰੰਸ ਰੂਮ ਵਿੱਚ ਹੋਈ। ਮੀਟਿੰਗ ਦੀ ਪ੍ਰਧਾਨਗੀ ਯੂਨੀਅਨ ਦੇ ਸੂਬਾਈ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਨੇ ਕੀਤੀ। ਇਸ ਮੌਕੇ ਪੰਜਾਬ ਭਰ ਵਿੱਚ ਫੀਲਡ ਵਿੱਚ ਕੰਮ ਕਰਦੇ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ 24 ਫਰਵਰੀ ਨੂੰ ਜਲੰਧਰ ਵਿੱਚ ਹੋ ਰਹੀ ਕੌਮੀ ਕਾਨਫਰੰਸ ਬਾਰੇ ਲੰਮੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਪੱਤਰਕਾਰਾਂ ਨੂੰ ਪੈਨਸ਼ਨ ਦੇਣ ਦੇ ਪੰਜਾਬ ਸਰਕਾਰ ਦੇ ਤਾਜ਼ਾ ਫੈਸਲਾ ਫੈਸਲੇ ਦਾ ਸਵਾਗਤ ਕਰਦਿਆਂ ਪੱਤਰਕਾਰਾਂ ਦੀ ਸੁਰੱਖਿਆ, ਸਿਹਤ ਬੀਮਾ ਅਤੇ ਹੋਰ ਬਾਕੀ ਮੰਗਾਂ ਵੀ ਜਲਦੀ ਮੰਨਣ ਦੀ ਮੰਗ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਦੀ ਇਸ ਜਥੇਬੰਦੀ ਦੇ ਵਿਸਥਾਰ ਅਤੇ ਜ਼ਿਲ੍ਹਾ ਪੱਧਰ ’ਤੇ ਇਕਾਈਆਂ ਬਣਾਉਣ ਦਾ ਫੈਸਲਾ ਲਿਆ ਗਿਆ। ਜਿਸ ਦੀ ਰਸਮੀ ਸ਼ੁਰੂਆਤ ਮੁਹਾਲੀ ਤੋਂ ਕੀਤੀ ਗਈ। ਮੀਟਿੰਗ ਵਿੱਚ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਕਰਮਜੀਤ ਸਿੰਘ ਚਿੱਲਾ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਮੁਹਾਲੀ ਦਾ ਕਨਵੀਨਰ ਥਾਪਿਆ ਗਿਆ ਜਦੋਂਕਿ ਜਸਵੀਰ ਸਿੰਘ ਨੂੰ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਅਤੇ ਇਨ੍ਹਾਂ ਆਗੂਆਂ ਨੂੰ ਬਾਕੀ ਅਹੁਦੇਦਾਰ ਚੁਣਨ ਦੇ ਸਾਰੇ ਅਧਿਕਾਰ ਦਿੱਤੇ ਗਏ। ਮੀਟਿੰਗ ਵਿੱਚ ਜੈ ਸਿੰਘ ਛਿੱਬਰ, ਐਮ.ਪੀ. ਕੌਸ਼ਿਕ, ਦਰਸ਼ਨ ਸਿੰਘ ਸੋਢੀ, ਬਲਜੀਤ ਸਿੰਘ ਮਰਵਾਹਾ, ਭੁਪਿੰਦਰ ਸਿੰਘ ਭਿੰਦਾ, ਇਸ਼ਵਿੰਦਰ ਸਿੰਘ, ਅਵਤਾਰ ਸਿੰਘ, ਜੱਗੀ ਬਨੂੜ, ਡੀ.ਆਰ. ਸਿੰਗਲਾ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ। ਜਦੋਂਕਿ ਖਰੜ, ਜ਼ੀਰਕਪੁਰ, ਡੇਰਾਬੱਸੀ ਅਤੇ ਲਾਲੜੂ ਦੇ ਕਈ ਪੱਤਰਕਾਰਾਂ ਨੇ ਫੋਨ ’ਤੇ ਆਪਣੀ ਸਹਿਮਤੀ ਦਿੱਤੀ ਗਈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…